News
News
ਟੀਵੀabp shortsABP ਸ਼ੌਰਟਸਵੀਡੀਓ
X

ਸੰਗਤਾਂ ਸ਼ਰਧਾ ਨਾਲ ਮਨਾ ਰਹੀਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

Share:
ਅੰਮ੍ਰਿਤਸਰ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਮਨਾਇਆ ਜਾ ਰਿਹਾ ਹੈ। ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਇਹ ਅਲੌਕਿਕ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਜਾਵੇਗਾ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਸਬੰਧੀ ਅੰਮ੍ਰਿਤਸਰ ਵਿਖੇ ਤਿਆਰੀਆਂ ਕਈ ਦਿਨਾਂ ਤੋਂ ਹੀ ਚੱਲ ਰਹੀਆਂ ਸਨ। ਇਸ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 1 ਸਤੰਬਰ ਨੂੰ ਹੀ ਮਨਾਇਆ ਜਾਂਦਾ ਸੀ। ਪਰ ਐਸਜੀਪੀਸੀ ਦੇ ਸੋਧੇ ਨਾਨਕਸ਼ਾਹੀ ਕੈਲੰਡਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਾ ਇਤਿਹਾਸਕ ਦਿਨ ਬਦਲ ਦਿੱਤਾ ਹੈ।
ਕੱਲ੍ਹ 1 ਸਤੰਬਰ ਨੂੰ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸ਼ਾਮ 4 ਵਜੇ ਤੋਂ ਰਾਤ 11 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ। ਜਿਸ ਵਿੱਚ ਪੰਥ ਪ੍ਰਸਿੱਧ ਕਥਾਵਾਚਕ, ਰਾਗੀ ਸਾਹਿਬਾਨ ਤੇ ਪ੍ਰਚਾਰਕ ਸੰਗਤ ਨਾਲ ਗੁਰਬਾਣੀ ਵਿਚਾਰ ਤੇ ਕੀਰਤਨ ਗਾਇਨ ਦੀ ਸਾਂਝ ਪਾਈ। ਵੱਡੀ ਗਿਣਤੀ ਸੰਗਤਾਂ ਇਸ ਸਮਾਗਮ ਚ ਸ਼ਾਮਲ ਹੋਈਆਂ। ਅੱਜ ਰਾਤ ਨੂੰ ਖੂਬਸੂਰਤ ਦੀਪਮਾਲਾ ਨਾਲ ਸੱਚਖੰਡ ਜਗਮਗਾ ਉੱਠੇਗਾ ਤੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਮਨਮੋਹਕ ਆਤਿਸ਼ਬਾਜ਼ੀ ਵੀ ਹੋਵੇਗੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਗਵਾਈ ਚ ਸਵੇਰ ਤੋਂ ਆਰੰਭ ਹੋਏ ਨਗਰ ਕੀਰਤਨ ਚ ਗੁਰੂ ਜਸ ਗਾਇਨ ਕਰਨ ਵਾਲੀ ਸੰਗਤ ਦੇ ਨਾਲ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀ, ਬੈਂਡ ਪਾਰਟੀਆਂ, ਗਤਕਾ ਅਖਾੜੇ ਤੇ ਸਮੁੱਚੀਆਂ ਸਭਾ ਸੁਸਾਇਟੀਆਂ ਤੇ ਧਾਰਮਿਕ ਜਥੇਬੰਦੀਆਂ ਸ਼ਮਲ ਹਨ। ਇਸ ਦੇ ਨਾਲ ਹੀ ਗੁ. ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਤ 8 ਵਜੇ ਤੋਂ 1 ਵਜੇ ਤੱਕ ਸ਼ਬਦ ਵਿਚਾਰ ਤੇ ਕੀਰਤਨ ਦਰਬਾਰ ਸਜਾਇਆ ਜਾਵੇਗਾ।
ਗੁ. ਰਾਮਸਰ ਸਾਹਿਬ ਉਹੀ ਪਾਵਨ ਅਸਥਾਨ ਹੈ ਜਿੱਥੇ ਪੰਚਮ ਪਾਤਸ਼ਾਹ ਗੁਰੂ ਅਰਜਨ ਪਾਤਸ਼ਾਹ ਨੇ ਧੁਰਕੀ ਬਾਣੀ ਦੀ ਸੰਪਾਦਨਾ ਦਾ ਮਹਾਂ-ਕਾਰਜ ਭਾਈ ਗੁਰਦਾਸ ਜੀ ਤੇ ਭਾਈ ਮਨੀ ਸਿੰਘ ਪਾਸੋਂ ਕਰਵਾਇਆ ਸੀ। ਜਿਸਤੋਂ ਬਾਅਦ 1606 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਦਿ ਬੀੜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਸੀ ਤੇ ਪਹਿਲੇ ਗ੍ਰੰਥੀ ਬਾਬਾ ਬੁੱਢਾ ਜੀ ਨੂੰ ਥਾਪਿਆ ਗਿਆ ਸੀ। ਉਸ ਮਹਾਨ ਦਿਨ ਨੂੰ ਇੱਥੇ ਸੰਗਤ ਦਾ ਭਰਪੂਰ ਇਕੱਠ ਹੋਇਆ ਸੀ।
Published at : 02 Sep 2016 06:12 AM (IST) Tags: shri guru granth sahib sikh amritsar
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

ਪ੍ਰਮੁੱਖ ਖ਼ਬਰਾਂ

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Long Life Foods :  ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ  ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ