News
News
ਟੀਵੀabp shortsABP ਸ਼ੌਰਟਸਵੀਡੀਓ
X

'ਨਾਨਕ ਸ਼ਾਹ ਫਕੀਰ' 'ਤੇ SGPC ਦਾ ਯੂ-ਟਰਨ

Share:
ਅੰਮ੍ਰਿਤਸਰ: 19 ਮਾਰਚ 2018 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫ਼ਿਲਮ 'ਨਾਨਕ ਸ਼ਾਹ ਫਕੀਰ' ਦੀ ਗੁਰੂਘਰਾਂ ਵਿੱਚ ਪ੍ਰਚਾਰ ਕਰਨ ਲਈ ਆਗਿਆ ਦਿੱਤੀ ਸੀ ਤੇ ਬੀਤੇ ਕੱਲ੍ਹ ਕਮੇਟੀ ਨੂੰ ਇਸ ਫ਼ਿਲਮ ਵਿੱਚ ਗੜਬੜ ਨਜ਼ਰ ਆਉਣ ਲੱਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਬਿਆਨ ਜਾਰੀ ਕਰ ਕਿਹਾ ਹੈ ਕਿ ਫ਼ਿਲਮ ਨਾਨਕ ਸ਼ਾਹ ਫਕੀਰ ਨੂੰ ਓਨਾ ਚਿਰ ਰਿਲੀਜ਼ ਨਹੀਂ ਕੀਤਾ ਜਾ ਸਕੇਗਾ ਜਿਨ੍ਹਾਂ ਚਿਰ ਇਸ ਫ਼ਿਲਮ ਸਬੰਧੀ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸਾਰੇ ਇਤਰਾਜ਼ ਦੂਰ ਨਹੀਂ ਹੋ ਜਾਂਦੇ। ਉਨ੍ਹਾਂ ਕਿਹਾ ਕਿ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਫ਼ਿਲਮ ਦੀ ਪ੍ਰਵਾਨਗੀ ਸਬੰਧੀ ਪਹਿਲਾਂ ਜਾਰੀ ਕੀਤੀਆਂ ਪੱਤਰਕਾਵਾਂ ਦੇ ਅਮਲ 'ਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ 2016 ਵਿੱਚ ਉਸ ਵੇਲੇ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਪ੍ਰਵਾਨਗੀ ਪੱਤਰ ਜਾਰੀ ਕੀਤਾ ਸੀ ਪਰ ਹੁਣ ਫ਼ਿਲਮ ਦੇ ਵੱਖ-ਵੱਖ ਚੈਨਲਾਂ ਤੇ ਪ੍ਰੋਮੋ ਪ੍ਰਸਾਰਿਤ ਹੋਣ ਤੋਂ ਬਾਅਦ ਸੰਗਤਾਂ ਵੱਲੋਂ ਵੱਡੇ ਪੱਧਰ 'ਤੇ ਇਤਰਾਜ਼ ਕੀਤੇ ਗਏ ਹਨ। ਬਹੁਤ ਸਾਰੀ ਸੰਗਤ ਵੱਲੋਂ ਸੋਸ਼ਲ ਮੀਡੀਆ ਦੇ ਨਾਲ ਨਾਲ ਸ਼੍ਰੋਮਣੀ ਕਮੇਟੀ ਨੂੰ ਈ-ਮੇਲ ਭੇਜ ਕੇ ਇਸ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। ਹਾਲਾਂਕਿ ਫ਼ਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੇ ਕਿਹਾ ਹੈ ਕਿ ਫ਼ਿਲਮ ਤੈਅ ਕੀਤੇ ਦਿਨ ਯਾਨੀ 13 ਅਪ੍ਰੈਲ ਨੂੰ ਹੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਫ਼ਿਲਮ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਹੀ ਬਣਾਈ ਗਈ ਹੈ। ਫ਼ਿਲਮ ਦਾ ਟ੍ਰੇਲਰ ਹੇਠ ਦਿੱਤੇ ਲਿੰਕ ਰਾਹੀਂ ਯੂ-ਟਿਊਬ 'ਤੇ ਵੇਖਿਆ ਜਾ ਸਕਦਾ ਹੈ। [embed]
Published at : 30 Mar 2018 09:56 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 

Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 

Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...

Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ

ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

ਪ੍ਰਮੁੱਖ ਖ਼ਬਰਾਂ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...

Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ

Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ

Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...

Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...

Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...

Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...