ਚੰਡੀਗੜ੍ਹ: ਅਕਾਲੀ ਦਲ ਨੇ 2 ਵਿਧਾਇਕਾਂ ਪ੍ਰਗਟ ਸਿੰਘ ਤੇ ਇੰਦਰਬੀਰ ਸਿੰਘ ਬੁਲਾਰੀਆ ਨੂੰ ਪਾਰਟੀ 'ਚੋਂ ਸਸਪੈਂਡ ਕਰ ਦਿੱਤਾ ਗਿਆ ਹੈ। ਇਹਨਾਂ ਦੋਨਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਅਨੁਸ਼ਾਸਨ ਭੰਗ ਕਰਨ ਦੇ ਇਲਜ਼ਾਮਾਂ ਤਹਿਤ ਸਸਪੈਂਡ ਕੀਤਾ ਗਿਆ ਹੈ। ਹਾਲਾਂਕਿ ਪ੍ਰਗਟ ਸਿੰਘ ਤੇ ਬੁਲਾਰੀਆ ਮੁਤਾਬਕ ਉਨ੍ਹਾਂ ਨੂੰ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ।