News
News
ਟੀਵੀabp shortsABP ਸ਼ੌਰਟਸਵੀਡੀਓ
X

ਜਾਖੜ ਨੇ ਖੋਲ੍ਹੀ ਬਾਦਲ ਸਰਕਾਰ ਦੀ ਪੋਲ

Share:
ਜਲੰਧਰ: ਪੰਜਾਬ ਦੀ ਅਕਾਲੀ ਸਰਕਾਰ ਸੂਬੇ 'ਚ ਵਿਕਾਸ ਦੇ ਨਾਮ 'ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਸੱਤਾ ਧਿਰ 'ਤੇ ਇਹ ਇਲਜ਼ਾਮ ਕਾਂਗਰਸ ਲੀਡਰ ਤੇ ਸਾਬਕਾ ਵਿਰੋਧੀ ਧਿਰ ਆਗੂ ਸੁਨੀਲ ਜਾਖੜ ਨੇ ਲਗਾਏ ਹਨ। ਜਾਖੜ ਨੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ 'ਤੇ ਹਮਲਾ ਬੋਲਦਿਆਂ ਕਿਹਾ ਪੰਜਾਬ 'ਚ ਸ਼ਹਿਰਾਂ ਦੇ ਵਿਕਾਸ ਦੇ ਨਾਮ ਤੇ ਝੂਠੇ ਇਸ਼ਤਿਹਾਰ ਜਾਰੀ ਕੀਤੇ ਜਾ ਰਹੇ ਹਨ। ਜਦਕਿ ਸ਼ਹਿਰਾਂ ਦੀ ਅਸਲ ਤਸਵੀਰ ਬਿਲਕੁਲ ਵੱਖ ਹੈ।       ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ਼ਤਿਹਾਰ ਜਾਰੀ ਕਰ ਦਾਅਵਾ ਕੀਤਾ ਹੈ ਕਿ ਬਠਿੰਡਾ 'ਚ ਵਿਕਾਸ 'ਤੇ 1735 ਕਰੋੜ ਅਤੇ ਜਲੰਧਰ ਦੇ ਵਿਕਾਸ ਲਈ 2186 ਕਰੋੜ ਰੁਪਏ ਖਰਚ ਕੀਤੇ ਗਏ ਹਨ। ਪਰ ਅਸਲ 'ਚ ਸ਼ਹਿਰਾਂ ਦੀ ਹਾਲਤ ਬੇਹੱਦ ਤਰਸਯੋਗ ਹੈ। ਜਾਖੜ ਨੇ ਦੋਨਾਂ ਸ਼ਹਿਰਾਂ ਦੀ ਸੱਚਾਈ ਬਿਆਨ ਕਰਦੀਆਂ ਕਈ ਤਸਵੀਰਾਂ ਵੀ ਦਿਖਾਈਆਂ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਉਹ ਵਿਧਾਨਸਭਾ 'ਚ ਪ੍ਰਿਵਲੇਜ਼ ਮੋਸ਼ਨ ਲਿਆਉਣਗੇ।       ਸੁਨੀਲ ਜਾਖੜ ਨੇ ਇਲਜ਼ਾਮ ਲਗਾਇਆ ਕਿ ਕੇਂਦਰ ਸਰਕਾਰ ਦੀ ਅਮਰੂਤ ਸਕੀਮ ਤਹਿਤ ਪੰਜਾਬ ਨੂੰ ਹੁਣ ਤੱਕ 144 ਕਰੋੜ ਰੁਪਏ ਮਿਲੇ ਹਨ। ਪਰ ਪੰਜਾਬ ਸਰਕਾਰ ਨੇ ਅਜੇ ਤੱਕ ਇਸ ਰਕਮ 'ਚੋਂ ਕਿਸੇ ਨਗਰ ਨਿਗਮ ਨੂੰ ਵਿਕਾਸ ਕਾਰਜਾਂ ਲਈ ਇੱਕ ਪੈਸਾ ਵੀ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਆਖਰ ਇਹ ਪੈਸਾ ਕਿੱਥੇ ਗਿਆ...? ਕੀ ਬਾਦਲ ਸਾਹਿਬ ਨੇ ਇਹ ਪੈਸਾ ਸੰਗਤ ਦਰਸ਼ਨ 'ਚ ਵੰਡ ਦਿੱਤਾ...? ਇਸ ਦੀ ਜਾਂਚ ਹੋਣੀ ਚਾਹੀਦੀ ਹੈ।
Published at : 03 Sep 2016 10:49 AM (IST) Tags: sunil jakhar jalandhar BADAL
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   

ਪ੍ਰਮੁੱਖ ਖ਼ਬਰਾਂ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...

8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...