News
News
ਟੀਵੀabp shortsABP ਸ਼ੌਰਟਸਵੀਡੀਓ
X

ਸੁਖਚੈਨ ਕਤਲ ਮਾਮਲਾ: 4 ਮੁਲਜ਼ਮ ਗ੍ਰਿਫਤਾਰ, ਪਰਿਵਾਰ ਦੀ ਅੰਤਿਮ ਸੰਸਕਾਰ ਤੋਂ ਨਾਂਹ

Share:
ਮਾਨਸਾ: ਪਿੰਡ ਘਰਾਂਗਣਾ 'ਚ 20 ਸਾਲਾ ਦਲਿਤ ਨੌਜਵਾਨ ਦੇ ਕਤਲ ਮਾਮਲੇ 'ਚ ਪੁਲਿਸ ਨੇ 4 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ 'ਚ ਹਰਦੀਪ ਸਿੰਘ (ਮੁੱਖ ਮੰਤਰੀ ਬਾਦਲ ਦੇ ਡਰਾਈਵਰ ਦਾ ਰਿਸ਼ਤੇਦਾਰ), ਬਲਵੀਰ ਸਿੰਘ (ਜਿਸ ਦੇ ਘਰ ਤੋਂ ਸੁਖਚੈਨ ਦੀ ਲਾਸ਼ ਮਿਲੀ ਸੀ) ਬਵਰੀਕ ਸਿੰਘ ਤੇ ਸਾਧੂ ਸਿੰਘ ਸ਼ਾਮਲ ਹਨ। ਫਿਲਹਾਲ ਪੁਲਿਸ ਬਾਕੀ ਰਹਿੰਦੇ 2 ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਫਿਲਹਾਲ ਪੀੜਤ ਪਰਿਵਾਰ ਸੁਖਚੈਨ ਦੇ ਪੋਸਟਮਾਟਮ ਤੇ ਅੰਤਿਮ ਸੰਸਕਾਰ ਲਈ ਮੰਨਿਆ ਹੈ।ਪਰ ਅੰਤਿਮ ਸੰਸਕਾਰ ਲਈ ਪਰਿਵਾਰ ਅਜੇ ਵੀ ਨਹੀਂ ਮੰਨਿਆ। ਪੁਲਿਸ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਆਪਣਾ ਗੁਨਾਹ ਕਬੂਲ ਲਿਆ ਹੈ। ਪਰ ਇਹਨਾਂ ਦਾਅਵਾ ਕੀਤਾ ਹੈ ਕਿ ਮ੍ਰਿਤਕ ਸੁਖਚੈਨ ਸਿੰਘ ਆਪਣੇ ਸਾਥੀਆਂ ਸਮੇਤ ਹਥਿਆਰਾਂ ਨਾਲ ਲੈਸ ਹੋ ਕੇ ਇਹਨਾਂ ਦੇ ਘਰ ਹਮਲਾ ਕਰਨ ਆਇਆ ਸੀ। ਇਸ 'ਤੇ ਇਹਨਾਂ ਆਪਣੇ ਬਚਾਅ 'ਚ ਹੀ ਸੁਖਚੈਨ ਦਾ ਕਤਲ ਕੀਤਾ ਹੈ। ਮੁਲਜ਼ਮਾਂ ਮੁਤਾਬਕ ਇਹ ਦੋਨੇਂ ਧਿਰਾਂ ਨਜਾਇਜ ਸ਼ਰਾਬ ਦਾ ਧੰਦਾ ਕਰਦੀਆਂ ਸਨ। ਇਸੇ ਧੰਦੇ ਦੇ ਚੱਲਦਿਆਂ ਹੀ ਇਹਨਾਂ 'ਚ ਆਪਸੀ ਵਿਵਾਦ ਚੱਲ ਰਿਹਾ ਸੀ। Mansa murder file photo1 ਦਰਅਸਲ ਦੋ ਦਿਨ ਪਹਿਲਾਂ ਇੱਕ 20 ਸਾਲਾ ਦਲਿਤ ਨੌਜਵਾਨ ਸੁਖਚੈਨ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਮੁਲਜ਼ਮਾਂ ਨੇ ਮ੍ਰਿਤਕ ਦੇ ਕਈ ਅੰਗ ਤੱਕ ਕੱਟ ਦਿੱਤੇ ਹਨ। ਇਲਜ਼ਾਮ ਸਨ ਕਿ ਕਾਤਲ ਜਾਂਦੇ ਹੋਏ ਮ੍ਰਿਤਕ ਦੀ ਇੱਕ ਲੱਤ ਵੀ ਆਪਣੇ ਨਾਲ ਲੈ ਗਏ। ਹਾਲਾਂਕਿ ਬਾਅਦ 'ਚ ਪੁਲਿਸ ਨੇ ਮ੍ਰਿਤਕ ਦੀ ਲੱਤ ਮੌਕਾ ਵਾਰਦਾਤ ਤੋਂ ਹੀ ਬਰਾਮਦ ਕਰ ਲਈ ਸੀ। ਪੁਲਿਸ ਨੇ ਮਾਮਲੇ ਦੀ ਗੰਭਾਰਤਾ ਨੂੰ ਦੇਖਦਿਆਂ 6 ਲੋਕਾਂ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਪਿੰਡ ਦੇ 20 ਸਾਲਾ ਦਲਿਤ ਨੌਜਵਾਨ ਸੁਖਚੈਨ ਸਿੰਘ ਦਾ ਕਤਲ ਸ਼ਰਾਬ ਮਾਫੀਆ ਦੇ ਝਗੜੇ ‘ਚ ਕੀਤਾ ਗਿਆ ਹੈ। ਸੁਖਚੈਨ ਦੀਆਂ ਦੋਵੇਂ ਲੱਤਾਂ ਤੇ ਇੱਕ ਬਾਂਹ ਵੱਡ ਦਿੱਤੀ ਗਈ। ਮ੍ਰਿਤਕ ਦੇ ਪਿਤਾ ਰੇਸ਼ਮ ਸਿੰਘ ਦਾ ਇਲਜ਼ਾਮ ਹੈ ਕਿ ਬਲਵੀਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਬੇਰਹਿਮੀ ਵਾਲੇ ਕਾਰੇ ਨੂੰ ਅੰਜਾਮ ਦਿੱਤਾ ਹੈ।
Published at : 13 Oct 2016 10:30 AM (IST) Tags: mansa
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...

Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਪ੍ਰਮੁੱਖ ਖ਼ਬਰਾਂ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ