ਬੀਐਸਐਫ ਨੇ 115 ਕਰੋੜ ਦੀ ਹੈਰੋਇਨ ਕੀਤੀ ਬਰਾਮਦ
ਏਬੀਪੀ ਸਾਂਝਾ | 13 Jul 2016 03:43 AM (IST)
ਅੰਮ੍ਰਿਤਸਰ: ਬੀਐਸਐਫ ਨੇ ਭਾਰਤ-ਪਾਕਿ ਸਰਹੱਦ ਨੇੜਿਓਂ 21 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਇਹ ਬਰਾਮਦਗੀ ਨਾਰਲੀ ਪੋਸਟ ਨੇੜਿਓਂ ਕੀਤੀ ਗਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 115 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਂਚ ਏਜੰਸੀਆਂ ਨੇ ਹੈਰੋਇਨ ਬਰਾਮਦਗੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੱਲ੍ਹ ਬੀਐਸਐਫ ਨੇ ਅਜਨਾਲਾ ਇਲਾਕੇ 'ਚ 3 ਪਾਕਿਸਤਾਨੀ ਤਸਕਰਾਂ ਨੂੰ ਵੀ ਢੇਰ ਕੀਤਾ ਸੀ।