News
News
ਟੀਵੀabp shortsABP ਸ਼ੌਰਟਸਵੀਡੀਓ
X

ਦਰਦਨਾਕ ਹਾਦਸਾ, 2 ਮੌਤਾਂ, 3 ਜਖਮੀ

Share:
ਖੰਨਾ: ਸ਼ਹਿਰ 'ਚ ਓਵਰ ਬਰਿੱਜ 'ਤੇ ਵਾਪਰਿਆ ਹੈ ਇੱਕ ਦਰਦਨਾਕ ਹਾਦਸਾ। ਇੱਥੇ ਸਰੀਏ ਨਾਲ ਭਰੇ ਇੱਕ ਖੜੇ ਟਰੱਕ ਦੇ ਪਿੱਛੇ ਆਈ20 ਕਾਰ ਟਕਰਾਉਣ ਦੇ ਚੱਲਦੇ 2 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 2 ਲੋਕ ਗੰਭੀਰ ਤੇ ਇੱਕ ਮਮੂਲੀ ਜਖਮੀ ਹਨ। ਜਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ 'ਤੇ ਲੱਦੇ ਸਰੀਏ ਕਾਰ ਸਵਾਰਾਂ ਦੇ ਸਰੀਰ ਤੋਂ ਪਾਰ ਹੋ ਗਏ। ਮ੍ਰਿਤਕ ਹਰਿਆਣਾ ਦੇ ਪਾਨੀਪਤ ਦੇ ਰਹਿਣ ਵਾਲੇ ਸਨ।     ਦਰਅਸਲ ਨੈਸ਼ਨਲ ਹਾਈਵੇ 'ਤੇ ਬਣੇ ਏਵਰ ਬਰਿੱਜ 'ਤੇ ਇੱਕ ਸਰੀਏ ਨਾਲ ਲੱਦਿਆ ਟਰਾਲਾ ਖੜਾ ਸੀ। ਸਰੀਏ ਇਸ ਟਰਾਲੇ ਤੋਂ ਬਾਹਰ ਤੱਕ ਲਟਕ ਰਹੇ ਸਨ। ਇਸੇ ਦੌਰਾਨ ਪਿੱਛੇ ਤੋਂ ਇੱਕ ਤੇਜ ਰਫਤਾਰ ਆਈ20 ਕਾਰ ਆਈ। ਜਦ ਤੱਕ ਕਾਰ ਚਾਲਕ ਕੁੱਝ ਸਮਝ ਸਕਦਾ ਤਾਂ ਹਾਦਸਾ ਵਾਪਰ ਚੁੱਕਾ ਸੀ। ਹਾਦਸੇ ਦੇ ਚੱਲਦੇ ਕਾਰ ਚਾਲਕ ਜਤਿਨ (25) ਦੇ ਸਰੀਰ 'ਚੋਂ ਸਰੀਏ ਪਾਰ ਨਿੱਕਲ ਗਏ। ਉਸ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਇਹ ਸਰੀਏ ਸੀਟ ਤੋਂ ਪਾਰ ਲੰਘ ਕੇ ਪਿੱਛੇ ਬੈਠੀ ਕੀਰਤੀ (15) ਦੇ ਵੀ ਜਾ ਲੱਗੇ। ਜਿਸ ਕਾਰਨ ਉਹ ਵੀ ਗੰਭੀਰ ਜਖਮੀ ਹੋ ਗਈ। ਕੀਰਤੀ ਨੇ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਦੌਰਾਨ ਕਾਰ 'ਚ ਸਵਾਰ ਕੀਰਤੀ ਦੀ ਮਾਂ ਨੀਰਜ (40) ਤੇ ਨਾਨੀ ਰਾਜ ਰਾਣੀ (70) ਵੀ ਬੁਰੀ ਤਰਾਂ ਜਖਮੀ ਹੋ ਗਈਆਂ। ਹਾਲਾਂਕਿ ਵੈਭਵ (18) ਨੂੰ ਮਮੂਲੀ ਸੱਟਾਂ ਲੱਗੀਆਂ ਹਨ। ਜਖਮੀਆਂ ਨੂੰ ਲੁਧਿਆਣਾ ਦੇ ਅਪੋਲੋ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।     ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ। ਜਾਂਚ ਅਧਿਕਾਰੀ ਮੁਤਾਬਕ ਟ੍ਰਾਲੇ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਨੇ ਟ੍ਰਾਲੇ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦਾ ਸ਼ਿਕਾਰ ਹੋਇਆ ਪਰਿਵਾਰ ਹਰਿਆਣਾ ਦੇ ਸੋਨੀਪਤ ਦਾ ਰਹਿਣ ਵਾਲਾ ਸੀ। ਇਹ ਜਲੰਧਰ ਦੇ ਨੂਰਮਹਿਲ ਸਥਿਤ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ 'ਤੇ ਜਾ ਰਹੇ ਸਨ।  
Published at : 24 Jul 2016 05:41 AM (IST) Tags: khanna accident
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...

ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...

Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...

ਪ੍ਰਮੁੱਖ ਖ਼ਬਰਾਂ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ