ਪੜਚੋਲ ਕਰੋ

ਪੰਜਾਬ ‘ਚ ਈ-ਨੈਮ ਰਾਹੀਂ ਹੋਇਆ 10,000 ਕਰੋੜ ਰੁਪਏ ਦੇ ਖੇਤੀਬਾੜੀ ਜਿਨਸਾਂ ਦਾ ਈ-ਵਪਾਰ : ਹਰਪਾਲ ਚੀਮਾ

Punjab News : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਕਿਹਾ ਕਿ ਇਲੈਕਟ੍ਰਾਨਿਕ ਨੈਸ਼ਨਲ ਐਗਰੀਕਲਚਰ ਮਾਰਕੀਟ (ਈ-ਨੈਮ) ਦੇ

Punjab News : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਕਿਹਾ ਕਿ ਇਲੈਕਟ੍ਰਾਨਿਕ ਨੈਸ਼ਨਲ ਐਗਰੀਕਲਚਰ ਮਾਰਕੀਟ (ਈ-ਨੈਮ) ਦੇ ਪੋਰਟਲ ਨਾਲ ਜੁੜੀਆਂ ਪੰਜਾਬ ਦੀਆਂ 79 ਮੰਡੀਆਂ ਰਾਹੀਂ 10,000 ਕਰੋੜ ਰੁਪਏ ਦੇ ਖੇਤੀਬਾੜੀ ਉਤਪਾਦਾਂ ਦਾ ਈ-ਟ੍ਰੇਡਿੰਗ ਰਾਹੀਂ ਵਪਾਰ ਕੀਤਾ ਗਿਆ ਹੈ।

ਪੰਜਾਬ ਮੰਡੀ ਬੋਰਡ ਵੱਲੋਂ ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਐਫ.ਆਈ.ਸੀ.ਸੀ.ਆਈ) ਦੇ ਸਹਿਯੋਗ ਨਾਲ ਕਰਵਾਈ ਗਈ ‘ਟੂ ਵੈਂਚਰ ਦਿ ਈ-ਨੈਮ ਪਲੇਟਫਾਰਮ ਆਫ ਪੰਜਾਬ’ ਸਿਰਲੇਖ ਵਾਲੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਹੁਣ ਤੱਕ 2,17,426 ਕਿਸਾਨਾਂ, 8,703 ਕਮਿਸ਼ਨ ਏਜੰਟ, ਅਤੇ 2,423 ਵਪਾਰੀਆਂ ਨੂੰ ਈ-ਨੈਮ ਪੋਰਟਲ ਨਾਲ ਰਜਿਸਟਰ ਕੀਤਾ ਗਿਆ ਹੈ ਅਤੇ ਆਲੂ, ਬਾਸਮਤੀ, ਮੱਕੀ, ਕਿੰਨੂ, ਮੂੰਗੀ, ਕਪਾਹ, ਹਰੇ ਮਟਰ, ਸ਼ਿਮਲਾ ਮਿਰਚ, ਤਰਬੂਜ, ਲੀਚੀ ਅਤੇ ਸੂਰਜਮੁਖੀ ਸਮੇਤ ਕੁੱਲ 28.10 ਲੱਖ ਟਨ ਖੇਤੀਬਾੜੀ ਜਿਣਸਾਂ ਦਾ ਈ-ਟ੍ਰੇਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਇਨ੍ਹਾਂ ਪ੍ਰਮੁੱਖ ਫ਼ਸਲਾਂ ਦੇ ਵਧੀਆ ਭਾਅ ਨੂੰ ਯਕੀਨੀ ਬਣਾਉਣ ਲਈ ਸਿਰਫ਼ ਇਨ੍ਹਾਂ 11 ਜਿਣਸਾਂ ਦੇ ਈ-ਟ੍ਰੇਡਿੰਗ ਲਈ ਈ-ਨਾਮ ਸਕੀਮ ਨੂੰ ਪ੍ਰਵਾਨਗੀ ਦਿੱਤੀ ਹੈ, ਜਿਨ੍ਹਾਂ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਨਹੀਂ ਕੀਤੀ ਜਾ ਰਹੀ।

ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਕਿਸਾਨਾਂ ਵਿੱਚ ਈ-ਮਾਰਕੀਟਿੰਗ ਜਾਗਰੂਕਤਾ ਪੈਦਾ ਕਰਨ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਉਹ ਇਹ ਜਾਣ ਕੇ ਬਹੁਤ ਖੁਸ਼ ਹਨ ਕਿ ਕਿਸਾਨਾਂ ਨੂੰ ਈ-ਨੈਮ ਸਕੀਮ ਪ੍ਰਤੀ ਉਤਸ਼ਾਹਿਤ ਕਰਨ ਦੇ ਨਾਲ-ਨਾਲ ਈ-ਨੈਮ ਪੋਰਟਲ ਅਤੇ ਮੋਬਾਈਲ ਐਪ ਬਾਰੇ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਈ-ਮਾਰਕੀਟਿੰਗ ਕਿਸਾਨਾਂ ਨੂੰ ਆਪਣੇ ਉਤਪਾਦਾਂ ਨੂੰ ਦੇਸ਼ ਦੇ ਦੂਜੇ ਰਾਜਾਂ ਅਤੇ ਦੁਨੀਆ ਭਰ ਵਿੱਚ ਵੇਚਣ ਦੀ ਸਹੂਲਤ ਦਿੰਦੀ ਹੈ।

ਉਨ੍ਹਾਂ (Harpal Singh Cheema) ਕਿਹਾ ਕਿ ਈ-ਮਾਰਕੀਟ 24 ਘੰਟੇ ਖੁੱਲ੍ਹਾ ਰਹਿਣ ਵਾਲਾ ਪਲੇਟਫਾਰਮ ਹੈ ਇਸ ਲਈ ਕਿਸਾਨ ਆਪਣੀ ਉਪਜ ਨੂੰ ਕਿਸੇ ਵੀ ਸਮੇਂ ਅਤੇ ਜਦੋਂ ਵੀ ਵੇਚਣਾ ਚਾਹੁਣ ਵੇਚ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਖਾਸ ਕਰਕੇ ਨੌਜਵਾਨ ਕਿਸਾਨ ਖੇਤੀਬਾੜੀ ਨੂੰ ਵਧੇਰੇ ਲਾਹੇਵੰਦ ਧੰਦਾ ਬਣਾਉਣ ਲਈ ਆਨਲਾਈਨ ਕਰਿਆਨਾ ਪੋਰਟਲ, ਸੋਸ਼ਲ ਮੀਡੀਆ ਸਾਈਟਾਂ ‘ਤੇ ਉਪਲਬਧ ਮਾਰਕੀਟ ਪਲੇਸ ਵਿਕਲਪਾਂ ਦੀ ਪੜਚੋਲ ਕਰਨ ਅਤੇ ਆਪਣੇ ਖੁਦ ਦੇ ਵੈਬ ਪੋਰਟਲ ਬਣਾਉਣ ਲਈ ਉਪਰਾਲੇ ਕਰਨ ਤਾਂ ਜੋ ਉਹ ਆਪਣੇ ਉਤਪਾਦਾਂ ਨੂੰ ਸਿੱਧੇ ਖਪਤਕਾਰਾਂ ਨੂੰ ਵੇਚ ਸਕਣ। ਇਸ ਮੰਤਵ ਲਈ ਈ-ਨੈਮ ਪੋਰਟਲ ਕਿਸਾਨਾਂ ਲਈ ਲਾਹੇਵੰਦ ਹੋਵੇਗਾ।

ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੰਡੀ ਬੋਰਡ ਨੇ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਆਪਣੇ ਬੁਨਿਆਦੀ ਢਾਂਚੇ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਈ ਉਪਰਾਲੇ ਕੀਤੇ ਹਨ। ਉਨ੍ਹਾਂ ਕਿਸਾਨ ਭਵਨ, ਜਿਸ ਨੇ ਹਾਲ ਹੀ ਵਿੱਚ ਆਪਣੀ ਆਮਦਨ ਤਿੰਨ ਗੁਣਾ ਕੀਤੀ ਹੈ, ਦੀ ਮਿਸਾਲ ਦਿੰਦਿਆਂ ਕਿਹਾ ਕਿ ਬੋਰਡ ਮਾਲੀਏ ਦੇ ਨਵੇਂ ਵਸੀਲੇ ਪੈਦਾ ਕਰਨ ਲਈ ਵੀ ਕੰਮ ਕਰ ਰਿਹਾ ਹੈ। ਉਹਨਾਂ (Harpal Singh Cheema) ਵੱਲੋਂ ਐਲਾਨ ਕੀਤਾ ਗਿਆ ਕਿ ਇਸ ਸਾਲ ਦੇ ਅਖੀਰ ਤੱਕ 15 ਹੋਰ ਮੰਡੀਆਂ ਈ-ਨੈਮ ਪੋਰਟਲ ਨਾਲ ਜੋੜ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਡਾ. ਜੇ.ਐਸ. ਯਾਦਵ, ਐਮ.ਡੀ. ਕੋਸਾਂਬ, ਨਵੀਂ ਦਿੱਲੀ ਅਤੇ ਦੁਸ਼ਯੰਤ ਤਿਆਗੀ, ਸੀ.ਈ.ਓ. ਫਾਰਮਗੇਟ ਟੈਕਨੋਲਜੀ (ਨਾਗਾਰੁਜਨਾ ਗਰੁੱਪ) ਵੱਲੋਂ ਆਪਣੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਮਾਰਕਿਟ ਤਜਰਬੇ ਸਾਂਝੇ ਕੀਤੇ ਗਏ।

ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਨੋਰਥ ਹੈ ਕਿ ਕਿਸਾਨਾਂ ਨੂੰ ਸਸ਼ਕਤ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਈ-ਮਾਰਕੀਟਿੰਗ ਵਰਗੇ ਮੌਕੇ ਪ੍ਰਦਾਨ ਕਰਨ ‘ਤੇ ਕੰਮ ਕਰ ਰਹੀ ਹੈ ਤਾਂ ਜੋ ਉਹ ਇਸ ਤੇਜ਼ੀ ਨਾਲ ਬਦਲ ਰਹੇ ਸੰਸਾਰ ਦਾ ਮੁਕਾਬਲਾ ਕਰ ਸਕਣ।

ਇਸ ਮੌਕੇ ਸਕੱਤਰ ਪੰਜਾਬ ਮੰਡੀ ਬੋਰਡ ਅੰਮ੍ਰਿਤ ਕੌਰ ਗਿੱਲ ਨੇ ਮੁੱਖ ਮਹਿਮਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਕਾਨਫਰੰਸ ਵਿੱਚ ਜੀ ਆਇਆਂ ਆਖਿਆ। ਉਹਨਾਂ ਵੱਲੋਂ ਮੰਡੀ ਆਪ੍ਰੇਸ਼ਨਾਂ ਨੂੰ ਡੀਜੀਟਾਈਜ ਕਰਨ ਤੇ ਜੋਰ ਦਿੱਤਾ ਗਿਆ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਵਧੀਕ ਸਕੱਤਰ ਰਾਹੁਲ ਗੁਪਤਾ, ਕੋਸਾਂਬ, ਨਾਗਾਰੁਜਨਾ ਗਰੁੱਪ, ਫਲਾਇੰਗ ਟ੍ਰੇਡ ਇੰਡੀਆ ਲਿਮ;, ਪੈਗਰੋ ਫੂਡ ਪ੍ਰਾਈਵੇਟ ਲਿਮ: ਅਤੇ ਐਫ.ਆਈ.ਸੀ.ਸੀ.ਆਈ ਦੇ ਨੁਮਾਇੰਦੇ ਏ.ਵੀ.ਐਸ.ਬਰਸਟ ਵੀ ਹਾਜ਼ਰ ਸਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List

ਵੀਡੀਓਜ਼

ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann
ਧਾਮੀ ਸੁਖਬੀਰ ਬਾਦਲ ਦਾ ਸਿਪਾਹੀ ਹੈ, ਭੜਕੇ CM ਮਾਨ
ਅਕਾਲੀ ਮੁੜ ਪੰਜਾਬ ‘ਚ ਗੁੰਡਾਗਰਦੀ ਕਰਨਾ ਚਾਹੁੰਦੇ: CM ਮਾਨ
328 ਸਰੂਪਾਂ ਦੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ
ਮਜੀਠੀਆ ‘ਚ ਗੱਜੇ CM ਮਾਨ, AAP ਨਾਲ ਖੜ੍ਹਾ ਹਰ ਬੰਦਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
ਵਾਪਰ ਗਿਆ ਭਿਆਨਕ ਹਾਦਸਾ, ਮਜ਼ਦੂਰਾਂ 'ਤੇ ਡਿੱਗਿਆ ਲੈਂਟਰ; ਮੱਚ ਗਈ ਹਫੜਾ-ਦਫੜੀ
ਵਾਪਰ ਗਿਆ ਭਿਆਨਕ ਹਾਦਸਾ, ਮਜ਼ਦੂਰਾਂ 'ਤੇ ਡਿੱਗਿਆ ਲੈਂਟਰ; ਮੱਚ ਗਈ ਹਫੜਾ-ਦਫੜੀ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Embed widget