Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ (ਹਲਕਾ ਬਰਨਾਲਾ) ਦੀ ਅਗਵਾਈ ਹੇਠ 50 ਮੈਂਬਰਾਂ ਦਾ 10ਵਾਂ ਜੱਥਾ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਤੋਂ ਸ੍ਰੀ ਕਰਤਾਰਪੁਰ ਸਾਹਿਬ(ਪਾਕਿਸਤਾਨ) ਲਈ ਰਵਾਨਾ ਹੋਇਆ।
ਇਸ ਜਥੇ ਲਈ ਡੇਰਾ ਬਾਬਾ ਨਾਨਕ ਵਿਖੇ ਰਿਹਾਇਸ਼ ਅਤੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਜਥੇਦਾਰ ਪਰਮਜੀਤ ਸਿੰਘ ਖਾਲਸਾ ਨੇ ਆਈਆਂ ਸੰਗਤਾਂ ਦਾ ਸਨਮਾਨ ਕੀਤਾ ਅਤੇ ਸੰਗਤਾਂ ਨੂੰ ਵਧਾਈ ਦਿੱਤੀ। ਗੁਰੂ ਜੀ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੇ ਵਾਹਿਗੁਰੂ ਵਾਹਿਗੁਰੂ ਦਾ ਜਾਪ ਕਰਕੇ ਇਸ ਯਾਤਰਾ ਦੀ ਖੁਸ਼ੀ ਦਾ ਪ੍ਰਗਟਾਵਾ ਕੀਤਾ |
ਜ਼ਿਕਰ ਕਰ ਦਈਏ ਕਿ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨਾਂ ਲਈ ਸੰਗਤਾਂ ਲਗਾਤਾਰ ਸ੍ਰੀ ਕਰਤਾਰਪੁਰ ਸਾਹਿਬ ਜਾ ਰਹੀਆਂ ਹਨ ਅਤੇ ਬਰਨਾਲਾ ਤੋਂ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਸ੍ਰੀ ਕਰਤਾਰਪੁਰ ਸਾਹਿਬ ਬਰਨਾਲਾ ਤੋਂ ਮੁਫ਼ਤ ਯਾਤਰਾ ਕਾਊਂਟਰ ਖੋਲ੍ਹਿਆ ਗਿਆ ਹੈ। ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਮੁਫਤ ਰਜਿਸਟ੍ਰੇਸ਼ਨ ਕੀਤੀ ਜਾਂਦੀ ਹੈ। ਇਸ ਲੜੀ ਤਹਿਤ ਅੱਜ ਬਰਨਾਲਾ ਤੋਂ ਸ਼੍ਰੀ ਕਰਤਾਰਪੁਰ ਸਾਹਿਬ ਲਈ 10ਵਾਂ ਜੱਥਾ ਰਵਾਨਾ ਕੀਤਾ ਗਿਆ।
ਦੱਸ ਦਈਏ ਕਿ 50 ਮੈਂਬਰਾਂ ਦਾ 10ਵਾਂ ਜੱਥਾ ਬਰਨਾਲਾ ਤੋਂ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ ਅਤੇ ਯਾਤਰਾ ਬਾਰੇ ਦੱਸਦੇ ਹੋਏ ਕਮੇਟੀ ਮੈਂਬਰ ਨੇ ਕਿਹਾ ਕਿ ਜਥੇ ਵੱਲੋਂ ਡੇਰਾ ਬਾਬਾ ਨਾਨਕ ਸਮੇਤ ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰੂਘਰ ਵਿੱਚ ਜਾ ਕੇ ਵੀ ਦਰਸ਼ਨ ਕੀਤੇ ਜਾਣਗੇ। ਇਸ ਮੌਕੇ ਸੰਗਤ ਲਈ ਰਿਹਾਇਸ਼ ਤੇ ਲੰਗਰ ਦਾ ਡੇਰਾ ਬਾਬਾ ਨਾਨਕ ਵਿਖੇ ਪ੍ਰਬੰਧ ਕੀਤਾ ਗਿਆ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਤਪੱਸਿਆ ਸਥਾਨ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੇ ਵੀ ਇਸ ਯਾਤਰਾ ਲਈ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਉਹ ਉਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਜਾ ਰਹੇ ਹਨ ਅਤੇ ਉਹ ਆਪਣੇ ਪਰਿਵਾਰ ਸਮੇਤ ਜਾ ਰਹੇ ਹਨ । ਇਸ ਮੌਕੇ ਮੁਫ਼ਤ ਯਾਤਰਾ ਕਾਊਂਟਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।