ਅੰਮ੍ਰਿਤਸਰ: ਸਿੱਖਾਂ ਦੇ ਹਿਰਦੇ ਨੂੰ ਠੇਸ ਪਹੁੰਚਾਉਣ ਬਦਲੇ ਸੋਨੀਆਂ ਗਾਂਧੀ ਤੇ ਰਾਹੁਲ ਗਾਂਧੀ ਮਾਫੀ ਮੰਗਣ। ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਬੰਗਾਲ ਕਾਂਗਰਸ ਵੱਲੋਂ ਰਾਜੀਵ ਗਾਂਧੀ ਦੇ ਪੁਰਾਣੇ ਵਿਵਾਦਤ ਬਿਆਨ ਦਾ ਟਵੀਟ ਕੀਤੇ ਜਾਣ ਦੇ ਮੁੱਦੇ ਤੇ ਕਾਂਗਰਸ ਨੂੰ ਘੇਰਦਿਆਂ ਇਹ ਬਿਆਨ ਦਿੱਤਾ। ਦਰਅਸਲ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਮਗਰੋਂ ਰਾਜੀਵ ਗਾਂਧੀ ਨੇ ਬਿਆਨ ਦਿੱਤਾ ਸੀ ਕਿ ''ਜਦ ਵੱਡਾ ਦਰਖ਼ਤ ਡਿਗਦਾ ਹੈ ਤਾਂ ਧਰਤੀ ਹਿੱਲਦੀ ਹੈ''।
ਮਜੀਠੀਆ ਨੇ ਇਹ ਵਿਵਾਦਤ ਬਿਆਨ ਅੱਜ ਸੋਸ਼ਲ ਮੀਡੀਆ ਰਾਹੀਂ ਪ੍ਰਚਾਰਨ ਦੇ ਮੁੱਦੇ ਤੇ ਗਾਂਧੀ ਪਰਿਵਾਰ ਨੂੰ ਨਿਸ਼ਾਨੇ ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਕੀਤੇ ਗਏ ਇਸ ਬੇਸ਼ਰਮੀ ਵਾਲੇ ਕਾਰੇ ਨੇ ਨਾ ਕੇਵਲ ਸਿੱਖ ਹਿਰਦਿਆਂ ਨੂੰ ਸਗੋਂ ਇਨਸਾਫ਼ ਪਸੰਦ ਹਰੇਕ ਮਨੁੱਖ ਦੇ ਹਿਰਦਿਆਂ ਨੂੰ ਵੀ ਠੇਸ ਪਹੁੰਚਾਈ ਹੈ। ਜਿਸ ਲਈ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕਦੀ ਵੀ ਸਿੱਖਾਂ ਨਾਲ ਇਨਸਾਫ਼ ਨਹੀਂ ਕੀਤਾ ਪਰ ਅੱਜ ਗਾਂਧੀ ਪਰਿਵਾਰ ਦੀ ਅਗਵਾਈ 'ਚ ਪੱਛਮੀ ਬੰਗਾਲ ਕਾਂਗਰਸ ਨੇ ਰਾਜੀਵ ਗਾਂਧੀ ਦੀ ਉਕਤ ਜ਼ਾਲਮਾਨਾ ਬਿਆਨ ਨੂੰ ਆਫੀਸ਼ਲ ਟਵੀਟ 'ਤੇ ਪੋਸਟ ਕਰਕੇ ਮੁੜ ਪ੍ਰਚਾਰਦਿਆਂ ਇਹ ਸਿੱਧ ਕਰ ਦਿੱਤਾ ਹੈ ਕਿ ਕਾਂਗਰਸ ਤੋਂ ਸਿੱਖਾਂ ਨੂੰ ਭਲੇ ਦੀ ਕੋਈ ਆਸ ਨਹੀਂ ਰੱਖਣੀ ਚਾਹੀਦੀ।