ਧੀ ਦੇ ਕਾਤਲਾਂ ਦੀ ਗ੍ਰਿਫਤਾਰੀ ਲਈ ਸੜਕ 'ਤੇ ਪਰਿਵਾਰ
ਏਬੀਪੀ ਸਾਂਝਾ | 03 Sep 2016 10:11 AM (IST)
ਬਠਿੰਡਾ: ਧੀ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਲੈ ਕੇ ਪਰਿਵਾਰ ਵਾਲਿਆਂ ਨੇ ਧਰਨਾ ਪ੍ਰਦਰਸ਼ਨ ਕੀਤਾ। ਮ੍ਰਿਤਕ ਪ੍ਰੀਤੀ ਦੇ ਪਰਿਵਾਰ ਨੇ ਬਠਿੰਡਾ- ਮਾਨਸਾ ਹਾਈਵੇ 'ਤੇ ਜਾਮ ਵੀ ਲਗਾ ਦਿੱਤਾ। ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ ਹੈ। ਪ੍ਰੀਤੀ ਦੀ ਮੌਤ ਕੱਲ੍ਹ ਸਹੁਰੇ ਘਰ ਸੜ ਕੇ ਮਰਨ ਕਾਰਨ ਹੋਈ ਸੀ। ਪਰਿਵਾਰ ਦਾ ਇਲਜ਼ਾਮ ਹੈ ਕਿ ਪਤੀ ਸਮੇਤ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨੇ ਇਸ ਕਤਲ ਨੂੰ ਅੰਜਾਮ ਦਿੱਤਾ ਹੈ। ਹਾਲਾਂਕਿ ਪੁਲਿਸ ਨੇ 6 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪਰ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ। ਜਾਣਕਾਰੀ ਮੁਤਾਬਕ ਪ੍ਰੀਤੀ ਦਾ ਵਿਆਹ ਬਠਿੰਡਾ ਦੇ ਮੌੜ ਮੰਡੀ 'ਚ ਵਿਜੇ ਕੁਮਾਰ ਨਾਲ ਹੋਇਆ ਸੀ। ਪਰ ਉੱਥੇ ਉਸ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ। ਕੱਲ੍ਹ ਪਰਿਵਾਰ ਨੂੰ ਪਤਾ ਲੱਗਾ ਕਿ ਪ੍ਰੀਤੀ ਸਹੁਰੇ ਘਰ 'ਚ ਅੱਗ ਦੇ ਹਵਾਲੇ ਹੋ ਗਈ ਹੈ। ਇਸ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਪ੍ਰੀਤੀ ਦੀ ਮੌਤ ਲਈ ਵਿਜੇ ਤੇ ਉਸ ਦੇ ਪਰਿਵਾਰ 'ਤੇ ਲਗਾਇਆ। ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨ ਦੇ ਅਧਾਰ 'ਤੇ ਮਾਮਲਾ ਦਰਜ ਲਿਆ ਹੈ। ਪਰ ਅਜੇ ਤੱਕ ਕਿਸੇ ਮੁਲਜ਼ਮ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਪਰਿਵਾਰ ਦੇ ਲੋਕ ਭੜਕੇ ਹੋਏ ਹਨ। ਉਧਰ ਪੁਲਿਸ ਦਾ ਕਹਿਣਾ ਹੈ ਕਿ ਸਾਰੇ ਮੁਲਜ਼ਮ ਫਰਾਰ ਹਨ। ਪਰ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।