News
News
ਟੀਵੀabp shortsABP ਸ਼ੌਰਟਸਵੀਡੀਓ
X

ਪੁਲਿਸ ਦੀ ਸਖਤੀ ਅੱਗੇ ਅਧਿਆਪਕ ਬੇਵੱਸ

Share:
ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਸਾਹਮਣੇ ਧਰਨੇ ‘ਤੇ ਬੈਠੇ ਸਿੱਖਿਆ ਪ੍ਰੋਵਾਈਡਰਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ। ਅੱਜ ਦੁਪਹਿਰ ਧਰਨੇ ਵਾਲੀ ਥਾਂ 'ਤੇ ਪਹੁੰਚੇ ਪੁਲਿਸ ਬਲ ਨੇ ਉੱਥੇ ਮੌਜੂਦ ਕਰੀਬ 20-25 ਧਰਨਾਕਾਰੀ ਅਧਿਆਪਕਾਂ ਨੂੰ ਚੁੱਕ ਲਿਆ। ਪੁਲਿਸ ਕੱਲ੍ਹ ਰਾਤ ਤੋਂ ਹੀ ਇਹਨਾਂ ਨੂੰ ਧਰਨਾ ਖਤਮ ਕਰਨ ਦੀ ਚੇਤਾਵਨੀ ਦੇ ਰਹੀ ਸੀ। ਪਰ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ‘ਤੇ ਬੈਠੇ ਇਹ ਅਧਿਆਪਕ ਧਰਨਾ ਖਤਮ ਕਰਨ ਲਈ ਤਿਆਰ ਨਹੀਂ ਸਨ। ਕੱਲ੍ਹ ਰਾਤ ਪੁਲਿਸ ਨੇ ਇਹਨਾਂ ਦਾ ਧਰਨੇ ਵਾਲਾ ਟੈਂਟ ਪੁੱਟ ਦਿੱਤਾ ਸੀ।     ਪੰਜਾਬ ਦੇ ਸਿੱਖਿਆ ਪ੍ਰੋਵਾਈਡਰ ਆਪਣੀਆਂ ਮੰਗਾਂ ਨੂੰ ਲੈ ਕੇ 14 ਨਵੰਬਰ 2015 ਤੋਂ ਲਗਾਤਾਰ ਧਰਨੇ ‘ਤੇ ਬੈਠੇ ਸਨ। ਕਈ ਵਾਰ ਸਰਕਾਰ ਨਾਲ ਗੱਲਬਾਤ ਹੋਣ ਦੇ ਬਾਵਜੂਦ ਕੋਈ ਨਤੀਜਾ ਨਾ ਨਿਕਲਣ ‘ਤੇ ਇਹਨਾਂ ਦਾ ਸੰਘਰਸ਼ ਖਤਮ ਨਹੀਂ ਹੋ ਰਿਹਾ। ਇਹ ਅਧਿਆਪਕ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਹਮਣੇ ਟੈਂਟ ਲਗਾ ਕੇ ਧਰਨੇ ‘ਤੇ ਬੈਠੇ ਸਨ। ਅੱਜ ਦੁਪਹਿਰ ਵੇਲੇ ਪੁਲਿਸ ਬਲ ਮੌਕੇ ਤੇ ਪਹੁੰਚਿਆਂ ਤੇ ਉੱਥੇ ਮੌਜੂਦ ਸਾਰੇ ਸਿੱਖਿਆ ਪ੍ਰੋਵਾਈਡਰਾਂ ਖਿਲਾਫ ਕਾਰਵਾਈ ਕਰਦਿਆਂ ਹਿਰਾਸਤ ਚ ਲੈ ਲਿਆ। ਜਾਣਕਾਰੀ ਮੁਤਾਬਕ ਥੋੜੀ ਦੇਰ ਬਾਅਦ ਹੀ ਇਹਨਾਂ ਨੂੰ ਵੱਖ -ਵੱਖ ਥਾਵਾਂ ਤੇ ਛੱਡ ਦਿੱਤਾ ਗਿਆ ਹੈ।     ਦਰਅਸਲ ਕੱਲ੍ਹ ਰਾਤ ਤੋਂ ਹੀ ਪੁਲਿਸ ਕਈ ਮਹੀਨਿਆਂ ਤੋਂ ਚੱਲ ਰਿਹਾ ਇਹ ਧਰਨਾ ਚੁਕਾਉਣ ਦੀ ਕੋਸ਼ਿਸ਼ ਚ ਲੱਗੀ ਸੀ। ਰਾਤ ਵੇਲੇ ਅਚਾਨਕ ਪੁਲਿਸ ਨੇ ਇੱਥੇ ਪਹੁੰਚ ਕੇ ਟੈਂਟ ਪੁੱਟ ਦਿੱਤਾ ਸੀ। ਟੈਂਟ, ਕੱਪੜੇ, ਪੱਖੇ ਤੇ ਹੋਰ ਸਮਾਨ ਪੁਲਿਸ ਆਪਣੇ ਨਾਲ ਹੀ ਚੁੱਕ ਕੇ ਲੈ ਗਈ ਸੀ। ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਭੜਕੇ ਸਿੱਖਿਆ ਪ੍ਰੋਵਾਈਡਰ ਰਾਤ ਤੋਂ ਹੀ ਫਿਰ ਤੋਂ ਪ੍ਰਦਰਸ਼ਨ ਕਰ ਰਹੇ ਸਨ।
Published at : 05 Jul 2016 10:07 AM (IST) Tags: teachers Arrest protest mohali Police
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...

Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...

ਪ੍ਰਮੁੱਖ ਖ਼ਬਰਾਂ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ