News
News
ਟੀਵੀabp shortsABP ਸ਼ੌਰਟਸਵੀਡੀਓ
X

ਸਿੰਧੂ ਨੂੰ ਬਾਦਲ ਦੀ ਫੋਕੀ ਵਧਾਈ

Share:
  ਚੰਡੀਗੜ੍ਹ: ਰੀਓ ਓਲੰਪਿਕਸ 'ਚ ਭਾਰਤ ਲਈ ਸਿਲਵਰ ਮੈਡਲ ਜਿੱਤਣ ਵਾਲੀ ਪੀ.ਵੀ. ਸਿੰਧੂ 'ਤੇ ਦੇਸ਼ ਭਰ ਤੋਂ ਇਨਾਮਾਂ ਦੀ ਵਰਖਾ ਹੋ ਰਹੀ ਹੈ। ਦਿੱਲੀ ਦੀ 'ਆਪ' ਸਰਕਾਰ ਨੇ ਸਿੰਧੂ ਨੂੰ 2 ਕਰੋੜ ਤੇ ਤੇਲੰਗਾਨਾ ਸਰਕਾਰ ਵੱਲੋਂ 3 ਕਰੋੜ ਸਮੇਤ ਕਈ ਸੂਬਿਆਂ ਦੀ ਸਰਕਾਰ ਨੇ ਵੱਡੇ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪਰ ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੋਰਾਂ ਸਿੰਧੂ ਨੂੰ ਫੋਕੀ ਵਧਾਈ ਦਿੱਤੀ ਹੈ।     ਦਰਅਸਲ ਅੱਜ ਮੁੱਖ ਮੰਤਰੀ ਬਾਦਲ ਲੌਂਗੋਵਾਲ ਸਮਾਗਮ 'ਚ ਸ਼ਾਮਲ ਹੋਣ ਪਹੁੰਚੇ ਸਨ। ਇੱਥੇ ਉਨ੍ਹਾਂ ਨੂੰ ਪੱਤਰਕਾਰ ਨੇ ਪੁੱਛਿਆ ਕਿ ਉਲੰਪਿਕ 'ਚ ਦੇਸ਼ ਲਈ ਸਿਲਵਰ ਮੈਡਲ ਜਿੱਤਣ ਵਾਲੀ ਪੀਵੀ ਸਿੰਧੂ ਨੂੰ ਦਿੱਲੀ ਸਰਕਾਰ ਨੇ 2 ਕਰੋੜ ਤੇ ਹੋਰ ਸਰਕਾਰਾਂ ਨੇ ਵੀ ਕਰੋੜਾਂ ਦੇ ਇਨਾਮ ਦਿੱਤੇ ਹਨ, ਤੁਸੀਂ ਕੀ ਦਿਓਗੇ ..?  ਇਸ ਦੇ ਜਵਾਬ 'ਚ ਬਾਦਲ ਸਾਹਿਬ ਨੇ ਜਵਾਬ ਦਿੱਤਾ, "ਕਾਕਾ ਮੈਂ ਉਸ ਨੂੰ ਬਹੁਤ ਬਹੁਤ ਵਧਾਈ ਦਿੰਦਾ ਹਾਂ।" ਇੱਥੇ ਬਾਦਲ ਸਾਹਿਬ ਹੋਰਾਂ ਇੰਨਾ ਜਰੂਰ ਕਿਹਾ ਕਿ ਵੈਸੇ ਤਾਂ ਮੈਂ ਟੀਵੀ ਦੇਖਦਾ ਨਹੀਂ ਪਰ ਇਸ ਕੁੜੀ ਦੇ ਦੋਵੇਂ ਮੈਚ ਦੇਖੇ ਹਨ। ਬਹੁਤ ਸੋਹਣਾ ਖੇਡੀ ਹੈ। ਪਰ ਬਾਦਲ ਸਾਹਿਬ ਨੇ ਇੱਥੇ ਫੋਕੀ ਵਧਾਈ ਦੇ ਕੇ ਹੀ ਖਹਿੜਾ ਛੁਡਾ ਲਿਆ।     ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੀ ਸਿੰਧੂ ਨੂੰ ਦਿੱਲੀ ਸਰਕਾਰ ਨੇ 2 ਕਰੋੜ, ਤੇਲੰਗਾਨਾ ਸਰਕਾਰ ਨੇ 3 ਕਰੋੜ, ਮੱਧ ਪ੍ਰਦੇਸ਼ ਸਰਕਾਰ ਨੇ 50 ਲੱਖ ਰੁਪਏ, ਬੈਡਮਿੰਟਨ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਸਿੰਧੂ ਨੂੰ ਇਸ ਵੱਡੀ ਉਪਲਬਧੀ ਲਈ 50 ਲੱਖ ਰੁਪਏ ਤੇ ਆਲ ਇੰਡੀਆ ਫੁਟਬਾਲ ਫੈਡਰੇਸ਼ਨ ਵੱਲੋਂ 5 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਸਿੰਧੂ ਦੇ ਕੋਚ ਪੁਲੇਲਾ ਗੋਪੀਚੰਦ 'ਤੇ ਵੀ ਇਨਾਮਾਂ ਦੀ ਵਰਖਾ ਹੋਣ ਵਾਲੀ ਹੈ। ਆਂਧਰ ਪ੍ਰਦੇਸ਼ ਦੀ ਸਰਕਾਰ ਗੋਪੀਚੰਦ ਨੂੰ 50 ਲੱਖ ਦਾ ਇਨਾਮ ਅਤੇ ਬੈਡਮਿੰਟਨ ਐਸੋਸੀਏਸ਼ਨ ਆਫ ਇੰਡੀਆ ਗੋਪੀਚੰਦ ਨੂੰ 10 ਲੱਖ ਰੁਪਏ ਦਾ ਇਨਾਮ ਦਵੇਗੀ।
Published at : 20 Aug 2016 12:03 PM (IST) Tags: PV Sindhu Silver medal BADAL
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 

Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 

Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਪ੍ਰਮੁੱਖ ਖ਼ਬਰਾਂ

ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ

ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 

Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ