News
News
ਟੀਵੀabp shortsABP ਸ਼ੌਰਟਸਵੀਡੀਓ
X

ਫਰਜੀ ਮੁਕਾਬਲਾ ਬਣਾਉਣ ਵਾਲੇ 8 ਪੁਲਸੀਏ ਟੰਗੇ

Share:
ਚੰਡੀਗੜ੍ਹ: ਅੰਮ੍ਰਿਤਸਰ ਦੇ ਅਕਾਲੀ ਲੀਡਰ ਮੁਖਜੀਤ ਮੁੱਖਾ ਦੇ ਐਨਕਾਉਂਟਰ ਮਾਮਲੇ 'ਚ ਸਬ ਇੰਸਪੈਕਟਰ ਤੇ ਏਐਸਆਈ ਸਮੇਤ 8 ਪੁਲਿਸ ਵਾਲਿਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਲਈ ਬਣੀ ਐਸਆਈਟੀ ਦੀ ਰਿਪੋਰਟ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ 4 ਜੁਲਾਈ ਨੂੰ ਹੁਕਮ ਦਿੱਤਾ ਗਿਆ ਸੀ ਕਿ ਐਸਆਈਟੀ ਇੱਕ ਹਫਤੇ ਅੰਦਰ ਆਪਣੀ ਰਿਪੋਰਟ ਪੇਸ਼ ਕਰੇ। ਮਾਮਲੇ ਦੀ ਅਗਲੀ ਸੁਣਵਾਈ 14 ਸਤੰਬਰ ਨੂੰ ਹੋਣੀ ਹੈ। ਮੁੱਖਾ ਨੂੰ ਅੰਮ੍ਰਿਤਸਰ ਪੁਲਿਸ ਨੇ ਜੂਨ 2015 ‘ਚ ਇੱਕ ਐਨਕਾਉਂਟਰ ਦੌਰਾਨ ਮਾਰਿਆ ਸੀ। ਦਾਅਵਾ ਕੀਤਾ ਗਿਆ ਸੀ ਕਿ ਇੱਕ ਗੈਂਗਸਟਰ ਦੇ ਭੁਲੇਖੇ ‘ਚ ਇਸ ਐਨਕਾਉਂਟਰ ਨੂੰ ਅੰਜਾਮ ਦਿੱਤਾ ਗਿਆ।     ਪੁਲਿਸ ਨੇ ਸਬ ਇੰਸਪੈਕਟਰ ਰਮੇਸ਼ ਕੁਮਾਰ, ਏਐਸਆਈ ਜੋਗਿੰਦਰ ਸਿੰਘ, ਹੈੱਡ ਕਾਂਸਟੇਬਲ, ਰਾਜੇਸ਼, ਜਸਬੀਰ ਸਿੰਘ, ਸੰਦੀਪ ਕੁਮਾਰ, ਨਵਜੋਤ ਸਿੰਘ, ਰਣਬੀਰ ਸਿੰਘ ਤੇ ਸਿਪਾਹੀ  ਸਤਵਿੰਦਰ ਸਿੰਘ ਖਿਲਾਫ ਆਈਪੀਸੀ ਦੀ ਧਾਰਾ 304 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ ਮਾਮਲੇ 'ਚ ਅਜੇ ਕਿਸੇ ਦੀ ਵੀ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪਰ ਉਕਤ ਪੁਲਿਸ ਵਾਲਿਆਂ ਖਿਲਾਫ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਪੀੜਤ ਪਰਿਵਾਰ ਨੂੰ ਇਨਸਾਫ ਦੀ ਉਮੀਦ ਜਰੂਰ ਜਾਗੀ ਹੈ।     ਦਰਅਸਲ 16 ਜੂਨ 2015 ਦੀ ਸ਼ਾਮ ਅੰਮ੍ਰਿਤਸਰ ਦੇ ਵੇਰਕਾ ਇਲਾਕੇ ‘ਚ ਅਕਾਲੀ ਲੀਡਰ ਮੁਖਜੀਤ ਮੁੱਖਾ ਦਾ ਐਨਕਾਉਂਟਰ ਕਰ ਦਿੱਤਾ ਗਿਆ ਸੀ। ਮੁੱਖਾ ਦੇ ਪਰਿਵਾਰ ਮੁਤਾਬਕ ਇਹ ਕਤਲ ਇੱਕ ਸੋਚੀ ਸਮਝੀ ਸਾਜਿਸ਼ ਤਹਿਤ ਕੀਤਾ ਗਿਆ। ਜਦਕਿ ਪੁਲਿਸ ਨੇ ਇਸ ਨੂੰ ਇੱਕ ਭੁਲੇਖਾ ਕਰਾਰ ਦਿੱਤਾ ਸੀ। ਹਾਲਾਂਕਿ ਪੰਜਾਬ ਸਰਕਾਰ ਨੇ ਪੂਰੇ ਮਾਮਲੇ ਦੀ ਜਾਂਚ ਲਈ ਆਈਜੀ ਨਾਗੇਸ਼ਵਰ ਰਾਓ ਦੀ ਅਗਵਾਈ ‘ਚ ਇੱਕ ਐਸਆਈਟੀ ਦਾ ਗਠਨ ਕੀਤਾ। ਪਰ ਲੰਮਾ ਸਮਾਂ ਬੀਤਣ ‘ਤੇ ਵੀ ਕੋਈ ਕਾਰਵਾਈ ਨਾ ਕੀਤੇ ਜਾਣ ਤੇ ਇਨਸਾਫ ਲਈ ਮ੍ਰਿਤਕ ਦਾ ਪਤਨੀ ਹਰਜੀਤ ਕੌਰ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ। ਆਖਰ ਮਾਮਲਾ ਹਾਈਕੋਰਟ ਪਹੁਚਣ ਤੋਂ ਬਾਅਦ ਐਸਆਈਟੀ ਨੇ ਮੁਲਜ਼ਮ ਪੁਲਿਸ ਵਾਲਿਆਂ ਖਿਲਾਫ ਐਫਆਈਆਰ ਦਰਜ ਕਰਨ ਦੀ ਸਿਫਾਰਿਸ਼ ਕੀਤੀ ਹੈ।
Published at : 07 Jul 2016 06:46 AM (IST) Tags: FIR high court Police
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ

ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ

ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ

Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...

Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...

ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਪੰਜਾਬ ਸਰਕਾਰ ਵੱਲੋਂ ‘ਹਮਾਰੇ ਰਾਮ’ ਨਾਟਕ ਦਾ ਮੰਚਨ, 12 ਸ਼ਹਿਰਾਂ 'ਚ ਹੋਣਗੇ ਸ਼ੋਅ; BookMyShow ਤੋਂ ਕਰੋ ਪਾਸ ਬੁੱਕ

ਪੰਜਾਬ ਸਰਕਾਰ ਵੱਲੋਂ ‘ਹਮਾਰੇ ਰਾਮ’ ਨਾਟਕ ਦਾ ਮੰਚਨ, 12 ਸ਼ਹਿਰਾਂ 'ਚ ਹੋਣਗੇ ਸ਼ੋਅ; BookMyShow ਤੋਂ ਕਰੋ ਪਾਸ ਬੁੱਕ

ਪ੍ਰਮੁੱਖ ਖ਼ਬਰਾਂ

Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..

Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'

ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ