ਅੰਮ੍ਰਿਤਸਰ: ਆਮ ਆਦਮੀ ਪਾਰਟੀ ਲੀਡਰ ਅਸ਼ੀਸ਼ ਖੇਤਾਨ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਥਾਣਾ ਸਿਵਲ ਲਾਈਨ 'ਚ ਸ਼ਿਕਾਇਤ ਮਿਲਣ ਤੋਂ ਬਾਅਦ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਾਰਜ ਕਰ ਲਿਆ ਗਿਆ ਹੈ। ਹਾਲਾਂਕਿ ਮਾਮਲੇ 'ਚ ਅਜੇ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।

 

 

ਜਾਣਕਾਰੀ ਮੁਤਾਬਕ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਪੁਲਿਸ ਕੋਲ 'ਆਪ' ਲੀਡਰ ਅਸ਼ੀਸ਼ ਖੇਤਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ। 'ਆਪ' ਲੀਡਰ ਖਿਲਾਫ ਚੋਣ ਮੈਨੀਫੇਸਟੋ ਦੀ ਤੁਲਨਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕੀਤੇ ਜਾਣ 'ਤੇ ਧਾਰਮਿਕ ਭਾਵਨਾਵਾਂ ਭੜਕਾਉਣ ਨੂੰ ਲੈ ਕੇ ਆਈਪੀਸੀ ਦੀ ਧਾਰਾ 295-ਏ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।