News
News
ਟੀਵੀabp shortsABP ਸ਼ੌਰਟਸਵੀਡੀਓ
X

ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਦੀ ਮੁਲਜ਼ਮ ਔਰਤ ਦਾ ਕਤਲ

Share:
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਮਾਮਲੇ 'ਚ ਨਾਮਜ਼ਦ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ। ਖਬਰ ਅੰਮ੍ਰਿਤਸਰ ਦੇ ਪਿੰਡ ਵੈਰੋਕੇ ਤੋਂ ਹੈ। ਜਿੱਥੇ ਕੱਲ੍ਹ ਰਾਤ ਬਲਵਿੰਦਰ ਕੌਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਨੇ ਅਣਪਛਾਤੇ ਹਮਲਾਵਰਾਂ ਖਿਲਾਫ ਕਤਲ ਦਾ ਮਾਮਲਾ ਦਰ ਕੀਤਾ ਹੈ। ਉਸ ਦੇ ਖ਼ਿਲਾਫ਼ ਨਵੰਬਰ, 2015 ਵਿੱਚ ਇਤਿਹਾਸਕ ਗੁਰਦੁਆਰਾ ਬਾਬੇ ਦੀ ਬੇਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਕੇਸ ਦਰਜ ਹੋਇਆ ਸੀ। ਉਹ ਥੋੜਾ ਸਮਾਂ ਪਹਿਲਾਂ ਹੀ ਜ਼ਮਾਨਤ 'ਤੇ ਰਿਹਾਅ ਹੋਈ ਸੀ।       ਪੁਲਿਸ ਮੁਤਾਬਕ ਦੇਰ ਰਾਤ ਤਿੰਨ ਅਣਪਛਾਤੇ ਵਿਅਕਤੀ ਉਸ ਦੇ ਘਰ ਆਏ। ਉਨ੍ਹਾਂ ਘਰ ਦਾ ਦਰਵਾਜ਼ਾ ਖੜਕਾਇਆ ਤੇ ਜਦ ਉਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਇਹਨਾਂ ਵਿਅਕਤੀਆਂ ਨੇ ਉਸ 'ਤੇ ਹਮਲਾ ਕਰ ਦਿੱਤਾ। ਹਮਲਾਵਰ ਉਸ ਨੂੰ ਖਿੱਚ ਕੇ ਦੂਰ ਲੈ ਗਏ ਅਤੇ ਤੇਜ਼ਧਾਰ ਹਥਿਆਰ ਨਾਲ ਉਸ ’ਤੇ ਕਈ ਵਾਰ ਕੀਤੇ। ਇਸ ਹਮਲੇ 'ਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।       ਇਸ ਕਤਲ ਦਾ ਪਤਾ ਸਵੇਰ ਵੇਲੇ ਲੱਗਾ ਜਦ ਗੁਆਂਢ ਰਹਿੰਦੇ ਵਿਅਕਤੀਆਂ ਨੇ ਬਲਵਿੰਦਰ ਦੀ ਲਾਸ਼ ਦੇਖੀ। ਇਸ 'ਤੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਐਸਐਸਪੀ ਦਿਹਾਤੀ ਸਮੇਤ ਹੋਰ ਉੱਚ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ। ਫਿਲਹਾਲ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
Published at : 12 Sep 2016 10:03 AM (IST) Tags: shri guru granth sahib sacrilege murder amritsar
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...

Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...

ਪ੍ਰਮੁੱਖ ਖ਼ਬਰਾਂ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ