ਪੜਚੋਲ ਕਰੋ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Amritpal Singh: ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਜਲਦੀ ਹੀ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਲਈ ਅੰਮ੍ਰਿਤਪਾਲ ਸਿੰਘ ਨੂੰ ਸ਼ੁੱਕਰਵਾਰ (5 ਜੁਲਾਈ) ਤੋਂ 4 ਦਿਨ ਜਾਂ ਇਸ ਤੋਂ ਘੱਟ

Punjab News: ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਜਲਦੀ ਹੀ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਲਈ ਅੰਮ੍ਰਿਤਪਾਲ ਸਿੰਘ ਨੂੰ ਸ਼ੁੱਕਰਵਾਰ (5 ਜੁਲਾਈ) ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਮਿਲੀ ਹੈ। ਹਾਲਾਂਕਿ ਇਨ੍ਹਾਂ 4 ਦਿਨਾਂ ਦੌਰਾਨ ਉਹ ਨਾ ਤਾਂ ਰਈਆ ਸਥਿਤ ਆਪਣੇ ਘਰ ਆ ਸਕਣਗੇ ਤੇ ਨਾ ਹੀ ਆਪਣੇ ਲੋਕ ਸਭਾ ਹਲਕੇ ਤੇ ਨਾ ਹੀ ਪੰਜਾਬ ਜਾ ਸਕਣਗੇ। ਉਨ੍ਹਾਂ ਨੂੰ ਇਹ ਪੈਰੋਲ ਕੁਝ ਸ਼ਰਤਾਂ ਤਹਿਤ ਦਿੱਤੀ ਗਈ ਹੈ।

ਦਰਅਸਲ, ਕੱਲ੍ਹ ਯਾਨੀ ਸ਼ੁੱਕਰਵਾਰ ਤੋਂ ਅੰਮ੍ਰਿਤਪਾਲ ਸਿੰਘ ਦੀ ਪੈਰੋਲ 10 ਸ਼ਰਤਾਂ 'ਤੇ ਸ਼ੁਰੂ ਹੋ ਰਹੀ ਹੈ। ਇਹ ਸੂਚਨਾ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਭੇਜੀ ਗਈ ਹੈ ਤੇ ਉਨ੍ਹਾਂ ਰਾਹੀਂ ਇਹ ਜਾਣਕਾਰੀ ਅੰਮ੍ਰਿਤਪਾਲ ਨੂੰ ਦਿੱਤੀ ਗਈ ਹੈ। ਇਨ੍ਹਾਂ ਸ਼ਰਤਾਂ ਮੁਤਾਬਕ ਉਹ ਦਿੱਲੀ 'ਚ ਹੀ ਰਹਿਣਗੇ। ਉਨ੍ਹਾਂ ਦਾ ਰਾਤ ਦਾ ਠਹਿਰਾਅ ਵੀ ਦਿੱਲੀ 'ਚ ਹੀ ਹੋਵੇਗਾ।


ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀਆਂ ਸ਼ਰਤਾਂ...


ਕੇਂਦਰੀ ਜੇਲ੍ਹ ਡਿਬਰੂਗੜ੍ਹ ਤੋਂ ਉਨ੍ਹਾਂ ਦੀ ਆਰਜ਼ੀ ਰਿਹਾਈ ਦੀ ਮਿਤੀ ਤੇ ਸਮੇਂ ਤੋਂ ਲੈ ਕੇ ਕੇਂਦਰੀ ਜੇਲ੍ਹ ਡਿਬਰੂਗੜ੍ਹ ਵਿੱਚ ਵਾਪਸ ਆਉਣ ਤੱਕ, ਅੰਮ੍ਰਿਤਪਾਲ ਸਿੰਘ ਦੇ ਨਾਲ ਐਸਐਸਪੀ ਅੰਮ੍ਰਿਤਸਰ (ਦਿਹਾਤੀ) ਸਤਿੰਦਰ ਸਿੰਘ ਵੱਲੋਂ ਉਚਿਤ ਸਮਝੀ ਜਾਣ ਵਾਲੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹੋਣਗੇ, ਤਾਂ ਜੋ ਹਿਰਾਸਤ ਦੀ ਮਿਆਦ ਨੂੰ ਬਰਕਰਾਰ ਰੱਖਿਆ ਜਾ ਸਕੇ।

ਅੰਮ੍ਰਿਤਪਾਲ ਸਿੰਘ ਜਿਸ ਸਮੇਂ ਤੱਕ ਸੰਸਦ ਕੰਪਲੈਕਸ ਵਿੱਚ ਮੌਜੂਦ ਰਹਿਣਗੇ, ਉਸ ਸਮੇਂ ਤੱਕ ਉਨ੍ਹਾਂ ਨਾਲ ਓਨੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਜਾਂ ਹੋਰ ਸੁਰੱਖਿਆ ਕਰਮਚਾਰੀ ਹੋਣਗੇ, ਜਿੰਨੀ ਲੋਕ ਸਭਾ ਦੇ ਸਕੱਤਰ ਜਨਰਲ ਦੁਆਰਾ ਆਗਿਆ ਦਿੱਤੀ ਗਈ ਹੈ।

ਅਸਥਾਈ ਰਿਹਾਈ ਦੇ ਸਮੇਂ ਦੌਰਾਨ ਉਹ ਨਵੀਂ ਦਿੱਲੀ ਤੋਂ ਇਲਾਵਾ ਕਿਸੇ ਹੋਰ ਸਥਾਨ ਦੇ ਖੇਤਰੀ ਅਧਿਕਾਰ ਖੇਤਰ ਵਿੱਚ ਦਾਖਲ ਨਹੀਂ ਹੋਣਗੇ।

ਅਸਥਾਈ ਰਿਹਾਈ ਦੀ ਮਿਆਦ ਵਿੱਚ ਕੇਂਦਰੀ ਜੇਲ੍ਹ ਡਿਬਰੂਗੜ੍ਹ ਤੋਂ ਨਵੀਂ ਦਿੱਲੀ ਤੇ ਵਾਪਸ ਯਾਤਰਾ ਵਿੱਚ ਬਿਤਾਇਆ ਸਮਾਂ ਸ਼ਾਮਲ ਹੋਵੇਗਾ।

ਉਸ ਸਮੇਂ ਲਈ ਜਦੋਂ ਅੰਮ੍ਰਿਤਪਾਲ ਨੂੰ ਪਾਰਲੀਮੈਂਟ ਕੰਪਲੈਕਸ ਵਿੱਚ ਰਹਿਣ ਦੀ ਲੋੜ ਨਹੀਂ, ਐਸਐਸਪੀ ਅੰਮ੍ਰਿਤਸਰ (ਦਿਹਾਤੀ) ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਂ ਦਿੱਲੀ ਵਿੱਚ ਕਿਸੇ ਢੁਕਵੀਂ ਥਾਂ ’ਤੇ ਰੱਖ ਸਕਦੇ ਹਨ।

ਪੰਜਾਬ ਬੰਦੀ (ਹਿਰਾਸਤ ਦੀਆਂ ਸ਼ਰਤਾਂ) ਆਰਡਰ, 1981 ਦੀ ਧਾਰਾ 2 (ਸੀ) ਤਹਿਤ ਪਰਿਭਾਸ਼ਿਤ ਕੀਤੇ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ ਇਸ ਸਮੇਂ ਦੌਰਾਨ ਦਿੱਲੀ ਵਿੱਚ ਹੀ ਰਿਸ਼ਤੇਦਾਰਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਨੂੰ ਨੁਕਸਾਨ ਪਹੁੰਚਾਉਣ ਵਾਲੀ ਕੋਈ ਵੀ ਕਾਰਵਾਈ ਜਾਂ ਬਿਆਨ ਨਹੀਂ ਦੇਵੇਗਾ।

ਅੰਮ੍ਰਿਤਪਾਲ ਜਾਂ ਉਨ੍ਹਾਂ ਦੇ ਕਿਸੇ ਵੀ ਰਿਸ਼ਤੇਦਾਰ ਨੂੰ ਉਨ੍ਹਾਂ ਦੇ ਬਿਆਨ ਦੀ ਵੀਡੀਓ ਟੇਪ ਕਰਨ ਤੇ ਇਲੈਕਟ੍ਰਾਨਿਕ ਤਰੀਕੇ ਨਾਲ ਪ੍ਰਸਾਰਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਅੰਮ੍ਰਿਤਪਾਲ ਸਿੰਘ ਦੀ ਦਿੱਲੀ ਵਿੱਚ ਸਥਾਨਕ ਯਾਤਰਾ ਸਮੇਤ ਯਾਤਰਾ ਤੇ ਬੋਰਡਿੰਗ/ਰਿਹਾਇਸ਼ ਦੇ ਖਰਚੇ ਡੀਜੀਪੀ ਪੰਜਾਬ ਕੋਲ ਉਪਲਬਧ ਵਿਭਾਗੀ ਬਜਟ ਵਿੱਚੋਂ ਵਸੂਲ ਕੀਤੇ ਜਾਣਗੇ।

ਐਸਐਸਪੀ ਅੰਮ੍ਰਿਤਸਰ (ਦਿਹਾਤੀ) ਅੰਮ੍ਰਿਤਪਾਲ ਸਿੰਘ ਦੀ ਆਰਜ਼ੀ ਰਿਹਾਈ ਦੀਆਂ ਉਪਰੋਕਤ ਸ਼ਰਤਾਂ ਦੀ ਸੁਚਾਰੂ ਪਾਲਣਾ ਲਈ ਜਨਰਲ ਸਕੱਤਰ ਲੋਕ ਸਭਾ ਨਾਲ ਤਾਲਮੇਲ ਕਰਨਗੇ।

ਦਿੱਲੀ ਪਹੁੰਚਣ ਦੇ ਰੂਟ ਨੂੰ ਗੁਪਤ ਰੱਖਿਆ ਜਾਵੇਗਾ


ਅੰਮ੍ਰਿਤਪਾਲ ਸਿੰਘ ਨੂੰ ਦਿੱਲੀ ਕਿਵੇਂ ਲਿਆਂਦਾ ਜਾਵੇਗਾ, ਇਸ ਨੂੰ ਗੁਪਤ ਰੱਖਿਆ ਗਿਆ ਹੈ। ਏਡੀਸੀ ਗੁਰਸਿਮਰਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਦਿੱਲੀ ਤੇ ਸਹੁੰ ਚੁੱਕਣ ਲਈ ਹੀ ਪੈਰੋਲ ਦਿੱਤੀ ਗਈ ਹੈ। ਪੁਲਿਸ ਪ੍ਰਸ਼ਾਸਨ ਤੈਅ ਕਰੇਗਾ ਕਿ ਉਨ੍ਹਾਂ ਨੂੰ ਦਿੱਲੀ ਕਿਵੇਂ ਲਿਜਾਇਆ ਜਾਵੇਗਾ। ਇਸ ਦੇ ਨਾਲ ਹੀ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਨੇ ਇਹ ਗੱਲ ਗੁਪਤ ਰੱਖੀ ਹੋਈ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਹਵਾਈ, ਰੇਲ ਜਾਂ ਸੜਕ ਰਾਹੀਂ ਦਿੱਲੀ ਲਿਆਂਦਾ ਜਾ ਰਿਹਾ ਹੈ।

ਟਾਪ ਹੈਡਲਾਈਨ

Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
ਕੈਪਟਨ ਦੇ ਜਾਣ ਤੋਂ ਬਾਅਦ ਕਿਵੇਂ ਮਾਲਵਾ 'ਚ ਪੱਛੜੀ ਕਾਂਗਰਸ, ਕੀ ਵਾਪਸੀ ਨਾਲ ਬਦਲਣਗੇ ਸਮੀਕਰਨ?
ਕੈਪਟਨ ਦੇ ਜਾਣ ਤੋਂ ਬਾਅਦ ਕਿਵੇਂ ਮਾਲਵਾ 'ਚ ਪੱਛੜੀ ਕਾਂਗਰਸ, ਕੀ ਵਾਪਸੀ ਨਾਲ ਬਦਲਣਗੇ ਸਮੀਕਰਨ?
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ASI ਗ੍ਰਿਫਤਾਰ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ASI ਗ੍ਰਿਫਤਾਰ
Punjab News: ਪੰਜਾਬ 'ਆਪ' 'ਚ ਸਿਆਸੀ ਘਮਸਾਣ ਜਾਰੀ, ਹੁਣ ਨਾਮੀ ਆਗੂ ਤੇ ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਨੇ ਛੱਡਿਆ ਪਾਰਟੀ ਦਾ ਸਾਥ; ਚੋਣ ਲੜਨ ਨੂੰ ਲੈ ਕੀਤਾ ਵੱਡਾ ਐਲਾਨ...
ਪੰਜਾਬ 'ਆਪ' 'ਚ ਸਿਆਸੀ ਘਮਸਾਣ ਜਾਰੀ, ਹੁਣ ਨਾਮੀ ਆਗੂ ਤੇ ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਨੇ ਛੱਡਿਆ ਪਾਰਟੀ ਦਾ ਸਾਥ; ਚੋਣ ਲੜਨ ਨੂੰ ਲੈ ਕੀਤਾ ਵੱਡਾ ਐਲਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
Embed widget