ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੰਜਾਬ 'ਚ 103 ਨੋਡਲ ਸ਼ਿਕਾਇਤ ਕੇਂਦਰ ਸਥਾਪਿਤ
ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੂਬੇ ਭਰ ਵਿੱਚ 103 ਨੋਡਲ ਸ਼ਿਕਾਇਤ ਕੇਂਦਰ ਸਥਾਪਤ ਕੀਤੇ ਗਏ ਹਨ।ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।
ਚੰਡੀਗੜ੍ਹ: ਬਿਜਲੀ ਖਪਤਕਾਰਾਂ (Power Consumers) ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੂਬੇ ਭਰ ਵਿੱਚ 103 ਨੋਡਲ ਸ਼ਿਕਾਇਤ ਕੇਂਦਰ ਸਥਾਪਤ ਕੀਤੇ ਗਏ ਹਨ।ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਇਨ੍ਹਾਂ ਕੇਂਦਰਾਂ ਦਾ ਟੋਲ-ਫ੍ਰੀ ਨੰਬਰ 1912 ਹੋਵੇਗਾ।
ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਸੂਬੇ ਭਰ ਦੇ ਲਗਭਗ 99 ਲੱਖ ਖਪਤਕਾਰਾਂ ਨੂੰ ਬਿਜਲੀ ਸਪਲਾਈ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ PSPCL ਕੋਲ ਬਿਜਲੀ ਸਪਲਾਈ ਸਬੰਧੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ 9,000 ਤੋਂ ਵੱਧ ਸਮਰਪਿਤ ਕਰਮਚਾਰੀ/ਅਧਿਕਾਰੀ ਹਨ।
ਮੰਤਰੀ ਨੇ ਕਿਹਾ ਕਿ ਉਹ 500 ਸਬ-ਡਿਵੀਜ਼ਨ ਦਫਤਰਾਂ ਵਿੱਚ ਵੰਡੇ ਗਏ ਖਪਤਕਾਰਾਂ ਦੀਆਂ ਬਿਜਲੀ ਸਪਲਾਈ ਦੀਆਂ ਸ਼ਿਕਾਇਤਾਂ ਨੂੰ ਸੰਭਾਲਣ ਲਈ 24-ਘੰਟੇ ਦੀਆਂ ਸ਼ਿਫਟਾਂ ਵਿੱਚ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਖਪਤਕਾਰਾਂ ਕੋਲ ਸ਼ਿਕਾਇਤ ਦਰਜ ਕਰਵਾਉਣ ਲਈ ਟੋਲ-ਫ੍ਰੀ ਨੰਬਰ 1912 'ਤੇ ਕਾਲ ਕਰਨ ਜਾਂ 1912 'ਤੇ “ਨੋ ਸਪਲਾਈ” ਮੈਸੇਜ ਕਰਨ ਦਾ ਵਿਕਲਪ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :