News
News
ਟੀਵੀabp shortsABP ਸ਼ੌਰਟਸਵੀਡੀਓ
X

ਗੁਰੂ ਦੀ ਟੀਮ 'ਚ ਕੇਜਰੀਵਾਲ ਦੇ ਐਕਸਟਰਾ !

Share:
ਪਟਿਆਲਾ: ਪੰਜਾਬ ਦੀ ਰਾਜਨੀਤੀ 'ਚ ਲਗਾਤਾਰ ਨਵੇਂ ਸਮੀਕਰਨ ਬਦਲ ਰਹੇ ਹਨ। ਆਮ ਆਦਮੀ ਪਾਰਟੀ ਦੇ ਮੁਅੱਤਲ ਸਾਂਸਦ ਡਾ. ਧਰਮਵੀਰ ਗਾਂਧੀ ਕੱਲ੍ਹ ਮਿਲਣ ਵਾਲਿਆਂ ਦਾ ਕੇਂਦਰ ਰਹੇ। ਉਨ੍ਹਾਂ ਨੂੰ ਮਿਲਣ ਆਵਾਜ਼-ਏ-ਪੰਜਾਬ ਫਰੰਟ ਦੇ ਲੀਡਰ ਪਰਗਟ ਸਿੰਘ ਪਹੁੰਚੇ। ਇਸ ਦੇ ਨਾਲ ਹੀ ‘ਆਪ’ ਚੋਂ ਮੁਅੱਤਲ ਕੀਤੇ ਗਏ ਪੰਜਾਬ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਵੀ ਕੱਲ੍ਹ ਡਾ. ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਛੋਟੇਪੁਰ ਤੇ ਪਰਗਟ ਸਿੰਘ ਨੇ ਆਪਣੇ ਫੇਸਬੁੱਕ ਪੇਜ 'ਤੇ ਸਟੇਟਸ ਪਾ ਕੇ ਪੁਸ਼ਟੀ ਵੀ ਕੀਤੀ।   succha gandhi   ਇਨ੍ਹਾਂ ਦੋਨਾਂ ਲੀਡਰਾਂ ਨਾਲ ਮੁਲਾਕਾਤ ਬਾਰੇ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਸੁੱਚਾ ਸਿੰਘ ਛੋਟੇਪੁਰ ਨੇ ਆ ਕੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਵਰਤੋ ਅਤੇ ਸੁੱਟੋ ਦੀ ਕਵਾਇਦ ਚੱਲ ਰਹੀ ਹੈ, ਜਿਸ ਕਾਰਨ ਬਹੁਤ ਸਾਰੇ ‘ਆਪ’ ਵਰਕਰ ਨਿਰਾਸ਼ ਹਨ। ਇਸ ਲਈ ਉਨ੍ਹਾਂ ਨੂੰ ਇਕੱਠੇ ਹੋਣਾ ਚਾਹੀਦਾ ਹੈ। ਇਸ 'ਤੇ ਉਨ੍ਹਾਂ ਛੋਟੇਪੁਰ ਨੂੰ ਪੰਜਾਬ ਦੇ ਭਲੇ ਬਾਰੇ ਜਾਰੀ ਕੀਤਾ ਪੇਪਰ ਦੇ ਦਿੱਤਾ ਅਤੇ ਕਿਹਾ ਕਿ ਉਹ ਇਸ ’ਤੇ ਅਮਲ ਕਰਨ ਤਾਂ ਹੀ ਉਨ੍ਹਾਂ ਦਾ ਏਕਾ ਹੋ ਸਕਦਾ ਹੈ। ਡਾ. ਗਾਂਧੀ ਨੇ ਕਿਹਾ ਕਿ ਬੇਸ਼ੱਕ ਪਹਿਲਾਂ ਛੋਟੇਪੁਰ ਨੇ ਉਨ੍ਹਾਂ ਵਿਰੁੱਧ ਕੰਮ ਕੀਤਾ ਸੀ ਪਰ ਉਸ ਨਾਲ ਵੀ ਆਮ ਆਦਮੀ ਪਾਰਟੀ ਨੇ ਗ਼ਲਤ ਕੀਤਾ ਹੈ। ਉਸ ਨੂੰ ਵਰਤ ਕੇ ਸੁੱਟ ਦਿੱਤਾ ਹੈ। ਇਸ ਕਰਕੇ ਉਹ ਇਕੱਠੇ ਹੋਣ ਬਾਰੇ ਵਿਚਾਰ ਕਰ ਰਹੇ ਹਨ।       ਇਸ ਦੇ ਨਾਲ ਹੀ ਸਾਂਸਦ ਗਾਂਧੀ ਨੇ ਕਿਹਾ ਕਿ ਆਵਾਜ਼-ਏ-ਪੰਜਾਬ ਦੇ ਲੀਡਰ ਪਰਗਟ ਸਿੰਘ ਵੀ ਉਨ੍ਹਾਂ ਨੂੰ ਮਿਲਣ ਲਈ ਆਏ ਸਨ। ਉਹ ਵੀ ਮੈਨੂੰ ਆਪਣੇ ਨਾਲ ਚੱਲਣ ਲਈ ਕਹਿ ਰਹੇ ਸਨ। ਇਸ 'ਤੇ ਉਨ੍ਹਾਂ ਨੂੰ ਵੀ ਆਪਣਾ ਪਰਚਾ ਦੇ ਦਿੱਤਾ ਹੈ ਤੇ ਇਸ ’ਤੇ ਵਿਚਾਰ ਕਰ ਲੈਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਹ ਉਸ ਤੋਂ ਬਾਅਦ ਹੀ ਉਨ੍ਹਾਂ ਨਾਲ ਚੱਲਣ ਬਾਰੇ ਵਿਚਾਰ ਕਰਨਗੇ।
Published at : 10 Sep 2016 09:07 AM (IST) Tags: pargat singh AAP Punjab
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   

ਪ੍ਰਮੁੱਖ ਖ਼ਬਰਾਂ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...

8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...