ਬਟਾਲਾ ਵਿਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਖਰਚੇ ਜਾਣਗੇ 1.21 ਕਰੋੜ ਰੁਪਏ
ਮੰਤਰੀ ਨੇ ਕਿਹਾ ਕਿ ਵਿਰਾਸਤੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਨਾਲ ਸੂਬੇ ਨੂੰ ਕੂੜਾ ਮੁਕਤ ਬਣਾਉਣ ਵਿੱਚ ਸਹਾਇਤਾ ਮਿਲੇਗੀ। ਇਸ ਦੇ ਨਾਲ ਹੀ ਕੂੜੇ ਨਾਲ ਫੈਲਣ ਵਾਲੀਆਂ ਗੰਭੀਰ ਬੀਮਾਰੀਆਂ ਤੋਂ ਵੀ ਲੋਕਾਂ ਨੂੰ ਨਿਜਾਤ ਮਿਲੇਗੀ।
Punjab News: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ ਵਿਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਤਕਰੀਬਨ 1.21 ਕਰੋੜ ਰੁਪਏ ਖਰਚਣ ਦਾ ਫ਼ੈਸਲਾ ਕੀਤਾ ਗਿਆ ਹੈ। ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਾਰਜ਼ ਕੀਤੇ ਜਾ ਰਹੇ ਹਨ।
Local Govt Minister @NijjarDr said that Punjab Govt has decided to spend approximately ₹1.21 crore for bio remediation of legacy waste at Batala. Cabinet Minister said that Govt is continuously striving to provide basic facilities, clean and pollution free environment to people. pic.twitter.com/zFZvvVpWz0
— Government of Punjab (@PunjabGovtIndia) March 9, 2023
ਮੰਤਰੀ ਨੇ ਕਿਹਾ ਕਿ ਵਿਰਾਸਤੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਨਾਲ ਸੂਬੇ ਨੂੰ ਕੂੜਾ ਮੁਕਤ ਬਣਾਉਣ ਵਿੱਚ ਸਹਾਇਤਾ ਮਿਲੇਗੀ। ਇਸ ਦੇ ਨਾਲ ਹੀ ਕੂੜੇ ਨਾਲ ਫੈਲਣ ਵਾਲੀਆਂ ਗੰਭੀਰ ਬੀਮਾਰੀਆਂ ਤੋਂ ਵੀ ਲੋਕਾਂ ਨੂੰ ਨਿਜਾਤ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਸਰਕਾਰ ਦੀ ਵੈੱਬਸਾਈਟ www. epro.punjab.gov.in ‘ਤੇ ਟੈਂਡਰ ਅਪਲੋਡ ਕਰ ਦਿੱਤਾ ਗਿਆ ਹੈ। ਜੇਕਰ ਇਸ ਟੈਂਡਰ ਵਿੱਚ ਕਿਸੇ ਕਿਸਮ ਦੀ ਸੋਧ ਲੋੜੀਂਦੀ ਹੋਵੇਗੀ ਤਾਂ ਇਸਦੀ ਸਾਰੀ ਜਾਣਕਾਰੀ ਇਸੇ ਹੀ ਵੈਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਯਕੀਨੀ ਬਣਾਈ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।