ਚੰਡੀਗੜ੍ਹ: ਆਮ ਆਦਮੀ ਪਾਰਟੀ ਨੂੰ ਹੋਰ ਵਿਧਾਇਕਾਂ ਦੇ ਪਾਰਟੀ ਛੱਡਣ ਦਾ ਖਤਰਾ ਹੈ। ਇਸ ਲਈ ਪਾਰਟੀ ਨੇ ਦਲਬਦਲੀ ਰੋਕਣ ਲਈ ਨਵੀਂ ਰਣਨੀਤੀ ਘੜੀ ਹੈ। ਪਾਰਟੀ ਨੇ 20 ਵਿੱਚੋਂ ਬਾਕੀ ਬਚੇ 11 ਵਿਧਾਇਕਾਂ ਤੋਂ ਸਹੁੰ ਖਵਾਈ ਹੈ ਕਿ ਉਹ ਪਾਰਟੀ ਨਹੀਂ ਛੱਡਣਗੇ। ਉਨ੍ਹਾਂ ਨੇ ਦੇਸ਼-ਵਿਦੇਸ਼ ’ਚ ਵੱਸਦੇ ਸਮੁੱਚੇ ਪੰਜਾਬੀਆਂ ਦੇ ਨਾਂ ਖੁੱਲ੍ਹੀ ਚਿੱਠੀ ਜਾਰੀ ਕੀਤੀ ਹੈ। ਇਸ ਚਿੱਠੀ ਵਿੱਚ ਹਲਫ ਲਿਆ ਹੈ ਕਿ ਉਹ ਪਾਰਟੀ ਨਹੀਂ ਛੱਡਣਗੇ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਹ ਗੱਦਾਰ ਹੋਏਗਾ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਵਿੱਚੋਂ ਕੋਈ ਵਿਧਾਇਕ ‘ਆਪ’ ਛੱਡਦਾ ਹੈ ਤਾਂ ਸਮਝੋ ਉਹ ਪੰਜਾਬ ਤੇ ਪੰਜਾਬੀਆਂ ਦਾ ਗੱਦਾਰ ਹੈ।
ਚਿੱਠੀ ਵਿੱਚ ‘ਆਪ’ ਵਿਧਾਇਕਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਪਾਰਟੀ ਦਾ ਵਜੂਦ ਖ਼ਤਮ ਕਰਨ ਲਈ ਸਾਜਿਸ਼ਾਂ ਦਾ ਇਲਜ਼ਾਮ ਲਾਇਆ ਹੈ। ਪਾਰਟੀ ਨੇ ਮੀਡੀਆ ਦੇ ਇੱਕ ਹਿੱਸੇ ਉਪਰ ਵੀ ਸਰਕਾਰੀ ਪ੍ਰਭਾਵ ਹੇਠ ਕੂੜ ਪ੍ਰਚਾਰ ਕਰਨ ਦਾ ਇਲਜ਼ਾਮ ਲਾਇਆ ਹੈ। ਵਿਧਾਇਕਾਂ ਨੇ ਰੱਬ ਨੂੰ ਹਾਜ਼ਰ-ਨਾਜ਼ਰ ਰੱਖ ਕੇ ਵਚਨ ਵੀ ਕੀਤਾ ਕਿ ਉਹ ਪੰਜਾਬੀਆਂ ਦੀ ਆਨ ਤੇ ਸ਼ਾਨ ਨੂੰ ਸੱਟ ਨਹੀਂ ਮਾਰਨਗੇ।
ਇਸ ਸਹੁੰ ਪੱਤਰ 'ਤੇ ਅਮਨ ਅਰੋੜਾ, ਹਰਪਾਲ ਚੀਮਾ, ਪ੍ਰਿੰਸੀਪਲ ਬੁੱਧ ਰਾਮ, ਸਰਬਜੀਤ ਕੌਰ ਮਾਣੂੰਕੇ, ਕੁਲਤਾਰ ਸਿੰਘ ਸੰਧਵਾਂ, ਰੁਪਿੰਦਰ ਕੌਰ ਰੂਬੀ, ਮੀਤ ਹੇਅਰ, ਜੈ ਕਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਪ੍ਰੋ. ਬਲਜਿੰਦਰ ਕੌਰ ਤੇ ਕੁਲਵੰਤ ਸਿੰਘ ਪੰਡੋਰੀ ਵੱਲੋਂ ਦਸਤਖ਼ਤ ਕੀਤੇ ਗਏ ਹਨ। ਆਮ ਆਦਮੀ ਪਾਰਟੀ ਨੇ ਇਲਜ਼ਾਮ ਲਾਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ‘ਆਪ’ ਵਿਧਾਇਕਾਂ ਦੀ ਖ਼ਰੀਦੋ-ਫ਼ਰੋਖਤ ਕਰਕੇ ਸੁਖਬੀਰ ਬਾਦਲ ਜਾਂ ਬਿਕਰਮ ਸਿੰਘ ਮਜੀਠੀਆ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਉਣਾ ਚਾਹੁੰਦੇ ਹਨ।
'ਆਪ' ਨੇ ਦਲਬਦਲੀ ਰੋਕਣ ਲਈ ਘੜੀ ਰਣਨੀਤੀ, 11 ਵਿਧਾਇਕਾਂ ਨੇ ਖਾਧੀ ਸਹੁੰ
ਏਬੀਪੀ ਸਾਂਝਾ
Updated at:
09 May 2019 05:44 PM (IST)
ਆਮ ਆਦਮੀ ਪਾਰਟੀ ਨੂੰ ਹੋਰ ਵਿਧਾਇਕਾਂ ਦੇ ਪਾਰਟੀ ਛੱਡਣ ਦਾ ਖਤਰਾ ਹੈ। ਇਸ ਲਈ ਪਾਰਟੀ ਨੇ ਦਲਬਦਲੀ ਰੋਕਣ ਲਈ ਨਵੀਂ ਰਣਨੀਤੀ ਘੜੀ ਹੈ। ਪਾਰਟੀ ਨੇ 20 ਵਿੱਚੋਂ ਬਾਕੀ ਬਚੇ 11 ਵਿਧਾਇਕਾਂ ਤੋਂ ਸਹੁੰ ਖਵਾਈ ਹੈ ਕਿ ਉਹ ਪਾਰਟੀ ਨਹੀਂ ਛੱਡਣਗੇ। ਉਨ੍ਹਾਂ ਨੇ ਦੇਸ਼-ਵਿਦੇਸ਼ ’ਚ ਵੱਸਦੇ ਸਮੁੱਚੇ ਪੰਜਾਬੀਆਂ ਦੇ ਨਾਂ ਖੁੱਲ੍ਹੀ ਚਿੱਠੀ ਜਾਰੀ ਕੀਤੀ ਹੈ। ਇਸ ਚਿੱਠੀ ਵਿੱਚ ਹਲਫ ਲਿਆ ਹੈ ਕਿ ਉਹ ਪਾਰਟੀ ਨਹੀਂ ਛੱਡਣਗੇ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਹ ਗੱਦਾਰ ਹੋਏਗਾ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਵਿੱਚੋਂ ਕੋਈ ਵਿਧਾਇਕ ‘ਆਪ’ ਛੱਡਦਾ ਹੈ ਤਾਂ ਸਮਝੋ ਉਹ ਪੰਜਾਬ ਤੇ ਪੰਜਾਬੀਆਂ ਦਾ ਗੱਦਾਰ ਹੈ।
- - - - - - - - - Advertisement - - - - - - - - -