ਚੰਡੀਗੜ੍ਹ: ਇੱਕ ਸਦੀ ਬਾਅਦ ਦੇਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਰਕਾਰ ਨੇ ਯਾਦ ਕੀਤਾ ਹੈ। ਸਰਾਭਾ ਦੇ 101ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ। ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪਹਿਲੀ ਵਾਰ ਇਹ ਛੁੱਟੀ ਐਲਾਨੀ ਗਈ ਹੈ। ਇਸ ਮਹਾਨ ਸਪੂਤ ਨੇ ਦੇਸ਼ ਦੀ ਆਜ਼ਾਦੀ ਲਈ 16 ਨਵੰਬਰ 1915 ਨੂੰ ਲਾਹੌਰ ਚ ਸ਼ਹਾਦਤ ਦਿੱਤੀ ਸੀ। ਅੱਜ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰੀ ਦਫਤਰ, ਬੋਰਡ, ਨਗਰ ਨਿਗਮ, ਵਿੱਦਿਅਕ ਅਦਾਰੇ ਤੇ ਹੋਰ ਸਰਕਾਰੀ ਅਦਾਰਿਆਂ 'ਚ ਜਨਤਕ ਕੰਮਕਾਜ ਬੰਦ ਰਹੇਗਾ।