ਚੰਡੀਗੜ੍ਹ: ਨਾਭਾ ਜੇਲ੍ਹ ਵਿੱਚ ਡੇਰਾ ਪ੍ਰੇਮੀ ਅਤੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਮਹਿੰਦਰ ਪਾਲ ਬਿੱਟੂ ਦੇ ਕਤਲ ਮਗਰੋਂ ਕੈਪਟਨ ਸਰਕਾਰ ਹਰਕਤ ਵਿੱਚ ਆ ਗਈ ਹੈ। ਸਰਕਾਰ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਰੋਕਣ ਲਈ ਸੂਬੇ ਵਿੱਚ ਸੀਮਾ ਸੁਰੱਖਿਆ ਬਲ ਤੇ ਰੈਪਿਡ ਐਕਸ਼ਨ ਫੋਰਸ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ।
ਕੈਪਟਨ ਸਰਕਾਰ ਨੇ ਬੀਐਸਐਫ ਦੀਆਂ 10 ਕੰਪਨੀਆਂ ਅਤੇ ਆਰਏਐਫ ਦੀਆਂ ਦੋ ਕੰਪਨੀਆਂ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਤਾਇਨਾਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਜੇਲ੍ਹ ਸੁਪਰਡੈਂਟ ਤੇ ਬੈਰਕ ਇੰਚਾਰਜ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਦੇ ਹੁਕਮ ਵੀ ਦੇ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਮਹਿੰਦਰ ਪਾਲ ਬਿੱਟੂ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਸੀ ਅਤੇ ਉਹ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦਾ ਮੁੱਖ ਮੈਂਬਰ ਸੀ ਤੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਕਰੀਬੀ ਵੀ ਮੰਨਿਆ ਜਾਂਦਾ ਸੀ। ਅਜਿਹੇ ਵਿੱਚ ਸਿੱਖਾਂ ਤੇ ਡੇਰਾ ਪ੍ਰੇਮੀਆਂ ਦਰਮਿਆਨ ਟਕਰਾਅ ਦਾ ਮਾਹੌਲ ਪੈਦਾ ਹੋ ਸਕਦਾ ਹੈ। ਕਿਉਂਕਿ ਪੁਲਿਸ ਨੇ ਮਹਿੰਦਰਪਾਲ ਬਿੱਟੂ ਦੇ ਕਤਲ ਦੇ ਇਲਜ਼ਾਮ ਹੇਠ ਜੇਲ੍ਹ ਪ੍ਰਸ਼ਾਸਨ ਨੇ ਗੁਰਸੇਵਕ ਸਿੰਘ ਤੇ ਮਨਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰਵਾ ਦਿੱਤਾ ਹੈ।
Election Results 2024
(Source: ECI/ABP News/ABP Majha)
ਡੇਰਾ ਪ੍ਰੇਮੀ ਦੇ ਕਤਲ ਮਗਰੋਂ ਪੰਜਾਬ 'ਚ ਬੀਐਸਐਫ ਤਾਇਨਾਤ
ਏਬੀਪੀ ਸਾਂਝਾ
Updated at:
22 Jun 2019 09:22 PM (IST)
ਕੈਪਟਨ ਸਰਕਾਰ ਨੇ ਬੀਐਸਐਫ ਦੀਆਂ 10 ਕੰਪਨੀਆਂ ਅਤੇ ਆਰਏਐਫ ਦੀਆਂ ਦੋ ਕੰਪਨੀਆਂ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਤਾਇਨਾਤ ਕੀਤਾ ਜਾਵੇਗਾ।
- - - - - - - - - Advertisement - - - - - - - - -