News
News
ਟੀਵੀabp shortsABP ਸ਼ੌਰਟਸਵੀਡੀਓ
X

ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ 'ਚ ਪੁਲਿਸ ਨੇ 2 ਲੋਕਾਂ ਨੂੰ ਚੁੱਕਿਆ

Share:
ਜਲੰਧਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਬੇਅਦਬੀ ਮਾਮਲੇ 'ਚ 2 ਲੋਕਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਜਲੰਧਰ ਪੁਲਿਸ ਨੇ ਇਸ ਮਾਮਲੇ 'ਚ ਇੱਕ ਪ੍ਰਕਾਸ਼ਕ ਸਮੇਤ 2 ਨੂੰ ਗ੍ਰਿਫਤਾਰ ਕੀਤਾ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਗਹਿਰਾਈ ਨਾਲ ਪੁੱਛਗਿੱਛ ਕਰ ਰਹੀ ਹੈ। ਦਰਅਸਲ ਨਹਿਰ 'ਚੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗ ਮਿਲਣ ਤੋਂ ਬਾਅਦ ਸਿੱਖ ਸੰਗਤਾਂ 'ਚ ਭਾਰੀ ਰੋਸ ਸੀ। ਇਸ ਨੂੰ ਲੈ ਕੇ ਪ੍ਰਦਰਸ਼ਨ ਵੀ ਹੋਇਆ ਸੀ। ਪੁਲਿਸ ਮੁਤਾਬਕ ਨਹਿਰ 'ਚੋਂ ਬਰਾਮਦ ਕੀਤਾ ਗਏ ਪਰੂਫ 1987 ਵਿਚ ਅੰਮ੍ਰਿਤਸਰ ਦੇ ਪ੍ਰਕਾਸ਼ਕ ਜਵਾਹਰ ਸਿੰਘ ਕ੍ਰਿਪਾਲ ਸਿੰਘ ਐਂਡ ਕੰਪਨੀ ਵਲੋਂ ਤਿਆਰ ਕੀਤੇ ਗਏ ਸਨ। ਜਾਂਚ ਦੌਰਾਨ ਸ਼ੱਕ ਦੀ ਸੂਈ ਘੁੰਮੀ ਤਾਂ ਪੁਲਿਸ ਨੇ ਪ੍ਰਕਾਸ਼ਕ ਰਘੁਵੀਰ ਸਿੰਘ ਨੂੰ ਹਿਰਾਸਤ 'ਚ ਲੈ ਲਿਆ ਹੈ। ਮਾਮਲੇ ਦੀ ਜਾਂਚ ਲਈ ਬਣਾਈ ਗਈ ਐੱਸਆਈਟੀ ਵੱਲੋਂ ਅੱਜ ਰਘੁਵੀਰ ਤੋਂ ਪੁੱਛਗਿੱਛ ਕੀਤੀ ਜਾਏਗੀ। ਸਿੱਟ ਮੁਖੀ ਐੱਸਪੀ ਪਰਮਿੰਦਰ ਸਿੰਘ ਭੰਡਾਲ ਖੁਦ ਇਸ ਪੁੱਛਗਿੱਛ 'ਚ ਸ਼ਾਮਲ ਰਹਿਣਗੇ। ਜਲੰਧਰ ਦੇ ਪੁਲਿਸ ਕਮਿਸ਼ਨਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਨਹਿਰ 'ਚੋਂ ਮਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਜਾਂਚ ਲਈ ਪੁਲਿਸ ਵੱਲੋਂ ਐੱਸਜੀਪੀਸੀ ਦੇ ਮਾਹਿਰਾਂ ਨੂੰ ਬੁਲਾਇਆ ਗਿਆ। ਮਾਹਿਰਾਂ ਦੀ ਟੀਮ ਨੇ ਪਵਿੱਤਰ ਅੰਗਾਂ ਦੀ ਜਾਂਚ ਦੇ ਬਾਅਦ ਦੱਸਿਆ ਕਿ ਉਕਤ ਅੰਗ 1987 'ਚ ਪ੍ਰਕਾਸ਼ਕ ਜਵਾਹਰ ਸਿੰਘ ਕ੍ਰਿਪਾਲ ਸਿੰਘ ਐਂਡ ਕੰਪਨੀ, ਪੁਸਤਕਾਂ ਵਾਲਾ ਬਾਜ਼ਾਰ, ਅੰਮ੍ਰਿਤਸਰ ਵੱਲੋਂ ਤਿਆਰ ਕੀਤੇ ਗਏ ਹਨ। ਸ਼ੁਕਲਾ ਮੁਤਾਬਕ ਇਹਨਾਂ ਤੋਂ ਪੁੱਛਗਿੱਛ ਕੀਤੇ ਜਾਣ ਤੋਂ ਬਾਅਦ ਹੀ ਮਾਮਲੇ 'ਚ ਜਾਂਚ ਅੱਗੇ ਵਧਾਈ ਜਾਵੇਗੀ।
Published at : 26 Sep 2016 10:41 AM (IST) Tags: shri guru granth sahib sacrilege jalandhar
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਪ੍ਰਮੁੱਖ ਖ਼ਬਰਾਂ

ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ