ਚੰਡੀਗੜ੍ਹ: ਸੈਕਟਰ-17 'ਚ ਸਥਿਤ ਐਸਬੀਆਈ ਬੈਂਕ 'ਚ ਅੱਗ ਲੱਗਣ ਕਾਰਨ ਕਾਫੀ ਨੁਕਸਾਨ ਹੋਇਆ ਹੈ। ਘਟਨਾ ਅੱਜ ਸਵੇਰ ਦੀ ਹੈ। ਮੌਕੇ 'ਤੇ ਮੌਜੂਦ ਸੁਰੱਖਿਆ ਕਰਮੀ ਨੇ ਤੁਰੰਤ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਵੀ ਕੀਤੀ। ਪਰ ਅੱਗ ਜਿਆਦਾ ਵਧਣ ਕਾਰਨ ਫਾਇਰ ਬ੍ਰਿਗੇਡ ਨੂੰ ਮੌਕੇ 'ਤੇ ਬੁਲਾਇਆ ਗਿਆ। ਆਖਰ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।

 

 

ਜਾਣਕਾਰੀ ਮੁਤਾਬਕ ਸਵੇਰੇ ਕਰੀਬ 6.15 ਵਜੇ ਅਚਾਨਕ ਹੀ ਅੱਗ ਲੱਗ ਗਈ। ਮੌਕੇ 'ਤੇ ਮੌਜੂਦ ਸੁਰੱਖਿਆ ਕਰਮੀ ਦਲਜੀਤ ਸਿੰਘ ਨੂੰ ਜਿਵੇਂ ਹੀ ਅੱਗ ਦਾ ਪਤਾ ਲੱਗਾ ਤਾਂ ਉਸ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਪਰ ਉਦੋਂ ਤੱਕ ਅੱਗ ਕਾਫੀ ਵਧ ਚੁੱਕੀ ਸੀ। ਇਸ ਦੌਰਾਨ ਦਲਜੀਤ ਸਿੰਘ ਵੀ ਅੱਗ ਦੀ ਲਪੇਟ 'ਚ ਆ ਕੇ ਜਖਮੀ ਹੋ ਗਿਆ। ਜਖਮੀ ਸੁਰੱਖਿਆ ਕਰਮੀ ਨੂੰ ਸੈਕਟਰ 16 ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

 

ਅੱਘ ਵਧਦੀ ਦੇਖ ਤੁਰੰਤ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਆਖਰ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।