News
News
ਟੀਵੀabp shortsABP ਸ਼ੌਰਟਸਵੀਡੀਓ
X

ਪਤਨੀ ਦੇ ਸ਼ੱਕ ਦੀ ਬਲੀ ਚੜਿਆ ਆਈਟੀ ਇੰਜਨੀਅਰ

Share:
ਮੋਹਾਲੀ: ਇੱਕ ਆਈਟੀ ਇੰਜਨੀਅਰ ਨੇ ਘਰੇਲੂ ਕਲੇਸ਼ ਦੇ ਚੱਲਦੇ ਖੁਦਕੁਸ਼ੀ ਕਰ ਲਈ ਹੈ। ਇੰਜਨੀਅਰ ਦੀ ਲਾਸ਼ ਘਰ ਅੰਦਰ ਲਟਕਦੀ ਮਿਲੀ। ਲਾਸ਼ ਕੋਲੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਕੀਤਾ ਗਿਆ। ਇਸ 'ਚ ਉਸ ਨੇ ਆਪਣੀ ਪਤਨੀ, ਸੱਸ, ਸਾਲੇ ਅਤੇ ਸਾਲੀ 'ਤੇ ਪ੍ਰੇਸ਼ਾਨ ਕਰਨ ਅਤੇ ਧਮਕਾਉਣ ਦਾ ਇਲਜ਼ਾਮ ਲਗਾਇਆ ਹੈ। ਪੁਲਿਸ ਨੇ ਸੁਸਾਈਡ 'ਚ ਦਿੱਤੇ ਵਿਅਕਤੀਆਂ ਖਿਲਾਫ ਆਤਮ ਹੱਤਿਆ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ।     ਜਾਣਕਾਰੀ ਮੁਤਾਬਕ 28 ਸਾਲਾ ਆਈਟੀ ਇੰਜਨੀਅਰ ਨਿਤਿਨ ਦੀ 5 ਸਾਲ ਪਹਿਲਾਂ ਸ਼ਿਲਪੀ ਨਾਲ ਲਵ ਮੈਰਿਜ ਹੋਈ ਸੀ। ਪਰ ਸ਼ਿਲਪੀ ਲਗਾਤਾਰ ਉਸ ਦੇ ਚਰਿੱਤਰ ਨੂੰ ਲੈਕੇ ਸ਼ੱਕ ਕਰਦੀ ਸੀ। ਨਿਤਿਨ ਦਾ ਸਹੁਰਾ ਪਰਿਵਾਰ ਵੱਲੋਂ ਵੀ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ। ਅਜਿਹੇ 'ਚ ਲਗਾਤਾਰ ਕਲੇਸ਼ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦੇ ਨਿਤਿਨ ਨੇ ਕੱਲ੍ਹ ਆਪਣੇ ਸੈਕਟਰ 91 ਦੇ ਘਰ 'ਚ ਫਾਹਾ ਲਾ ਕੇ ਜਾਨ ਦੇ ਦਿੱਤੀ। ਨਿਤਿਨ ਦੀ ਲਾਸ਼ ਕੋਲੋਂ ਇੱਕ ਖੁਦਕੁਸ਼ੀ ਨੋਟ ਵੀ ਬਰਾਮਦ ਕੀਤਾ ਗਿਆ ਹੈ।     ਆਪਣੇ ਖੁਦਕੁਸ਼ੀ ਨੋਟ 'ਚ ਨਿਤਿਨ ਨੇ ਲਿਖਿਆ ਹੈ ਕਿ ਮੇਰੀ ਪਤਨੀ ਸ਼ਿਲਪੀ ਮੇਰੇ ਚਰਿੱਤਰ ਨੂੰ ਲੈ ਕੇ ਸ਼ੱਕ ਕਰਦੀ ਹੈ। ਪਰ ਮੇਰਾ ਸਾਲਾ ਸਤਿੰਦਰ ਖੰਨਾ, ਸੱਸ ਅਰੁਣਾ ਖੰਨਾ ਤੇ ਸਾਲੀ ਨੇਹਾ ਲਗਾਤਾਰ ਉਸ ਦਾ ਸਾਥ ਦਿੰਦੇ ਹਨ ਤੇ ਮੈਨੂੰ ਤੰਗ ਪ੍ਰੇਸ਼ਾਨ ਕਰਦੇ ਹਨ। ਮੈਨੂੰ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਮੈਂ ਬਹੁਤ ਸਮਝਾਉਣ ਦੀ ਕੋਸ਼ਿਸ ਕੀਤੀ, ਪਰ ਕੋਈ ਮੇਰੇ 'ਤੇ ਯਕੀਨ ਨਹੀਂ ਕਰਦਾ। ਹੁਣ ਬਹੁਤ ਹੋ ਗਿਆ। ਮੈਂ ਆਪਣੀ ਜਿੰਦਗੀ ਖਤਮ ਕਰਨ ਲੱਗਾ ਹਾਂ। ਪਰ ਮੈਂ ਆਪਣੀ ਪਤਨੀ ਸ਼ਿਲਪੀ ਨੂੰ ਬਹੁਤ ਪਿਆਰ ਕਰਦਾ ਹਾਂ, ਉਸ ਦੇ ਖਿਲਾਫ ਕੁੱਝ ਨਾ ਕੀਤਾ ਜਾਵੇ।     ਫਿਲਹਾਲ ਪੁਲਿਸ ਨੇ ਮ੍ਰਿਤਕ ਨਿਤਿਨ ਦੇ ਪਰਿਵਾਰ ਦੀ ਸ਼ਿਕਾਇਤ ਤੇ ਖੁਦਕੁਸ਼ੀ ਨੋਟ ਨੂੰ ਅਧਾਰ ਬਣਾਉਂਦਿਆਂ ਪਤਨੀ ਸ਼ਿਲਪੀ, ਸਾਲਾ ਸਤਿੰਦਰ ਖੰਨਾ, ਸੱਸ ਅਰੁਣਾ ਖੰਨਾ ਤੇ ਸਾਲੀ ਨੇਹਾ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ। ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।
Published at : 10 Aug 2016 03:53 AM (IST) Tags: suicide mohali
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ 'ਚ ਗੋਲੀਬਾਰੀ: ਜਬਰੀ ਵਸੂਲੀ ਕਰਨ ਵਾਲਿਆਂ ਦਾ ਪੁਲਿਸ ਨਾਲ ਮੁਕਾਬਲਾ; ਜਾਣੋ ਪੂਰਾ ਮਾਮਲਾ

ਅੰਮ੍ਰਿਤਸਰ 'ਚ ਗੋਲੀਬਾਰੀ: ਜਬਰੀ ਵਸੂਲੀ ਕਰਨ ਵਾਲਿਆਂ ਦਾ ਪੁਲਿਸ ਨਾਲ ਮੁਕਾਬਲਾ; ਜਾਣੋ ਪੂਰਾ ਮਾਮਲਾ

ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!

ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!

Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ

Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ

Punjab News: ਪੰਜਾਬ 'ਚ ਸਕੂਲਾਂ ਦਾ ਫਿਰ ਬਦਲਿਆ ਜਾਏਗਾ ਟਾਈਮ, ਸੰਘਣੀ ਧੁੰਦ ਕਾਰਨ ਬੱਚਿਆਂ ਸਣੇ ਅਧਿਆਪਕਾਂ ਨੂੰ ਮੁਸ਼ਕਿਲਾਂ ਦਾ ਕਰਨਾ ਪੈ ਰਿਹਾ ਸਾਹਮਣਾ...

Punjab News: ਪੰਜਾਬ 'ਚ ਸਕੂਲਾਂ ਦਾ ਫਿਰ ਬਦਲਿਆ ਜਾਏਗਾ ਟਾਈਮ, ਸੰਘਣੀ ਧੁੰਦ ਕਾਰਨ ਬੱਚਿਆਂ ਸਣੇ ਅਧਿਆਪਕਾਂ ਨੂੰ ਮੁਸ਼ਕਿਲਾਂ ਦਾ ਕਰਨਾ ਪੈ ਰਿਹਾ ਸਾਹਮਣਾ...

ਪ੍ਰਮੁੱਖ ਖ਼ਬਰਾਂ

ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ

ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ

Jalandhar News: ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...

Jalandhar News: ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...

BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ

BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ

School Close: ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...

School Close: ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...