News
News
ਟੀਵੀabp shortsABP ਸ਼ੌਰਟਸਵੀਡੀਓ ਖੇਡਾਂ
X

ਪੰਜਾਬ ਵਿਧਾਨ ਸਭਾ ਚੋਣਾਂ: ਚੋਣ ਕਮਿਸ਼ਨ ਨੇ ਖਿੱਚੀ ਤਿਆਰੀ

Share:
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2017 ਕਰਵਾਉਣ ਲਈ ਚੋਣ ਕਮਿਸ਼ਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕੇਂਦਰੀ ਚੋਣ ਕਮਿਸ਼ਨ ਦੀ 5 ਮੈਂਬਰੀ ਟੀਮ ਨੇ 2 ਦਿਨਾਂ ਲਈ ਪੰਜਾਬ ਦੌਰਾ ਕੀਤਾ। ਦੇਸ਼ ਦੇ ਉਪ ਚੋਣ ਕਮਿਸ਼ਨਰ ਸਨਦੀਪ ਸਕਸੈਨਾ ਦੀ ਅਗਵਾਈ 'ਚ ਅੱਜ ਇਸ ਟੀਮ ਨੇ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਤੇ ਸੂਬੇ ਦੇ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨਾਲ ਮੁਲਾਕਾਤ ਕੀਤੀ।       ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੀਕੇ ਸਿੰਘ ਮੁਤਾਬਕ ਚੋਣ ਕਮਿਸ਼ਨ ਦੇ ਇਸ ਦੌਰੇ ਦਾ ਮਕਸਦ ਸੂਬੇ 'ਚ ਹੋਣ ਵਾਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਦਿਸ਼ਾ ਨਿਰਦੇਸ਼ ਦੇਣਾ ਹੈ। ਕਿਉਂਕਿ ਚੋਣਾਂ ਸਮੇਂ ਸਾਰੇ ਪ੍ਰਬੰਧਾਂ ਲਈ ਵੱਡੀ ਗਿਣਤੀ ਚੋਣ ਮੁਲਾਜ਼ਮਾਂ ਦੀ ਲੋੜ ਹੈ। ਕਰੀਬ ਇੱਕ- ਡੇਡ ਲੱਖ ਮੁਲਾਜ਼ਮਾਂ ਨੂੰ ਕਿਵੇਂ ਟ੍ਰੇਨਿੰਗ ਦਿੱਤੀ ਜਾਣੀ ਹੈ, ਤਾਂਕਿ ਬਿਨਾਂ ਕਿਸੇ ਮੁਸ਼ਕਿਲ ਦੇ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ। ਇਸ ਦੇ ਲਈ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰ ਚੋਣ ਕਮਿਸ਼ਨ ਦੀ ਟੀਮ ਨੇ ਹਿਦਾਇਤਾਂ ਜਾਰੀ ਕੀਤੀਆਂ ਹਨ ਤੇ ਉਨ੍ਹਾਂ ਤੋਂ ਸਹਿਯੋਗ ਮੰਗਿਆ ਹੈ।       ਇਸ ਦੇ ਨਾਲ ਹੀ ਚੋਣਾਂ ਦੌਰਾਨ ਸੂਬੇ 'ਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵੱਡੀ ਗਿਣਤੀ ਪੁਲਿਸ ਬਲ ਦੀ ਤਾਇਨਾਤੀ ਕੀਤੀ ਜਾਣੀ ਹੈ। ਇਸ ਦੇ ਲਈ ਸੂਬੇ ਦੇ ਡੀਜੀਪੀ ਸੁਰੇਸ਼ ਅਰੋੜਾ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਚੋਣ ਕਮਿਸ਼ਨ ਦਾ 5 ਮੈਂਬਰੀ ਵਫਦ ਅੱਜ ਵਾਪਸ ਪਰਤ ਗਿਆ ਹੈ। ਇਹ ਵਫਦ ਕੱਲ੍ਹ ਤੋਂ ਚੰਡੀਗੜ੍ਹ ਪਹੁੰਚਿਆ ਹੋਇਆ ਸੀ। ਇਹਨਾਂ ਵੱਲੋਂ ਕੱਲ੍ਹ ਸੂਬੇ ਦੇ ਮੁੱਖ ਚੋਣ ਅਧਿਕਾਰੀ ਵੀਕੇ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ ਸੀ।
Published at : 23 Aug 2016 10:40 AM (IST) Tags: election Punjab Delhi
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼

Punjab by-elections:ਜ਼ਿਮਨੀ ਚੋਣਾਂ ਲਈ ਭਾਜਪਾ ਨੇ ਤਿਆਰੀ ਕੀਤੀ ਸ਼ੁਰੂ, ਚਾਰ ਹਲਕਿਆਂ ਦੀ ਇਹਨਾਂ ਲੀਡਰਾਂ ਨੂੰ ਸੰਭਾਲੀ ਕਮਾਨ

Punjab by-elections:ਜ਼ਿਮਨੀ ਚੋਣਾਂ ਲਈ ਭਾਜਪਾ ਨੇ ਤਿਆਰੀ ਕੀਤੀ ਸ਼ੁਰੂ, ਚਾਰ ਹਲਕਿਆਂ ਦੀ ਇਹਨਾਂ ਲੀਡਰਾਂ ਨੂੰ ਸੰਭਾਲੀ ਕਮਾਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Snake bite: 26 ਸਾਲਾ ਨੌਜਵਾਨ ਦੀ ਸੱਪ ਦੇ ਡੰਗਣ ਨਾਲ ਮੌਤ; ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਹਾਲ

Snake bite: 26 ਸਾਲਾ ਨੌਜਵਾਨ ਦੀ ਸੱਪ ਦੇ ਡੰਗਣ ਨਾਲ ਮੌਤ; ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਹਾਲ

Punjab By Poll: ਜਾਖੜ ਦੀ ਨਰਾਜ਼ਗੀ ਵਿਚਾਲੇ ਪੰਜਾਬ ਭਾਜਪਾ ਨੇ ਲਿਆ ਫ਼ੈਸਲਾ, ਜ਼ਿਮਨੀ ਚੋਣਾਂ ਨੂੰ ਲੈ ਕੇ ਨਾਵਾਂ ਦਾ ਕੀਤਾ ਐਲਾਨ !

Punjab By Poll: ਜਾਖੜ ਦੀ ਨਰਾਜ਼ਗੀ ਵਿਚਾਲੇ ਪੰਜਾਬ ਭਾਜਪਾ ਨੇ ਲਿਆ ਫ਼ੈਸਲਾ, ਜ਼ਿਮਨੀ ਚੋਣਾਂ ਨੂੰ ਲੈ ਕੇ ਨਾਵਾਂ ਦਾ ਕੀਤਾ ਐਲਾਨ !

ਪ੍ਰਮੁੱਖ ਖ਼ਬਰਾਂ

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ