News
News
ਟੀਵੀabp shortsABP ਸ਼ੌਰਟਸਵੀਡੀਓ
X

ਪੰਜਾਬ ਪੁਲਿਸ ਦੇ ਦੋ ਥਾਣੇਦਾਰ ਪਹੁੰਚੇ ਹਵਾਲਾਤ

Share:
ਮੋਹਾਲੀ: ਪੰਜਾਬ ਪੁਲਿਸ ਦੇ ਦੋ ਥਾਣੇਦਾਰ ਰਿਸ਼ਵਤਖੋਰੀ ਦੇ ਇਲਜ਼ਾਮਾਂ 'ਚ ਫੜੇ ਗਏ ਹਨ। ਮੋਹਾਲੀ ਵਿਜ਼ੀਲੈਂਸ ਨੇ ਜਿਲ੍ਹੇ ਦੇ ਦੋ ਵੱਖ ਵੱਖ ਥਾਣਿਆਂ 'ਚ ਤਾਇਨਾਤ 2 ਅਸਿਸਟੈਂਟ ਸਬ ਇੰਸਪੈਕਟਰਾਂ ਨੂੰ 40 ਹਜ਼ਾਰ ਤੇ 5 ਹਜ਼ਾਰ ਰੁਪਿਆ ਸਣੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਦੇ ਅੜਿੱਕੇ ਆਏ ਇਹ ਏਐਸਆਈ ਕੇਸ 'ਚ ਨਾਮਜਦ ਵਿਅਕਤੀਆਂ ਨੂੰ ਬਿਨਾਂ ਪ੍ਰੇਸ਼ਾਨੀ ਸ਼ਾਮਲ ਤਫਤੀਸ਼ ਕਰਨ ਦੀ ਏਵਜ਼ 'ਚ ਮੋਟੀ ਰਕਮ ਮੰਗ ਰਹੇ ਸਨ। ਜਿਸ ਦਾ ਕੁੱਝ ਹਿੱਸਾ ਇਹਨਾਂ ਤੋਂ ਬਰਾਮਦ ਕੀਤਾ ਗਿਆ ਹੈ। ਪੁਲਿਸ ਅੱਜ ਇਹਨਾਂ ਨੂੰ ਮੋਹਾਲੀ ਅਦਾਲਤ 'ਚ ਪੇਸ਼ ਕਰੇਗੀ।   ASI 1 ASI Rakesh   ਜਾਣਕਾਰੀ ਮੁਤਾਬਕ ਪਹਿਲਾ ਮਾਮਲਾ ਮੋਹਾਲੀ ਦੇ ਨਵਾਂਗਰਾਓਂ ਥਾਣੇ ਦਾ ਹੈ। ਇੱਥੇ ਤਾਇਨਾਤ ਏਐਸਆਈ ਰਕੇਸ਼ ਕੁਮਾਰ 2015 'ਚ ਦਰਜ ਇੱਕ 420 ਦੇ ਮਾਮਲੇ ਦੇ ਮੁਲਜ਼ਮ ਸੁਰਿੰਦਰ ਸਿੰਘ ਨੂੰ ਇਨਵੈਸਟੀਗੇਸ਼ਨ 'ਚ ਸ਼ਾਮਲ ਕਰਨ ਲਈ 10 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ। ਇਸ ਰਿਸ਼ਵਤ ਬਦਲੇ ਉਸ ਨਾਲ ਤਫਤੀਸ਼ ਦੌਰਾਨ ਨਰਮੀ ਦਾ ਵਤੀਰਾ ਅਪਣਾਏ ਜਾਣ ਦੀ ਸ਼ਰਤ ਰੱਖੀ ਗਈ ਸੀ। ਕੱਲ੍ਹ ਸੁਰਿੰਦਰ ਨੇ ਇਹ ਮਾਮਲਾ ਵਿਜੀਲੈਂਸ ਦੇ ਧਿਆਨ 'ਚ ਲਿਆਂਦਾ। ਜਿਸ ਤੋਂ ਬਾਅਦ ਸੁਰਿੰਦਰ ਨੇ ਏਐਸਆਈ ਰਕੇਸ਼ ਨੂੰ 5000 ਰੁਪਏ ਦਿੱਤੇ। ਇਸ 'ਤੇ ਕਾਰਵਾਈ ਦੌਰਾਨ ਵਿਜੀਲੈਂਸ ਨੇ ਖਾਸ ਨੋਟਾਂ ਸਮੇਤ ਪੰਜਾਬ ਪੁਲਿਸ ਦੇ ਇਸ ਸਹਾਇਕ ਥਾਣੇਦਾਰ ਨੂੰ ਕਾਬੂ ਕਰ ਲਿਆ।   ASI Anoop   ਦੂਸਰੇ ਮਾਮਲੇ 'ਚ ਵਿਜੀਲੈਂਸ ਦੇ ਹੱਥੇ ਚੜਿਆ ਹੈ ਜ਼ੀਰਕਪੁਰ ਥਾਣੇ 'ਚ ਤਾਇਨਾਤ ਅਸਿਸਟੈਂਟ ਸਬ ਇੰਸਪੈਕਟਰ ਅਨੂਪ ਸਿੰਘ। ਜਨਾਬ ਨੇ 420 ਦੇ ਮੁਕੱਦਮੇ 'ਚ ਨਾਮਜ਼ਦ ਇੱਕ ਐਨਆਰਆਈ ਔਰਤ ਪਰਮਜੀਤ ਕੌਰ ਨੂੰ ਇਨਵੈਸਟੀਗੇਸ਼ਨ ਜੁਆਇਨ ਕਰਵਾਉਣ ਲਈ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕਰ ਦਿੱਤੀ। ਫਿਲਹਾਲ ਪੀੜਤ ਔਰਤ ਨੇ 40 ਹਜ਼ਾਰ ਦੀ ਪਹਿਲੀ ਕਿਸ਼ਤ ਲੈ ਕੇ ਕੰਮ ਕਰਵਾਉਣ ਲਈ ਮਨਾ ਲਿਆ ਸੀ। ਪਰ ਇਸੇ ਦੌਰਾਨ ਪਰਮਜੀਤ ਨੇ ਇਸ ਮਾਮਲੇ ਦੀ ਜਾਣਕਾਰੀ ਵਿਜੀਲੈਂਸ ਟੀਮ ਨੂੰ ਵੀ ਦੇ ਦਿੱਤੀ। ਇਸ 'ਤੇ ਮੋਹਾਲੀ ਵਿਜੀਲੈਂਸ ਦੇ ਇੰਸਪੈਕਟਰ ਸੁਖਵੰਤ ਸਿੰਘ ਸਿੱਧੂ ਦੀ ਅਗਵਾਈ 'ਚ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਇਸ ਹੋਣਹਾਰ ਥਾਣੇਦਾਰ ਨੂੰ 40 ਹਜਾਰ ਦੀ ਰਿਸ਼ਵਤ ਸਮੇਤ ਗ੍ਰਿਫਤਾਰ ਕਰ ਲਿਆ।       ਫਿਲਹਾਲ ਦੋਵੇਂ ਸਹਾਇਕ ਥਾਣੇਦਾਰ ਵਿਜੀਲੈਂਸ ਦੀ ਹਿਰਾਸਤ 'ਚ ਹਨ। ਅੱਜ ਦੋਨਾਂ ਨੂੰ ਮੋਹਾਲੀ ਅਦਾਲਤ ਪੇਸ਼ ਕਰ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਵਿਜੀਲੈਂਸ ਇਹਨਾਂ ਰਿਸ਼ਵਤਖੋਰ ਪੁਲਿਸ ਵਾਲਿਆਂ ਤੋਂ ਹੋਰ ਵੀ ਪੁੱਛਗਿੱਛ ਕਰ ਇਹਨਾਂ ਦੇ ਪੋਤੜੇ ਫਰੋਲਣ ਦੀ ਕੋਸ਼ਿਸ਼ ਕਰੇਗੀ।
Published at : 02 Sep 2016 05:11 AM (IST) Tags: ASI vigilance Arrest punjab police mohali
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 

Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 

Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...

Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...

ਪ੍ਰਮੁੱਖ ਖ਼ਬਰਾਂ

Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 

Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ

Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ