Moga News : ਮੋਗਾ ਦੇ ਬੇਦੀ ਨਗਰ 'ਚ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੀ ਚਪੇਟ 'ਚ ਆਉਣ ਨਾਲ 10 ਸਾਲਾ ਬੱਚਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ 'ਚ ਲਿਜਾਇਆ ਗਿਆ, ਜਿੱਥੋਂ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਇਸ ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ 10 ਸਾਲਾ ਲਵਿਸ਼ ਆਪਣੇ ਘਰ ਦੀ ਛੱਤ 'ਤੇ ਪਤੰਗ ਉਡਾ ਰਿਹਾ ਸੀ ਤਾਂ ਉਸ ਦੀ ਡੋਰ ਜੋ ਕਿ ਪਲਾਸਟਿਕ ਦੀ ਦੱਸੀ ਜਾਂਦੀ ਹੈ, ਹਾਈ ਵੋਲਟੇਜ ਤਾਰਾਂ 'ਚ ਫਸ ਗਈ।



 

ਜਦੋਂ ਲਵਿਸ਼ ਨੇ ਡੋਰ ਨੂੰ ਖਿੱਚਣ ਦੀ ਕੋਸ਼ਿਸ਼ ਕੀਤੀ ਤਾਂ ਰਵਿਸ਼ ਨੂੰ ਕਰੰਟ ਲੱਗ ਗਿਆ। ਗੰਭੀਰ ਤੌਰ 'ਤੇ ਝੁਲਸ ਗਿਆ,ਜਿਸ ਨੂੰ ਇਲਾਜ ਲਈ ਤੁਰੰਤ ਮੋਗਾ ਦੇ ਸਰਕਾਰੀ ਹਸਪਤਾਲ 'ਚ ਲਿਆਂਦਾ ਗਿਆ,ਜਿਸ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰ ਨੇ ਫਰੀਦਕੋਟ ਰੈਫਰ ਕਰ ਦਿੱਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਹਾਈ ਵੋਲਟੇਜ ਤਾਰਾਂ ਬਾਰੇ ਕਈ ਵਾਰ ਸਬੰਧਤ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਪਰ ਉਨ੍ਹਾਂ ਦਾ ਕੋਈ ਹੱਲ ਨਹੀਂ ਹੋਇਆ। ਹਾਈ ਵੋਲਟੇਜ ਅਤੇ ਦੂਜੇ ਪਾਸਿਓਂ ਕਰੰਟ ਆਉਣ ਕਾਰਨ ਕਰੀਬ 20 ਘਰਾਂ ਦੀ ਬਿਜਲੀ ਸਪਲਾਈ ਬੰਦ ਹੋਣ ਦੇ ਨਾਲ-ਨਾਲ ਘਰਾਂ ਦਾ ਸਾਮਾਨ ਅਤੇ ਫਿਟਿੰਗਾਂ ਸੜ ਗਈਆਂ ਹਨ।

 


 

ਦੱਸ ਦਈਏ ਕਿ ਪੰਜਾਬ ਅੰਦਰ ਪਾਬੰਦੀ ਦੇ ਬਾਵਜੂਦ ਧੜੱਲੇ ਨਾਲ ਚਾਈਨਾ ਡੋਰ ਵਿਕ ਰਹੀ ਹੈ ਅਤੇ ਇਸ ਨਾਲ ਇਨਸਾਨੀ ਜਿੰਦਗੀਆਂ ਖ਼ਤਰੇ 'ਚ ਪੈ ਰਹੀਆਂ ਹਨ। ਚਾਈਨਾ ਡੋਰ ਨੇ ਫਿਰ ਕਹਿਰ ਢਾਇਆ ਹੈ। ਖੰਨਾ ਵਿੱਚ ਚਾਈਨਾ ਡੋਰ ਨੇ ਇੱਕ ਰਾਹਗੀਰ ਦੀ ਗਰਦਨ ਵੱਢ ਦਿੱਤੀ। ਇਸ ਵਿਅਕਤੀ ਨੂੰ ਨਿੱਜੀ ਹਸਪਤਾਲ ਦਾਖਲ ਕਰਾਇਆ ਗਿਆ। ਉਸ ਦੀ ਗਰਦਨ ਉਪਰ 17 ਟਾਂਕੇ ਲੱਗੇ ਹਨ। 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।