News
News
ਟੀਵੀabp shortsABP ਸ਼ੌਰਟਸਵੀਡੀਓ
X

ਬੇਅਦਬੀਆਂ ਦੇ ਦੋਸ਼ੀ ਨਾ ਫੜੇ ਜਾਣ 'ਤੇ ਸੁਖਬੀਰ ਬਾਦਲ ਖਿਲਾਫ ਕਾਰਵਾਈ ਦੀ ਤਿਆਰੀ

Share:
ਅੰਮ੍ਰਿਤਸਰ: ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲਿਆਂ ਅਤੇ ਬਹਿਬਲ ਗੋਲੀ ਕਾਂਡ ਨੂੰ ਲੈ ਕੇ ਅਜੇ ਤੱਕ ਕੋਈ ਨਿਰਣਾਇਕ ਕਾਰਵਾਈ ਨਾ ਕੀਤੇ ਜਾਣ ਕਾਰਨ ਅਕਾਲੀ ਦਲ ਪ੍ਰਧਾਨ ਤੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਖਿਲਾਫ ਕਾਰਵਾਈ ਕੀਤੀ ਜਾਏਗੀ। ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਨੇ ਸੁਖਬੀਰ ਖਿਲਾਫ ਕਾਰਵਾਈ ਕਰਨ ਲਈ ਸਮੂਹ ਸੰਗਤ ਤੋਂ ਸੁਝਾਅ ਮੰਗੇ ਹਨ। jathedar dhyan singh mad daduwal ਇਸ ਤੋਂ ਪਹਿਲਾਂ ਇੱਕ ਵੱਡੇ ਇਕੱਠ ਦੌਰਾਨ ਸਰਬੱਤ ਖਾਲਸੇ ਵੱਲੋਂ ਥਾਪੇ ਜਥੇਦਾਰਾਂ ਨੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਰਿਪੋਰਟ ਸਬੰਧੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਜਵਾਬ ਤਲਬ ਕੀਤਾ ਸੀ। ਪਰ ਸੁਖਬੀਰ ਵੱਲੋਂ ਕੋਈ ਉੱਤਰ ਨਾ ਦੇਣ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ, ਜਥੇਦਾਰ ਅਮਰੀਕ ਸਿੰਘ ਅਜਨਾਲਾ ਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਐਲਾਨ ਕੀਤਾ ਹੈ ਕਿ ਦੇਸ਼ ਵਿਦੇਸ਼ ਦੀ ਸਿੱਖ ਸੰਗਤ 26 ਅਕਤੂਬਰ ਤੱਕ ਆਪਣੇ ਸੁਝਾਅ ਸਰਬੱਤ ਖਾਲਸਾ ਹੈੱਡਕੁਆਟਰ ਵਿਖੇ ਭੇਜੇ ਕਿ ਸੁਖਬੀਰ ਬਾਦਲ ਨਾਲ ਕੀ ਕਰਨਾ ਚਾਹੀਦਾ ਹੈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ, ਜਥੇਦਾਰ ਅਮਰੀਕ ਸਿੰਘ ਅਜਨਾਲਾ ਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਮੀਡੀਆ ਦੇ ਜ਼ਰੀਏ ਕੌਮ ਦੇ ਨਾਮ ਜਾਰੀ ਸੰਦੇਸ਼ ਪੜ੍ਹਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਥਾਂ-ਥਾਂ ਹੋ ਰਹੀ ਬੇਅਦਬੀ ਨੂੰ ਰੋਕਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਗਤਾਂ ਗੁਰਦੁਆਰਿਆਂ ਵਿੱਚ ਪਹਿਰੇਦਾਰੀ ਦਾ ਲੋੜੀਂਦਾ ਪ੍ਰਬੰਧ ਕਰਨ। ਉਨ੍ਹਾਂ ਦੱਸਿਆ ਕਿ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਮੁਕੰਮਲ ਜਾਂਚ ਰਿਪੋਰਟ ਉਨ੍ਹਾਂ ਪਾਸ ਪੇਸ਼ ਕਰਨ ਲਈ ਸੂਬੇ ਦੇ ਗ੍ਰਹਿ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਦੇਸ਼ ਦਿੱਤੇ ਗਏ ਸਨ। ਇਸ ਸਮੇਂ ਵਿੱਚ ਨਿਰੰਤਰ ਦੋ ਵਾਰ ਵਾਧਾ ਵੀ ਕੀਤਾ ਗਿਆ ਪਰ ਸੱਤਾ ਦੇ ਨਸ਼ੇ ਵਿੱਚ ਚੂਰ ਬਾਦਲ ਨੇ ਸਿੱਖ ਪ੍ਰਭੂਸੱਤਾ ਦੇ ਕੇਂਦਰ ਅਤੇ ਤਖਤਾਂ ਦੀ ਪ੍ਰਵਾਹ ਨਾ ਕਰਦਿਆਂ ਅੱਜ ਤੱਕ ਰਿਪੋਰਟ ਪੇਸ਼ ਨਹੀਂ ਕੀਤੀ। ਅਜਿਹੇ ਹੰਕਾਰੀ ਪੁਰਸ਼ ਨਾਲ ਕੀ ਸਲੂਕ ਕੀਤਾ ਜਾਵੇ।
Published at : 01 Oct 2016 04:06 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਵੱਡੇ ਭਰਾ ਨੇ ਛੋਟੇ ਭਰਾ ਦਾ ਗੰਡਾਸਾ ਮਾਰ ਕੇ ਕੀਤਾ ਕਤਲ, ਜਾਣੋ ਪੂਰਾ ਮਾਮਲਾ

ਵੱਡੇ ਭਰਾ ਨੇ ਛੋਟੇ ਭਰਾ ਦਾ ਗੰਡਾਸਾ ਮਾਰ ਕੇ ਕੀਤਾ ਕਤਲ, ਜਾਣੋ ਪੂਰਾ ਮਾਮਲਾ

Domino’s Pizza ਗੋਲੀਬਾਰੀ ਦਾ ਮਾਮਲਾ ਸੁਲਝਿਆ, ਪੁਲਿਸ ਨੇ ਦਬੋਚੇ 2 ਦੋਸ਼ੀ ਗ੍ਰਿਫਤਾਰ

Domino’s Pizza ਗੋਲੀਬਾਰੀ ਦਾ ਮਾਮਲਾ ਸੁਲਝਿਆ, ਪੁਲਿਸ ਨੇ ਦਬੋਚੇ 2 ਦੋਸ਼ੀ ਗ੍ਰਿਫਤਾਰ

ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ

ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing

ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing

ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time

ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time

ਪ੍ਰਮੁੱਖ ਖ਼ਬਰਾਂ

Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ

Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ

Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ

Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ

ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ

ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ

ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 20 IAS ਅਤੇ 6 PCS ਅਧਿਕਾਰੀਆਂ ਦਾ ਹੋਇਆ Transfers

ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ,  20 IAS ਅਤੇ 6 PCS ਅਧਿਕਾਰੀਆਂ ਦਾ ਹੋਇਆ Transfers