News
News
ਟੀਵੀabp shortsABP ਸ਼ੌਰਟਸਵੀਡੀਓ
X

ਸ਼ਹੀਦਾਂ ਦੇ ਵਾਰਸਾਂ ਦੀ ਬਾਦਲ ਸਰਕਾਰ ਖਿਲਾਫ ਜੰਗ

Share:
ਚੰਡੀਗੜ੍ਹ: ਦੇਸ਼ ਖਾਤਰ ਜਾਨ ਦੇਣ ਵਾਲੇ ਫੌਜੀ ਜਵਾਨਾਂ ਦੇ ਪਰਿਵਾਰਾਂ ਨੂੰ ਆਪਣੇ ਹੱਕ ਲਈ ਸਰਕਾਰਾਂ ਸਾਹਮਣੇ ਜੰਗ ਲੜਨੀ ਪੈ ਰਹੀ ਹੈ। ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਚੰਡੀਗੜ੍ਹ 'ਚ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਧਰਨਾ ਦਿੱਤਾ। ਇਨ੍ਹਾਂ ਦੀ ਮੰਗ ਹੈ ਕਿ ਸਰਕਾਰ ਵੱਲੋਂ ਇਨ੍ਹਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣ।
ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਸਾਹਮਣੇ ਅੱਜ 1962, 1965 ਤੇ 1971 ਦੀ ਜੰਗ 'ਚ ਸ਼ਹੀਦ ਹੋਏ ਜਵਾਨਾਂ ਦੀਆਂ ਵਿਧਵਾਵਾਂ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਧਰਨਾ ਦਿੱਤਾ। ਮੁੱਖ ਮੰਤਰੀ ਦੀ ਕੋਠੀ ਬਾਹਰ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਪਰਿਵਾਰਾਂ ਦੀ ਮੰਗ ਹੈ ਕਿ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਕ ਮੁਆਵਜ਼ਾ ਦੇਵੇ। ਸ਼ਹੀਦਾਂ ਦੇ ਪਰਿਵਾਰਾਂ ਦੇ ਇਲਜ਼ਾਮ ਹਨ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਪਰਿਵਾਰਾਂ ਨੂੰ 10-10 ਕਿੱਲੇ ਜ਼ਮੀਨ ਦਿੱਤੀ ਜਾਵੇਗੀ ਪਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਤਾਂ ਜ਼ਮੀਨ ਦਿੱਤੀ ਗਈ ਤੇ ਨਾ ਹੀ ਕੋਈ ਮੁਆਵਜ਼ਾ ਹੀ ਦਿੱਤਾ ਗਿਆ।
ਸੀ.ਐਮ. ਦੇ ਘਰ ਮੁਹਰੇ ਬੈਠੇ ਇਨ੍ਹਾਂ ਪਰਿਵਾਰਾਂ ਨੂੰ ਨਾ ਤਾਂ ਸਰਕਾਰ ਦਾ ਕੋਈ ਨੁਮਾਇੰਦਾ ਮਿਲਣ ਆਇਆ ਤੇ ਨਾਂ ਹੀ ਕਿਸੇ ਨੇ ਕੋਈ ਭਰੋਸਾ ਹੀ ਦਿੱਤਾ। ਸ਼ਹੀਦਾਂ ਦੇ ਪਰਿਵਾਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਇਹ ਸੀ.ਐਮ. ਦੇ ਘਰ ਦੇ ਅੱਗੇ ਹੀ ਬੈਠੇ ਰਹਿਣਗੇ। ਅਜਿਹੇ 'ਚ ਵੱਡਾ ਸਵਾਲ ਇਹੀ ਹੈ ਕਿ ਆਖਰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਦੇ ਪਰਿਵਾਰਾਂ ਨੂੰ ਇਕੱਲਾ ਛੱਡ ਤੁਰ ਜਾਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਦਾ ਦਰਦ ਸਾਡੀਆਂ ਸਰਕਾਰਾਂ ਨੂੰ ਕਦੋਂ ਦਿਖੇਗਾ।
Published at : 27 Sep 2016 03:08 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  

Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 

Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

ਪ੍ਰਮੁੱਖ ਖ਼ਬਰਾਂ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !