ਪੁਲਿਸ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਆਪਣਾ ਗੁਨਾਹ ਕਬੂਲ ਲਿਆ ਹੈ। ਪਰ ਇਹਨਾਂ ਦਾਅਵਾ ਕੀਤਾ ਹੈ ਕਿ ਮ੍ਰਿਤਕ ਸੁਖਚੈਨ ਸਿੰਘ ਆਪਣੇ ਸਾਥੀਆਂ ਸਮੇਤ ਹਥਿਆਰਾਂ ਨਾਲ ਲੈਸ ਹੋ ਕੇ ਇਹਨਾਂ ਦੇ ਘਰ ਹਮਲਾ ਕਰਨ ਆਇਆ ਸੀ। ਇਸ 'ਤੇ ਇਹਨਾਂ ਆਪਣੇ ਬਚਾਅ 'ਚ ਹੀ ਸੁਖਚੈਨ ਦਾ ਕਤਲ ਕੀਤਾ ਹੈ। ਮੁਲਜ਼ਮਾਂ ਮੁਤਾਬਕ ਇਹ ਦੋਨੇਂ ਧਿਰਾਂ ਨਜਾਇਜ ਸ਼ਰਾਬ ਦਾ ਧੰਦਾ ਕਰਦੀਆਂ ਸਨ। ਇਸੇ ਧੰਦੇ ਦੇ ਚੱਲਦਿਆਂ ਹੀ ਇਹਨਾਂ 'ਚ ਆਪਸੀ ਵਿਵਾਦ ਚੱਲ ਰਿਹਾ ਸੀ।
ਦਰਅਸਲ ਦੋ ਦਿਨ ਪਹਿਲਾਂ ਇੱਕ 20 ਸਾਲਾ ਦਲਿਤ ਨੌਜਵਾਨ ਸੁਖਚੈਨ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਮੁਲਜ਼ਮਾਂ ਨੇ ਮ੍ਰਿਤਕ ਦੇ ਕਈ ਅੰਗ ਤੱਕ ਕੱਟ ਦਿੱਤੇ ਹਨ। ਇਲਜ਼ਾਮ ਸਨ ਕਿ ਕਾਤਲ ਜਾਂਦੇ ਹੋਏ ਮ੍ਰਿਤਕ ਦੀ ਇੱਕ ਲੱਤ ਵੀ ਆਪਣੇ ਨਾਲ ਲੈ ਗਏ। ਹਾਲਾਂਕਿ ਬਾਅਦ 'ਚ ਪੁਲਿਸ ਨੇ ਮ੍ਰਿਤਕ ਦੀ ਲੱਤ ਮੌਕਾ ਵਾਰਦਾਤ ਤੋਂ ਹੀ ਬਰਾਮਦ ਕਰ ਲਈ ਸੀ। ਪੁਲਿਸ ਨੇ ਮਾਮਲੇ ਦੀ ਗੰਭਾਰਤਾ ਨੂੰ ਦੇਖਦਿਆਂ 6 ਲੋਕਾਂ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਮੁਤਾਬਕ ਪਿੰਡ ਦੇ 20 ਸਾਲਾ ਦਲਿਤ ਨੌਜਵਾਨ ਸੁਖਚੈਨ ਸਿੰਘ ਦਾ ਕਤਲ ਸ਼ਰਾਬ ਮਾਫੀਆ ਦੇ ਝਗੜੇ ‘ਚ ਕੀਤਾ ਗਿਆ ਹੈ। ਸੁਖਚੈਨ ਦੀਆਂ ਦੋਵੇਂ ਲੱਤਾਂ ਤੇ ਇੱਕ ਬਾਂਹ ਵੱਡ ਦਿੱਤੀ ਗਈ। ਮ੍ਰਿਤਕ ਦੇ ਪਿਤਾ ਰੇਸ਼ਮ ਸਿੰਘ ਦਾ ਇਲਜ਼ਾਮ ਹੈ ਕਿ ਬਲਵੀਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਬੇਰਹਿਮੀ ਵਾਲੇ ਕਾਰੇ ਨੂੰ ਅੰਜਾਮ ਦਿੱਤਾ ਹੈ।