ਪੜਚੋਲ ਕਰੋ

Punjab News: ਸਾਲਾਨਾ 1.3 ਕਰੋੜ ਕਾਗ਼ਜ਼ਾਂ ਦੀ ਹੋਵੇਗੀ ਬੱਚਤ, ਮੋਬਾਈਲ ਫੋਨ 'ਤੇ ਭੇਜੀਆਂ ਜਾਣਗੀਆਂ ਰਸੀਦਾਂ

ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਸੇਵਾ ਅੱਜ ਤੋਂ ਸ਼ੁਰੂ ਹੋ ਗਈ ਹੈ। ਕਾਗ਼ਜ਼ੀ ਰਸੀਦ ਪ੍ਰਣਾਲੀ ਦੇ ਖ਼ਾਤਮੇ ਨਾਲ ਸੇਵਾ ਕੇਂਦਰਾਂ ਵਿੱਚ ਕਾਰਬਨ ਦੀ ਵਰਤੋਂ ਘਟੇਗੀ ਜੋ ਕਿ ਇੱਕ ਚੰਗੇ ਤੇ ਸਾਫ਼ ਸੁਥਰੇ ਭਵਿੱਖ ਦੀ ਦਿਸ਼ਾ ਵੱਲ ਅਹਿਮ ਕਦਮ ਸਾਬਿਤ ਹੋਵੇਗਾ।

Punjab News: ਇੱਕ ਹੋਰ ਵਾਤਾਵਰਣ ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਵੱਲੋਂ ਸੇਵਾ ਕੇਂਦਰਾਂ ਵਿੱਚ ਸਰਕਾਰੀ ਸੇਵਾਵਾਂ ਲਈ ਅਦਾ ਕੀਤੀ ਜਾਂਦੀ ਫੀਸ ਦੀਆਂ ਰਸੀਦਾਂ ਬਿਨੈਕਾਰਾਂ ਨੂੰ ਹੁਣ ਉਨ੍ਹਾਂ ਦੇ ਮੋਬਾਈਲ ਫੋਨ 'ਤੇ ਐਸ.ਐਮ.ਐਸ. ਰਾਹੀਂ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਨਾਲ ਨਾ ਸਿਰਫ਼ 1.3 ਕਰੋੜ ਕਾਗਜ਼ਾਂ ਦੀ ਬੱਚਤ ਹੋਵੇਗੀ, ਬਲਕਿ ਸਰਕਾਰੀ ਖ਼ਜ਼ਾਨੇ ਤੋਂ ਸਾਲਾਨਾ ਤਕਰੀਬਨ 80 ਲੱਖ ਰੁਪਏ ਦਾ ਬੋਝ ਵੀ ਘਟੇਗਾ।

ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਸੇਵਾ ਅੱਜ ਤੋਂ ਸ਼ੁਰੂ ਹੋ ਗਈ ਹੈ। ਕਾਗ਼ਜ਼ੀ ਰਸੀਦ ਪ੍ਰਣਾਲੀ ਦੇ ਖ਼ਾਤਮੇ ਨਾਲ ਸੇਵਾ ਕੇਂਦਰਾਂ ਵਿੱਚ ਕਾਰਬਨ ਦੀ ਵਰਤੋਂ ਘਟੇਗੀ ਜੋ ਕਿ ਇੱਕ ਚੰਗੇ ਤੇ ਸਾਫ਼ ਸੁਥਰੇ ਭਵਿੱਖ ਦੀ ਦਿਸ਼ਾ ਵੱਲ ਅਹਿਮ ਕਦਮ ਸਾਬਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਬਿਨੈਕਾਰਾਂ ਨੂੰ ਹੁਣ ਕਾਗਜ਼ੀ ਰਸੀਦਾਂ ਦੇ ਗੁਆਚਣ ਦੀ ਚਿੰਤਾ ਨਹੀਂ ਰਹੇਗੀ ਕਿਉਂਕਿ ਹੁਣ ਉਹ ਐਸ.ਐਮ.ਐਸ. ਰਾਹੀਂ ਆਸਾਨੀ ਨਾਲ ਆਪਣੀਆਂ ਭੁਗਤਾਨ ਰਸੀਦਾਂ ਪ੍ਰਾਪਤ ਕਰ ਸਕਣਗੇ।

ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਕਿਹਾ ਕਿ ਡਿਜੀਟਲ ਰਸੀਦਾਂ ਉਤੇ ਆਮ ਕਾਗਜ਼ੀ ਰਸੀਦਾਂ ਵਾਲੀ ਸਾਰੀ ਜਾਣਕਾਰੀ ਉਪਲੱਬਧ ਹੋਵੇਗੀ, ਪਰ ਜੇਕਰ ਕੋਈ ਬਿਨੈਕਾਰ ਕਾਗਜ਼ੀ ਰਸੀਦ ਲੈਣਾ ਚਾਹੇਗਾ ਤਾਂ ਉਸ ਨੂੰ ਬਿਨਾਂ ਕਿਸੇ ਵਾਧੂ ਖਰਚ ਦੇ ਦਸਤਖ਼ਤ ਅਤੇ ਮੋਹਰ ਲੱਗੀ ਹੋਈ ਰਸੀਦ ਦਿੱਤੀ ਜਾਵੇਗੀ। ਪਰ ਉਨ੍ਹਾਂ ਨਾਲ ਹੀ ਨਾਗਰਿਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਾਗਜ਼ੀ ਰਸੀਦਾਂ ਦੀ ਮੰਗ ਨਾ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਵਾਤਾਵਰਣ ਪੱਖੀ ਪਹਿਲਕਦਮੀ ਦਾ ਹਿੱਸਾ ਬਣਨ।

ਅਮਨ ਅਰੋੜਾ ਨੇ ਕਿਹਾ ਕਿ ਰਸੀਦ ਦੀ ਆਫਿਸ ਕਾਪੀ ਅਰਜ਼ੀ ਫਾਰਮ ਦੇ ਪਹਿਲੇ ਪੰਨੇ ਦੇ ਪਿਛਲੇ ਪਾਸੇ ਪ੍ਰਿੰਟ ਕੀਤੀ ਜਾਵੇਗੀ ਅਤੇ ਸੇਵਾ ਕੇਂਦਰਾਂ ਦੇ ਅਪਰੇਟਰ ਵੱਲੋਂ ਇਸ 'ਤੇ ਹਸਤਾਖ਼ਰ ਕਰਕੇ ਮੋਹਰ ਲਗਾਈ ਜਾਵੇਗੀ। ਫਾਰਮ-ਰਹਿਤ ਸੇਵਾ ਦੇ ਕੇਸ ਵਿੱਚ ਸਿਸਟਮ ਜੈਨਰੇਟਿਡ ਫਾਰਮ ਦੇ ਪਿਛਲੇ ਪਾਸੇ ਲੋੜ ਪੈਣ 'ਤੇ ਰਸੀਦ ਪ੍ਰਿੰਟ ਕੀਤੀ ਜਾਵੇਗੀ।

ਅਮਨ ਅਰੋੜਾ ਨੇ ਕਿਹਾ ਕਿ ਅਜੋਕੇ ਡਿਜੀਟਲ ਯੁੱਗ ਵਿੱਚ ਡਿਜੀਟਲ ਰਸੀਦ ਪਹਿਲਾਂ ਹੀ ਇੱਕ ਸਫ਼ਲ ਬਦਲ ਸਾਬਤ ਹੋ ਚੁੱਕੀ ਹੈ ਕਿਉਂਕਿ ਇਨ੍ਹਾਂ ਨੂੰ ਸਟੋਰ ਕਰਨਾ ਅਤੇ ਲੋੜ ਪੈਣ 'ਤੇ ਇਨ੍ਹਾਂ ਤੱਕ ਪਹੁੰਚ ਕਰਨਾ ਬਹੁਤ ਆਸਾਨ ਹੈ। ਉਨ੍ਹਾਂ ਕਿਹਾ ਕਿ ਪੇਪਰ-ਰਹਿਤ ਫੀਸ ਰਸੀਦ ਪ੍ਰਣਾਲੀ ਸੇਵਾ ਪ੍ਰਦਾਨ ਕਰਨ ਵਾਲਿਆਂ ਅਤੇ ਉਪਭੋਗਤਾਵਾਂ ਦੋਵਾਂ ਦੇ ਸਮੇਂ ਦੀ ਵੀ ਬੱਚਤ ਕਰੇਗੀ ਕਿਉਂਕਿ ਇਸ ਨਾਲ ਸੇਵਾ ਕੇਂਦਰਾਂ ਵਿਖੇ ਕਾਊਂਟਰਾਂ 'ਤੇ ਰਸੀਦ ਪ੍ਰਿੰਟ ਕਰਨ ਦੇ ਸਮੇਂ ਦੀ ਵੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰਿੰਟਿੰਗ ‘ਤੇ ਆਉਣ ਵਾਲੇ ਸਾਲਾਨਾ ਤਕਰੀਬਨ 80 ਲੱਖ ਰੁਪਏ ਦੇ ਖਰਚੇ ਦੀ ਵੀ ਬੱਚਤ ਹੋਵੇਗੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget