(Source: ECI/ABP News)
Punjab News: ਗੁਰਦਾਸਪੁਰ 'ਚ 2 ਮੋਟਰਸਾਈਕਲਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਹਾਦਸੇ 'ਚ 1 ਵਿਦਿਆਰਥੀ ਦੀ ਮੌਤ, ਦੂਜਾ ਜ਼ਖਮੀ
ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਹਾਦਸੇ ਵਿੱਚ ਜ਼ਖਮੀ ਵਿਦਿਆਰਥੀ ਰਣਬੀਰ ਸਿੰਘ ਪਿੰਡ ਮਸਾਣੀਆਂ ਦਾ ਰਹਿਣ ਵਾਲਾ ਹੈ। ਉਹ 11ਵੀਂ ਜਮਾਤ ਵਿੱਚ ਪੜ੍ਹਦਾ ਹੈ। ਹਾਦਸੇ ਵਿੱਚ ਦੋਵੇਂ ਬਾਈਕ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ।
![Punjab News: ਗੁਰਦਾਸਪੁਰ 'ਚ 2 ਮੋਟਰਸਾਈਕਲਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਹਾਦਸੇ 'ਚ 1 ਵਿਦਿਆਰਥੀ ਦੀ ਮੌਤ, ਦੂਜਾ ਜ਼ਖਮੀ 1 student died another was injured in Road accident in Gurdaspur Punjab News: ਗੁਰਦਾਸਪੁਰ 'ਚ 2 ਮੋਟਰਸਾਈਕਲਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਹਾਦਸੇ 'ਚ 1 ਵਿਦਿਆਰਥੀ ਦੀ ਮੌਤ, ਦੂਜਾ ਜ਼ਖਮੀ](https://feeds.abplive.com/onecms/images/uploaded-images/2024/07/16/78ef2f9b99a056851a606bd70e35f49d1721113460729674_original.jpg?impolicy=abp_cdn&imwidth=1200&height=675)
Punjab News: ਗੁਰਦਾਸਪੁਰ ਜ਼ਿਲੇ ਦੇ ਸ਼੍ਰੀ ਹਰਗੋਬਿੰਦਪੁਰ ਰੋਡ 'ਤੇ ਪੈਟਰੋਲ ਪੰਪ ਨੇੜੇ ਸੋਮਵਾਰ ਨੂੰ ਦੋ ਸਕੂਲੀ ਵਿਦਿਆਰਥੀਆਂ ਦੇ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਵਿਦਿਆਰਥੀ ਦੀ ਪਛਾਣ ਸ਼ਾਹਬਾਜ਼ ਸਿੰਘ ਵਾਸੀ ਪਿੰਡ ਪ੍ਰਤਾਪਗੜ੍ਹ ਵਜੋਂ ਹੋਈ ਹੈ। ਜੋ 10ਵੀਂ ਜਮਾਤ ਦਾ ਵਿਦਿਆਰਥੀ ਸੀ।
ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਹਾਦਸੇ ਵਿੱਚ ਜ਼ਖਮੀ ਵਿਦਿਆਰਥੀ ਰਣਬੀਰ ਸਿੰਘ ਪਿੰਡ ਮਸਾਣੀਆਂ ਦਾ ਰਹਿਣ ਵਾਲਾ ਹੈ। ਉਹ 11ਵੀਂ ਜਮਾਤ ਵਿੱਚ ਪੜ੍ਹਦਾ ਹੈ। ਹਾਦਸੇ ਵਿੱਚ ਦੋਵੇਂ ਬਾਈਕ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ।
ਸਕੂਲੋਂ ਵਾਪਸ ਆਉਂਦੇ ਵੇਲੇ ਵਾਪਰਿਆ ਹਾਦਸਾ
ਜ਼ਖ਼ਮੀ ਵਿਦਿਆਰਥੀ ਰਣਬੀਰ ਸਿੰਘ ਦੇ ਦਾਦਾ ਰਣਧੀਰ ਸਿੰਘ ਨੇ ਦੱਸਿਆ ਕਿ ਉਸ ਦਾ ਪੋਤਾ ਬਟਾਲਾ ਦੇ ਇੱਕ ਸਕੂਲ ਵਿੱਚ ਪੜ੍ਹਦਾ ਹੈ। ਉਹ ਸਕੂਲ ਤੋਂ ਬਾਅਦ ਘਰ ਪਰਤ ਰਿਹਾ ਸੀ। ਉਸੇ ਸਮੇਂ ਇਹ ਹਾਦਸਾ ਵਾਪਰ ਗਿਆ ਜਿਸ 'ਚ ਇਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ ਦੂਜੇ ਬਾਈਕ 'ਤੇ ਸਵਾਰ ਮੇਰਾ ਪੋਤਾ ਗੰਭੀਰ ਜ਼ਖਮੀ ਹੋ ਗਿਆ।
ਜ਼ਖ਼ਮੀ ਵਿਦਿਆਰਥੀ ਦੀ ਹਾਲਤ ਨਾਜ਼ੁਕ
ਸੂਚਨਾ ਦੇ ਬਾਅਦ ਥਾਣਾ ਰੰਗੜ ਨੰਗਲ ਦੇ ਏਐਸਆਈ ਰਛਪਾਲ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਜ਼ਖਮੀ ਵਿਦਿਆਰਥੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)