News
News
ਟੀਵੀabp shortsABP ਸ਼ੌਰਟਸਵੀਡੀਓ
X

ਰਣਇੰਦਰ ਨੂੰ ਈਡੀ ਦਾ ਤੀਜਾ ਸੰਮਨ

Share:
ਜਲੰਧਰ: ਪੰਜਾਬ ਕਾਂਗਰਸ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਪੁੱਤਰ ਰਣਿੰਦਰ ਸਿੰਘ ਨੂੰ ਈਡੀ ਨੇ ਤੀਜੀ ਵਾਰ ਸੰਮਨ ਭੇਜਿਆ ਹੈ। ਈਡੀ ਨੇ ਰਣਇੰਦਰ ਨੂੰ 21 ਜੁਲਾਈ ਨੂੰ ਜਲੰਧਰ ਦੇ ਦਫਤਰ ‘ਚ ਪੇਸ਼ ਹੋਣ ਲਈ ਕਿਹਾ ਹੈ। ਉਨ੍ਹਾਂ ਨੂੰ ਆਪਣੇ ਨਿੱਜੀ ਵਿੱਤੀ ਦਸਤਾਵੇਜ਼ਾਂ ਸਮੇਤ ਆਉਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 16 ਜੂਨ ਤੇ 14 ਜੁਲਾਈ ਲਈ ਦੋ ਵਾਰ ਸੰਮਨ ਹੋ ਚੁੱਕੇ ਹਨ। ਪਰ ਉਨ੍ਹਾਂ ਪਹਿਲੀ ਵਾਰ ਮੈਡੀਕਲ ਅਧਾਰ ‘ਤੇ ਅਤੇ ਪਿਛਲੀ ਪੇਸ਼ੀ ਦੋਰਾਨ ਰੀਓ ਉਲੰਪਿਕ ਦੀਆਂ ਤਿਆਰੀਆਂ ਚ ਰੁੱਝੇ ਹੋਣ ਦਾ ਹਵਾਲਾ ਦਿੰਦਿਆਂ ਪੇਸ਼ੀ ਤੋਂ ਛੋਟ ਮੰਗੀ ਸੀ।  ਇੰਨਫੋਰਸਮੈਂਟ ਡਾਇਰੈਕਟੋਰੇਟ ਨੇ ਰਣਇੰਦਰ ਸਿੰਘ ਨੂੰ ਫੇਮਾ (ਫੋਰਨ ਐਕਸਚੇਂਜ ਮੈਨੇਜਮੇਂਟ ਐਕਟ) ਤਹਿਤ ਗੜਬੜੀਆਂ ਦੇ ਚੱਲਦੇ ਸੰਮਨ ਕੀਤਾ ਹੈ।     ਈਡੀ ਦੇ ਸਹਾਇਕ ਡਾਇਰੈਕਟਰ ਅਜੇ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। । ਇਸ ਪੇਸ਼ੀ ਦੌਰਾਨ ਰਣਇੰਦਰ ਦੀ ਵਿਦੇਸ਼ਾਂ ‘ਚ ਜਾਇਦਾਦ ਦੇ ਵੇਰਵੇ ਅਤੇ ਹਵਾਲਾ ਰਾਹੀਂ ਹੋਈ ਪੈਸੇ ਦੀ ਅਦਲਾ-ਬਦਲੀ ਦੇ ਇਲਜ਼ਾਮਾਂ ਬਾਰੇ ਪੁੱਛਗਿੱਛ ਕੀਤੀ ਜਾ ਸਕਦੀ ਹੈ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਮੰਤਰੀ ਪਰਨੀਤ ਕੌਰ ਨੇ ਕਿਹਾ ਹੈ ਕਿ ਉਨ੍ਹਾਂ ਦਾ ਬੇਟਾ ਰਣਇੰਦਰ ਸਿੰਘ ਇਨਫੋਸਮੈਂਟ ਡਾਇਰੈਕਟੋਰੇਟ (ਈ.ਡੀ.) ਸਾਹਮਣੇ ਪੇਸ਼ ਹੋਏਗਾ।     ਰਣਇੰਦਰ ਦੇ ਪਿਤਾ, ਪੰਜਾਬ ਕਾਂਗਰਸ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ  ਕੈਪਟਨ ਅਮਰਿੰਦਰ ਮੁਤਾਬਕ ਇਹ ਪੂਰਾ ਮਾਮਲਾ ਸਿਆਸੀ ਬਦਲਾਖੋਰੀ ਦਾ ਹੈ। ਜਿਵੇਂ-ਜਿਵੇਂ ਚੋਣਾਂ ਨੇੜੇ ਆਉਣਗੀਆਂ ਇਹ ਮਾਮਲਾ ਤੂਲ ਫੜੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਚਾਈ ਜਲਦ ਹੀ ਸਾਹਮਣੇ ਆ ਜਾਏਗੀ। ਦੇਖਣਾ ਹੋਏਗਾ ਕਿ ਕੀ ਇਸ ਵਾਰ ਰਣਇੰਦਰ ਈਡੀ ਸਾਹਮਣੇ ਪੇਸ਼ ਹੋਣਗੇ ਜਾਂ ਨਹੀਂ। ਜੇਕਰ ਉਹ ਪੇਸ਼ ਹੁੰਦੇ ਹਨ ਤਾਂ ਕੀ ਈਡੀ ਦੇ ਸਾਰੇ ਸਵਾਲਾਂ ਦੇ ਜਵਾਬ ਉਨ੍ਹਾਂ ਕੋਲ ਹੋਣਗੇ।    
Published at : 20 Jul 2016 03:38 AM (IST) Tags: captain amrinder singh ED raninder singh jalandhar
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ

Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...

Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...

ਪ੍ਰਮੁੱਖ ਖ਼ਬਰਾਂ

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ

 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ

ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !