News
News
ਟੀਵੀabp shortsABP ਸ਼ੌਰਟਸਵੀਡੀਓ
X

ਜੰਗ ਦੇ ਮਹੌਲ 'ਚ ਪੰਜਾਬ ਪੂਰੀ ਤਰਾਂ ਤਿਆਰ

Share:
ਚੰਡੀਗੜ੍ਹ: ਭਾਰਤ-ਪਾਕਿ ਵਿਚਾਲੇ ਬਣੇ ਤਣਾਅ ਦਾ ਸਭ ਤੋਂ ਜਿਆਦਾ ਅਸਰ ਪੰਜਾਬ 'ਤੇ ਪੈ ਰਿਹਾ ਹੈ। ਪੰਜਾਬ ਦੇ ਕਰੀਬ 1000 ਸਰਹੱਦੀ ਪਿੰਡਾਂ ਨੂੰ ਖਾਲੀ ਕਰਨ ਦਾ ਹੁਕਮ ਦਿੱਤਾ ਗਿਆ ਹੈ। ਸਰਕਾਰ ਨੇ ਹਾਈ ਅਲਰਟ ਜਾਰੀ ਕੀਤਾ ਹੋਇਆ ਹੈ। ਦੋਨਾਂ ਦੇਸ਼ਾਂ 'ਚ ਬਣੇ ਜੰਗ ਵਰਗੇ ਹਲਾਤ ਤੋਂ ਬਾਅਦ ਮੁੱਖ ਮੰਤਰੀ ਬਾਦਲ ਨੇ ਦੇਰ ਸ਼ਾਮ ਕੈਬਨਿਟ ਮੀਟਿੰਗ ਬੁਲਾ ਕੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਲਈ ਜਰੂਰੀ ਕਦਮ ਚੁੱਕੇ ਜਾਣ ਦੇ ਮੁੱਦੇ 'ਤੇ ਗੱਲਬਾਤ ਕਰ ਫੈਸਲੇ ਲਏ। ਮੁੱਖ ਮੰਤਰੀ ਬਾਦਲ ਮੁਤਾਬਕ ਸਰਹੱਦ ਦੇ 10 ਕਿਲੋਮੀਟਰ ਦਾਇਰੇ ਦੇ ਅੰਦਰ ਆਉਂਦੇ ਪਿੰਡਾਂ ਨੂੰ ਖਾਲੀ ਕਰਨ ਦਾ ਹੁਕਮ ਦਿੱਤਾ ਗਿਆ ਹੈ। ਸਰਹੱਦ ਨਾਲ ਲਗਦੇ 6 ਜਿਲ੍ਹਿਆਂ 'ਚ  ਫਾਜ਼ਿਲਕਾ ਦੇ 60 ਪਿੰਡ, ਫਿਰੋਜ਼ਪੁਰ ਦੇ 300, ਤਰਨਤਾਰਨ ਦੇ 135, ਅੰਮ੍ਰਿਤਸਰ ਦੇ 137, ਗੁਰਦਾਸਪੁਰ ਦੇ 290, ਤੇ ਪਠਾਨਕੋਟ ਦੇ 65 ਪਿੰਡ ਪ੍ਰਭਾਵਤ ਹੋਏ ਹਨ। ਲੋਕਾਂ ਦੇ ਰਹਿਣ ਲਈ ਹੋਰ ਪਿੰਡਾਂ ਦੇ ਸਕੂਲਾਂ, ਗੁਰਦੁਆਰਿਆਂ ਤੇ ਧਰਮਸ਼ਾਲਾ ਸਮੇਤ ਹੋਰ ਸੁਰੱਖਿਅਤ ਥਾਵਾਂ 'ਤੇ ਕੈਂਪ ਲਗਾਏ ਗਏ ਹਨ। ਲੋਕਾਂ ਦੇ ਖਾਣ-ਪੀਣ ਅਤੇ ਹੋਰ ਜਰੂਰਤਾਂ ਨੂੰ ਪੂਰਾ ਕਰਨ ਦੇ ਹੁਕਮ ਦਿੱਤੇ ਗਏ ਹਨ। ਪ੍ਰਭਾਵਤ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਤੁਰੰਤ 1-1 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਾਰੇ ਅਫਸਰਾਂ ਦੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ। ਸਰਕਾਰ ਨੇ ਵਿਧਾਇਕਾਂ ਨੂੰ ਆਪਣੇ ਆਪਣੇ ਹਲਕੇ 'ਚ ਰਹਿਣ ਦੇ ਲਈ ਕਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਆਮ ਜਨਤਾ ਦੀ ਸੁਰੱਖਿਆ ਲਈ 1500 ਅਫਸਰ ਤੇ ਜਵਾਨ ਸਰਹੱਦੀ ਇਲਾਕਿਆਂ 'ਚ ਭੇਜੇ ਗਏ ਹਨ। ਇਸ ਦੇ ਨਾਲ ਹੀ ਹੋਮ ਸੈਕਟਰੀ ਤੇ ਏਡੀਜੀਪੀ ਲਾਅ ਐਂਡ ਆਰਡਰ ਨੂੰ ਅੰਮ੍ਰਿਤਸਰ 'ਚ ਰਹਿਣ ਲਈ ਕਿਹਾ ਗਿਆ ਹੈ।
Published at : 30 Sep 2016 10:57 AM (IST) Tags: cm badal India PAKISTAN Punjab
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 

Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ

Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ

ਪ੍ਰਮੁੱਖ ਖ਼ਬਰਾਂ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !