News
News
ਟੀਵੀabp shortsABP ਸ਼ੌਰਟਸਵੀਡੀਓ
X

ਹਵਾਲਾਤ 'ਚ ਥਾਣੇਦਾਰਨੀ !

Share:
ਪਟਿਆਲਾ: ਪੁਲਿਸ ਨੇ ਆਪਣੇ ਮਹਿਕਮੇ ਦੀ ਇੱਕ ਥਾਣੇਦਾਰਨੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੀ ਵਰਦੀ 'ਚ ਦਬਕਾ ਮਾਰ ਕੇ ਕਈਆਂ ਨੂੰ ਭਾਜੜ ਪਾਉਣ ਵਾਲੀ ਇਸ ਥਾਣੇਦਾਰਨੀ ਦੇ ਵਰਦੀ ਤਾਂ ਅਸਲੀ ਪਾਈ ਰਹਿੰਦੀ ਸੀ ਪਰ ਰੈਂਕ ਫਰਜੀ ਸੀ। ਮੈਡਮ ਇਸ ਵਰਦੀ ਨਾਲ ਕਈ ਵੱਡੇ ਕਾਰਨਾਮੇ ਕਰ ਚੁੱਕੀ ਹੈ। ਫਿਲਹਾਲ ਪੁਲਿਸ ਨੇ ਇਸ ਨੂੰ ਗ੍ਰਿਫਤਾਰ ਕਰ ਸਲਾਖਾਂ ਪਿੱਛੇ ਪਹੁੰਚਾ ਦਿੱਤਾ ਹੈ। 2 ਦਰਅਸਲ ਇਹ ਪਹਿਲੀ ਤਸਵੀਰ 'ਚ ਪੁਲਿਸ ਦੀ ਵਰਦੀ 'ਚ ਦਿਖਾਈ ਦੇ ਰਹੀ ਹੈ ਮਹਿਲਾ ਅਤੇ ਦੂਜੀ ਤਸਵੀਰ 'ਚ ਮੁੰਹ ਲੁਕੋਂਦੀ ਔਰਤ। ਇਨ੍ਹਾਂ ਦੋਹਾਂ ਤਸਵੀਰਾਂ ਨੂੰ ਦੇਖ ਕੇ ਸ਼ਾਇਦ ਤੁਹਾਡੇ ਮਨ 'ਚ ਕਈ ਸਵਾਲ ਉੱਠ ਰਹੇ ਹੋਣਗੇ। ਉੱਠਣੇ ਲਾਜ਼ਮੀ ਵੀ ਹਨ। ਅਸੀਂ ਦੱਸਦੇ ਹਾਂ ਕਿ ਇਨ੍ਹਾਂ ਦੋਹਾਂ ਤਸਵੀਰਾਂ 'ਚ ਸਮਾਨਤਾ ਕੀ ਹੈ। ਏਐਸਆਈ ਰੈਂਕ ਦੀ ਪੁਲਿਸ ਅਧਿਕਾਰੀ ਤੇ ਪੁਲਿਸ ਦੀ ਗ੍ਰਿਫਤ 'ਚ ਖੜੀ ਮਹਿਲਾ ਦੋਵੇਂ ਇੱਕ ਹੀ ਹਨ। ਇਹ ਹੈ 32 ਸਾਲ ਦੀ ਗੁਰਜੀਤ ਕੌਰ। ਮੈਡਮ 10 ਜਮਾਤਾਂ ਪਾਸ ਹਨ ਤੇ ਇਹਨਾਂ ਦਾ ਕੰਮ ਹੈ ਨਕਲੀ ਪੁਲਿਸਵਾਲੀ ਬਣ ਕੇ ਠੱਗੀ ਮਾਰਨਾ। 4 5 ਗੁਰਜੀਤ ਨੂੰ ਕੱਲ੍ਹ ਪਟਿਆਲਾ ਪੁਲਿਸ ਨੇ ਨਕਲੀ ਵਰਦੀ 'ਚ ਘੁੰਮਦਿਆਂ ਗ੍ਰਿਫਤਾਰ ਕੀਤਾ। ਜਦ ਇਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਨਕਲੀ ਵਰਦੀ ਪਿੱਛੇ ਲੁਕੀ ਸ਼ਾਤਿਰ ਔਰਤ ਦੀਆਂ ਕਰਤੂਤਾਂ ਸਾਹਮਣੇ ਆ ਗਈਆਂ। ਅੰਮ੍ਰਿਤਸਰ ਦੀ ਰਹਿਣ ਵਾਲੀ ਗੁਰਜੀਤ ਤਲਾਕਸ਼ੁਦਾ ਹੈ ਤੇ ਆਪਣੇ ਇੱਕ ਸਾਥੀ ਨਾਲ ਪਟਿਆਲਾ ਦੇ ਸਮਾਣਾ 'ਚ ਰਹਿੰਦੀ ਸੀ। ਇਸਦਾ ਕੰਮ ਸੀ ਪ੍ਰੇਮੀ ਜੋੜਿਆਂ ਨੂੰ ਕਾਬੂ ਕਰਨਾ ਤੇ ਪੈਸੇ ਠੱਗਣਾ। ਕਿਸੇ ਸੁਨਸਾਨ ਥਾਂ ਜਾਂ ਹੋਟਲ 'ਚ ਰੇਡ ਕਰ ਮੁੰਡੇ-ਕੁੜੀ ਨੂੰ ਇਕੱਠੇ ਫੜਦੀ ਸੀ। ਜੋੜਿਆਂ 'ਤੇ ਪਰਚਾ ਦਰਜ ਕਰਨ ਦੀ ਧਮਕੀ ਦਿੰਦੀ ਤੇ ਮੁੰਡੇ-ਕੁੜੀਆਂ ਬਚਣ ਲਈ ਉਸਨੂੰ ਪੈਸੇ ਦੇ ਕੇ ਖਹਿੜਾ ਛੁੜਾਉਂਦੇ। ਪਰ ਪ੍ਰੇਮੀ ਜੋੜਿਆਂ ਨੂੰ ਜੇਲ੍ਹ ਦੀ ਹਵਾ ਖੁਵਾਉਣ ਦੀ ਧਮਕੀ ਦੇਣ ਵਾਲੀ ਗੁਰਜੀਤ ਨੂੰ ਨਹੀਂ ਪਤਾ ਸੀ ਕਿ ਉਹ ਖੁਦ ਹੀ ਸਲਾਖਾਂ ਪਿੱਛੇ ਚਲੀ ਜਾਵੇਗੀ। ਮੈਡਮ ਦਾ ਸਾਥੀ ਅਜੇ ਫਰਾਰ ਹੈ, ਜਿਸ ਦੀ ਪੁਲਿਸ ਨੂੰ ਭਾਲ ਹੈ। ਫਿਲਹਾਲ ਪੁਲਿਸ ਮੈਡਮ ਤੋਂ ਹੋਰ ਵੀ ਗਹਿਰਾਈ ਨਾਲ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਹਨਾਂ ਦੇ ਕੀਤੇ ਹੋਰ ਕਾਰਨਾਮਿਆਂ ਬਾਰੇ ਵੀ ਪਤਾ ਲੱਗ ਸਕੇ।
Published at : 17 Sep 2016 11:57 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...

ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ

ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਪ੍ਰਮੁੱਖ ਖ਼ਬਰਾਂ

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ

ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼

ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼

ਅਮਰੀਕਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਤਬਾਹੀ, 5 ਦੀ ਮੌਤ, 1 ਹਜ਼ਾਰ ਤੋਂ ਵਧ ਇਮਾਰਤਾਂ ਦਾ ਹੋਇਆ ਨੁਕਸਾਨ

ਅਮਰੀਕਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਤਬਾਹੀ, 5 ਦੀ ਮੌਤ, 1 ਹਜ਼ਾਰ ਤੋਂ ਵਧ ਇਮਾਰਤਾਂ ਦਾ ਹੋਇਆ ਨੁਕਸਾਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025