News
News
ਟੀਵੀabp shortsABP ਸ਼ੌਰਟਸਵੀਡੀਓ
X

ਨਿੱਜੀ ਕੰਪਨੀ ਵੱਲੋਂ ਗੁਰਬਾਣੀ ਦੇ ਗੁਟਕੇ ਪ੍ਰਕਾਸ਼ਤ ਕਰਨ 'ਤੇ ਹੋਵੇਗੀ ਕਾਨੂੰਨੀ ਕਾਰਵਾਈ

Share:
ਅੰਮ੍ਰਿਤਸਰ: ਕੋਈ ਵੀ ਨਿੱਜੀ ਫਰਮ ਗੁਰਬਾਣੀ ਦੇ ਗੁਟਕੇ ਜਾਂ ਪੋਥੀਆਂ ਦੀ ਛਪਾਈ ਨਹੀਂ ਕਰ ਸਕਦੀ। ਅਜਿਹਾ ਕਰਨ ਵਾਲਿਆਂ ਤੇ ਤੁਰੰਤ ਕਾਨੂੰਨੀ ਕਾਰਵਾਈ ਹੋਵੇਗੀ।  SGPC ਨੂੰ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਗੁਰਬਾਣੀ ਦੇ ਗੁਟਕੇ ਤੇ ਪੋਥੀਆਂ ਦੀ ਛਪਾਈ ਕਰਨ ਦਾ ਅਧਿਕਾਰ ਹੈ ਕਿਸੇ ਦੂਜੀ ਫਰਮ ਨੂੰ ਕੋਈ ਹੱਕ ਨਹੀਂ ਹੈ'। ਇਹ ਬਿਆਨ SGPC ਪ੍ਰਧਾਨ ਨੇ ਜਾਰੀ ਕੀਤੇ ਹਨ। ਪ੍ਰਧਾਨ ਅਵਤਾਰ ਸਿੰਘ ਨੇ ਨਿੱਜੀ ਫਰਮਾਂ ਤੇ ਜਿਲਦਬੰਦੀ ਕਰਨ ਵਾਲੇ ਠੇਕੇਦਾਰਾਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਹੈ ਉਹ ਵਪਾਰ ਦੇ ਨਜ਼ਰੀਏ ਨਾਲ ਗੁਰਬਾਣੀ ਦੀ ਛਪਾਈ ਦਾ ਕੰਮ ਤੁਰੰਤ ਬੰਦ ਕਰ ਦੇਣ ਨਹੀਂ ਤਾਂ SGPC ਵੱਲੋਂ ਉਨਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
 ਦਰਅਸਲ ਪਿਛਲੇ ਦਿਨੀਂ ਅੰਮ੍ਰਿਤਸਰ ਦੇ ਨਿਊ ਆਜ਼ਾਦ ਨਗਰ ਸਥਿਤ ਇੱਕ ਜਿਲਦ ਬਾਈਂਡਰ ਵੱਲੋਂ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਸੂਚਨਾ ਮਿਲਣ ਤੇ SGPC ਦੀ ਇੱਕ ਟੀਮ ਨੇ ਉਕਤ ਦੁਕਾਨ ਤੇ ਅਚਨਚੇਤ ਚੈਕਿੰਗ ਕੀਤੀ। ਉੱਥੇ ਵੱਡੇ ਪੱਧਰ ਤੇ ਗੁਰਬਾਣੀ ਤੇ ਗੁਟਕਾ ਸਾਹਿਬ ਦਾ ਨਿਰਾਦਰ ਪਾਇਆ ਗਿਆ। ਉੱਥੇ ਗੁਰਬਾਣੀ ਦੀਆਂ ਪੋਥੀਆਂ ਬਿਨਾਂ ਸਤਿਕਾਰ ਤੋਂ ਜ਼ਮੀਨ ਤੇ ਰੱਖੀਆਂ ਹੋਈਆਂ ਸਨ ਤੇ ਉਨਾਂ ਚ ਚੂਹਿਆਂ ਦੀ ਗੰਦਗੀ ਵੀ ਪਾਈ ਗਈ। ਜ਼ਿਲਦਾਂ ਬੰਨਣ ਵਾਲੇ ਦੋ ਵਿਅਕਤੀਆਂ ਵੀ ਪਤਿਤ ਤੇ ਸਿਰ ਢਕੇ ਬਿਨਾਂ ਇਹ ਕੰਮ ਕਰ ਰਹੇ ਸਨ। ਜਦਕਿ SGPC ਵੱਲੋਂ ਗੁਰਬਾਣੀ ਦੀ ਛਪਾਈ ਤੇ ਜਿਲਦਬੰਦੀ ਦਾ ਕਾਰਜ ਪੂਰੀ ਮਰਿਯਾਦਾ ਨਾਲ ਕੀਤਾ ਤੇ ਕਰਵਾਇਆ ਜਾਂਦਾ ਹੈ।
 ਪ੍ਰਧਾਨ ਅਵਤਾਰ ਸਿੰਘ ਨੇ ਸਮੁੱਚੀ ਸੰਗਤ ਨੂੰ ਜਿੱਥੇ ਵਪਾਰ ਦੇ ਜ਼ਰੀਏ ਅਜਿਹੇ ਪ੍ਰਕਾਸ਼ਕਾਂ ਦੀ ਸੂਚਨਾ SGPC ਨੂੰ ਦਿੱਤੇ ਜਾਣ ਦੀ ਅਪੀਲ ਕੀਤੀ ਹੈ ਉੱਥੇ ਹੀ ਜਿਨਾਂ ਤੇ ਆਪਣੇ ਘਰਾਂ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕੀਤੇ ਹੋਏ ਨੇ, ਜੇ ਉਹ ਮਰਿਯਾਦਾ ਦਾ ਧਿਆਨ ਨਹੀਂ ਰੱਖ ਸਕਦੇ ਤਾਂ ਨੇੜੇ ਦੇ ਗੁਰਦੁਆਰਾ ਸਾਹਿਬ ਸੁਸ਼ੋਭਿਤ ਕਰਵਾਉਣ ਦੀ ਅਪੀਲ ਵੀ ਕੀਤੀ ਹੈ। ਉਨਾਂ ਵਪਾਰ ਦੀ ਨੀਅਤ ਨਾਲ ਕੰਮ ਕਰ ਰਹੇ ਲੋਕਾਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਹੈ ਕਿ ਗੁਰੂ ਦੀ ਭੈਅ ਭਾਵਨੀ ਦਾ ਪਾਲਣ ਕੀਤਾ ਜਾਵੇ।
Published at : 25 Aug 2016 05:32 AM (IST) Tags: amritsar
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ

ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ

ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ

Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...

Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...

ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਪੰਜਾਬ ਸਰਕਾਰ ਵੱਲੋਂ ‘ਹਮਾਰੇ ਰਾਮ’ ਨਾਟਕ ਦਾ ਮੰਚਨ, 12 ਸ਼ਹਿਰਾਂ 'ਚ ਹੋਣਗੇ ਸ਼ੋਅ; BookMyShow ਤੋਂ ਕਰੋ ਪਾਸ ਬੁੱਕ

ਪੰਜਾਬ ਸਰਕਾਰ ਵੱਲੋਂ ‘ਹਮਾਰੇ ਰਾਮ’ ਨਾਟਕ ਦਾ ਮੰਚਨ, 12 ਸ਼ਹਿਰਾਂ 'ਚ ਹੋਣਗੇ ਸ਼ੋਅ; BookMyShow ਤੋਂ ਕਰੋ ਪਾਸ ਬੁੱਕ

ਪ੍ਰਮੁੱਖ ਖ਼ਬਰਾਂ

Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..

Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'

ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ