ਚੰਡੀਗੜ੍ਹ: ਦੇਸ਼ ਭਰ 'ਚ ਈਦ ਦਾ ਤਿਉਹਾਰ ਬੜੀ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਚੰਡੀਗੜ੍ਹ 'ਚ ਵੀ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਅੱਜ ਈਦ ਦੀ ਨਮਾਜ਼ ਅਦਾ ਕੀਤੀ। ਸਭ ਨੇ ਇੱਕ ਦੂਸਰੇ ਨੂੰ ਗਲੇ ਮਿਲ ਕੇ ਈਦ ਦੀ ਵਧਾਈ ਦਿੱਤੀ। ਇਸ ਤੋਂ ਬਾਅਦ ਅੱਜ ਦਾਵਤ ਦਿੱਤੀ ਜਾਏਗੀ। ਮੁਸਲਿਮ ਭਾਈਚਾਰੇ ਦੇ ਲੋਕ ਪਰਿਵਾਰ ਤੇ ਰਿਸ਼ਤੇਦਾਰਾਂ ਸਮੇਤ ਖਾਸ ਸੇਵੀਆਂ ਖਾਣਗੇ।


 



ਚੰਡੀਗੜ੍ਹ ਦੇ ਸੈਕਟਰ 20 ਦੀ ਜਾਮਾ ਮਸਜਿਦ 'ਚ ਸਵੇਰੇ ਤੋਂ ਹੀ ਵੱਡੀ ਗਿਣਤੀ ਮੁਸਲਿਮ ਭਾਈਚਾਰੇ ਦੇ ਲੋਕ ਈਦ-ਉਲ-ਫਿਤਰ ਮਨਾਉਣ ਲਈ ਇਕੱਠੇ ਹੋਏ। ਕਰੀਬ 9 ਵਜੇ ਈਦ ਦੀ ਨਮਾਜ਼ ਅਦਾ ਕੀਤੀ ਗਈ। ਸ਼ਾਹੀ ਇਮਾਮ ਮੌਲਾਨਾ ਮੁਹੰਮਦ ਅਫਜ਼ਲ ਖਾਨ ਨੇ ਸਭ ਨੂੰ ਨਮਾਜ਼ ਅਦਾ ਕਰਵਾਈ। ਇਸ ਦੌਰਾਨ ਉਨ੍ਹਾਂ ਪਿਆਰ ਤੇ ਭਾਈਚਾਰੇ ਦਾ ਸੰਦੇਸ਼ ਦਿੱਤਾ।

 

 

ਨਮਾਜ਼ ਤੋਂ ਬਾਅਦ ਸਭ ਨੇ ਇੱਕ ਦੂਸਰੇ ਨੂੰ ਗਲੇ ਮਿਲ ਕੇ ਵਧਾਈ ਦਿੱਤੀ। ਇਸਲਾਮ ਮੁਤਾਬਕ ਇਸ ਦਿਨ ਸਾਰੇ ਗਿਲੇ ਸ਼ਿਕਵੇ ਭੁਲਾ ਕੇ ਭਾਈਚਾਰਕ ਸਾਂਝ ਬਣਾਉਂਦੇ ਹਨ। ਅੱਜ ਮੁਸਲਿਮ ਘਰਾਂ 'ਚ ਦਾਵਤ ਦਿੱਤੀ ਜਾਵੇਗੀ। ਇਸ ਦੌਰਾਨ ਖਾਸ ਸੇਵੀਆਂ ਪਰੋਸੀਆਂ ਜਾਣਗੀਆਂ।