News
News
ਟੀਵੀabp shortsABP ਸ਼ੌਰਟਸਵੀਡੀਓ
X

ਜਥੇਦਾਰ ਗਿਆਨੀ ਮੱਲ ਸਿੰਘ ਦੀਆਂ ਮੁਸ਼ਕਲਾਂ ਵਧੀਆਂ

Share:
ਦਿੱਲੀ: ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ।  ਦਿਮਾਗ ਦਾ ਅਪ੍ਰੇਸ਼ਨ ਕਰਵਾਉਣ ਕਾਰਨ ਪਤਿਤ ਹੋਣ ਦੀਆਂ ਖਬਰਾਂ ਤੋਂ ਬਾਅਦ ਉਨ੍ਹਾਂ ਦੇ ਅਸਤੀਫੇ ਦੀ ਮੰਗ ਹੋਣ ਲੱਗੀ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਹਰਵਿੰਦਰ ਸਿੰਘ ਸਰਨਾ ਨੇ ਉਨਾਂ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਸਰਨਾ ਨੇ ਕਿਹਾ ਕਿ ਨਿਯਮਾਂ ਤੇ ਰਹਿਤ ਮਰਿਆਦਾ ਅਨੁਸਾਰ ਕੋਈ ਵੀ ਪਤਿਤ ਸਿੱਖ ਕਿਸੇ ਵੀ ਤਖਤ ਦਾ ਜਥੇਦਾਰ ਨਹੀਂ ਰਹਿ ਸਕਦਾ।       ਕਿਉਂਕਿ ਗਿਆਨੀ ਮੱਲ ਸਿੰਘ ਦੇ ਆਪਰੇਸ਼ਨ ਕਾਰਨ ਡਾਕਟਰਾਂ ਨੇ ਉਨਾਂ ਦੇ ਸਿਰ ਦੇ ਕੇਸ ਕਤਲ ਕਰ ਦਿੱਤੇ ਸਨ। ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਵੀ ਫਰਜ਼ ਬਣਦਾ ਹੈ ਕਿ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਗਿਆਨੀ ਮੱਲ ਸਿੰਘ ਨੂੰ ਤੁਰੰਤ ਅਹੁਦੇ ਤੋਂ ਵਿਹਲੇ ਕਰਕੇ ਉਨ੍ਹਾਂ ਦੀ ਥਾਂ ‘ਤੇ ਕੋਈ ਨਵਾਂ ਜਥੇਦਾਰ ਲਗਾਇਆ ਜਾਵੇ। ਸਰਨਾ ਨੇ ਕਿਹਾ ਕਿ ਰਹਿਤ ਮਰਿਆਦਾ ਤੇ ਨਿਯਮਾਂ ਅਨੁਸਾਰ ਕਿਸੇ ਵੀ ਤਖਤ ਦਾ ਜਥੇਦਾਰ ਬੀਮਾਰ ਵਿਅਕਤੀ ਨਹੀਂ ਹੋ ਸਕਦਾ। ਪਰ ਕੁਝ ਸਮਾਂ ਪਹਿਲਾਂ ਜਦੋਂ ਗਿਆਨੀ ਮੱਲ ਸਿੰਘ ਨੂੰ ਡਾਕਟਰਾਂ ਨੇ ਸਿਰ ਦਾ ਆਪਰੇਸ਼ਨ ਕਰਵਾਉਣ ਲਈ ਸਲਾਹ ਦਿੱਤੀ ਸੀ, ਉਦੋਂ ਗਿਆਨੀ ਮੱਲ ਸਿੰਘ ਨੂੰ ਆਪਣਾ ਅਸਤੀਫਾ ਦੇ ਕੇ ਹੀ ਇਲਾਜ ਕਰਵਾਉਣਾ ਚਾਹੀਦਾ ਸੀ।       ਉਹਨਾਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਸੰਗਤਾਂ ਵਿੱਚ ਕਿਸੇ ਕਿਸਮ ਦਾ ਰੋਸ ਪੈਦਾ ਹੋਣ ਤੋਂ ਪਹਿਲਾਂ ਹੀ ਅਸਤੀਫਾ ਲੈ ਲਵੇ ਤਾਂ ਬਿਹਤਰ ਹੋਵੇਗਾ। ਨਹੀਂ ਤਾਂ ਲੋਕ ਸੜਕਾਂ ‘ਤੇ ਆਉਣ ਲਈ ਮਜਬੂਰ ਹੋਣਗੇ ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਲਈ ਬਾਦਲ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕ ਜ਼ਿੰਮੇਵਾਰ ਹੋਣਗੇ।
Published at : 27 Aug 2016 03:46 AM (IST) Tags: resign jathedar
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਪ੍ਰਮੁੱਖ ਖ਼ਬਰਾਂ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ