ਪੰਜਾਬ ਦੇ ਨਵੇਂ ਗਵਰਨਰ ਅੱਜ ਚੁੱਕਣਗੇ ਸਹੁੰ
ਏਬੀਪੀ ਸਾਂਝਾ | 22 Aug 2016 04:13 AM (IST)
ਚੰਡੀਗੜ੍ਹ: ਪੰਜਾਬ ਦੇ ਨਵੇਂ ਗਵਰਨਰ ਵੀ.ਪੀ. ਸਿੰਘ ਬਦਨੌਰ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ। ਅੱਜ ਬਾਅਦ ਦੁਪਹਿਰ 4 ਵਜੇ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਸਹੁੰ ਚੁੱਕਣਗੇ। ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਐਸਜੇ ਵਜ਼ੀਫਦਾਰ ਨਵੇਂ ਗਵਰਨਰ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਬਦਨੌਰ ਹੀ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਅਹੁਦਾ ਵੀ ਸੰਭਲਣਗੇ। ਦੱਸਿਆ ਜਾ ਰਿਹਾ ਹੈ ਕਿ ਉਹ ਅੱਜ ਪੰਜਾਬ ਦੇ ਗਵਰਨਰ ਅਹੁਦੇ ਦੀ ਸਹੁੰ ਚੁੱਕਣ ਮਗਰੋਂ ਕੱਲ੍ਹ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾਣਗੇ। ਦੱਸਣਯੋਗ ਹੈ ਕਿ ਵੀ ਪੀ ਸਿੰਘ ਭੀਲਵਾੜਾ ਦੇ ਬਦਨੋਰ ਦੇ ਸ਼ਾਹੀ ਖਾਨਦਾਨ ਨਾਲ ਸਬੰਧਤ ਹਨ ਤੇ ਬਦਨੌਰ ਤੋਂ ਰਾਜ ਸਭਾ ਮੈਂਬਰ ਵੀ ਹਨ।