News
News
ਟੀਵੀabp shortsABP ਸ਼ੌਰਟਸਵੀਡੀਓ
X

ਨੋਟਬੰਦੀ: ਧੀ ਦੇ ਵਿਆਹ ਲਈ ਪੈਸੇ ਨਾ ਮਿਲਣ 'ਤੇ ਪਿਤਾ ਨੇ ਕੀਤੀ ਖੁਦਕੁਸ਼ੀ

Share:
ਅੰਮ੍ਰਿਤਸਰ: ਨੋਟਬੰਦੀ ਨੇ ਨਿਗਲ ਲਈ ਜਿੰਦਗੀ। ਖਬਰ ਅੰਮ੍ਰਿਤਸਰ ਦੇ ਪਿੰਡ ਮਾਜੂਪੁਰਾ ਤੋਂ ਹੈ। ਜਿੱਥੇ ਧੀ ਦੇ ਵਿਆਹ ਲਈ ਬੈਂਕ ਤੋਂ ਪੈਸੇ ਨਾ ਮਿਲਣ ਕਾਰਨ ਪ੍ਰੇਸ਼ਾਨ ਹੋਏ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਧੀ ਦਾ ਵਿਆਹ 5 ਦਸੰਬਰ ਨੂੰ ਹੋਣਾ ਸੀ। ਇਸ ਖਬਰ ਨੇ ਪਰਿਵਾਰ ਦੇ ਨਾਲ ਪੂਰੇ ਪਿੰਡ 'ਚ ਉਦਾਸੀ ਫੈਲਾ ਦਿੱਤੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਰਵਿੰਦਰ ਸਿੰਘ ਦੀ ਧੀ ਮਨਪ੍ਰੀਤ ਕੌਰ ਦਾ ਵਿਆਹ 5 ਦਸੰਬਰ ਦੇ ਦਿਨ ਹੋਣਾ ਸੀ। ਧੀ ਦੇ ਵਿਆਹ ਲਈ ਲੰਮੇ ਸਮੇਂ ਤੋਂ ਪੈਸੇ ਦੀ ਬਚਤ ਕਰ ਬੈਂਕ 'ਚ ਜਮਾਂ ਕੀਤੇ ਸਨ। ਪਰ ਨੋਟਬੰਦੀ ਦੇ ਚੱਲਦੇ ਬੈਂਕ ਤੋਂ ਆਪਣੇ ਹੀ ਪੈਸੇ ਲੈਣੇ ਮੁਸ਼ਕਲ ਹੋ ਗਏ। ਵਿਆਹ ਦੇ ਲਈ ਖਰੀਦਦਾਰੀ ਕਰਨ ਤੇ ਹੋਰ ਪ੍ਰਬੰਧਾਂ ਲਈ ਕਿਸਾਨ ਕੋਲ ਪੈਸਾ ਨਹੀਂ ਸੀ। ਲੱਖ ਕੋਸ਼ਿਸ਼ਾਂ ਦੇ ਬਾਅਦ ਵੀ ਬੈਂਕ ਤੋਂ ਨਵੇਂ ਨੋਟ ਨਹੀਂ ਮਿਲ ਰਹੇ ਸਨ। ਅਜਿਹੇ 'ਚ ਵਿਆਦ ਦਾ ਦਿਨ ਨੇੜੇ ਆਉਂਦੇ ਦੇਖ ਉਹ ਲਗਾਤਾਰ ਪ੍ਰੇਸ਼ਾਨ ਚੱਲ ਰਿਹਾ ਸੀ। ਰਵਿੰਦਰ ਪੈਸੇ ਇਕੱਠੇ ਕਰਨ ਲਈ ਲਗਾਤਾਰ ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ਦੇ ਚੱਕਰ ਲਗਾ ਰਿਹਾ ਸੀ। ਪਰ ਹਰ ਵਾਰ ਬੈਂਕ ਤੋਂ ਇਹੀ ਜਵਾਬ ਮਿਲਦਾ ਕਿ ਕੈਸ਼ ਨਹੀਂ ਹੈ। ਪ੍ਰੇਸ਼ਾਨੀ ਲਗਾਤਾਰ ਵਧਦੀ ਜਾ ਰਹੀ ਸੀ। ਕੱਲ੍ਹ ਰਵਿੰਦ ਬੈਂਕ ਤੋਂ ਵਾਪਸ ਆਇਆ ਤੇ ਖੇਤ ਕਣਕ ਦੀ ਬਿਜਾਈ ਲਈ ਚਲਾ ਗਿਆ। ਕਾਫੀ ਦੇਰ ਬਾਅਦ ਵੀ ਜਦ ਉਹ ਘਰ ਨਾ ਪਰਤਿਆ ਤਾਂ ਖੇਤ ਜਾ ਕੇ ਦੇਖਣ 'ਤੇ ਉਸ ਦੀ ਲਾਸ਼ ਮਿਲੀ। ਪਰਿਵਾਰ ਦੇ ਮੁਖੀ ਤੇ ਵਿਆਹ ਵਾਲੀ ਧੀ ਦੇ ਪਿਤਾ ਦੀ ਮੌਤ ਨੇ ਘਰ 'ਚ ਖੁਸ਼ੀਆਂ ਦੇ ਮਹੌਲ ਨੂੰ ਮਾਤਮ 'ਚ ਬਦਲ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੈ।
Published at : 24 Nov 2016 11:06 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

ਪ੍ਰਮੁੱਖ ਖ਼ਬਰਾਂ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ