ਚੰਡੀਗੜ੍ਹ: ਮਹਾਰਾਸ਼ਟਰ ਤੋਂ ਪੰਜਾਬ ਪਰਤੇ ਸ਼ਰਧਾਲੂਆਂ 'ਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸੱਤ ਹੋਰ ਸ਼ਰਧਾਲ ਕੋਰੋਨਾ ਪੌਜ਼ਟਿਵ ਪਾਏ ਗਏ ਹਨ। ਇਹ ਸ਼ਰਧਾਲੂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹਨ।
ਇਸ ਤੋਂ ਇਲਾਵਾ ਰਾਜਸਥਾਨ ਦੇ ਕੋਟਾ ਤੋਂ ਪੰਜਾਬ ਪਰਤੇ ਛੇ ਵਿਦਿਆਰਥੀਆਂ ਦੀ ਵੀ ਰਿਪੋਰਟ ਵੀ ਪੌਜ਼ੇਟਿਵ ਆਈ ਹੈ। ਲੁਧਿਆਣਾ 'ਚ ਇੱਕੋ ਦਿਨ 'ਚ 11 ਕੇਸਾਂ 'ਚ ਵਾਧਾ ਹੋਇਆ ਹੈ।
ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਦੀ ਗੱਲ ਕਰੀਏ ਤਾਂ ਕੁੱਲ 21 ਸ਼ਰਧਾਲੂ ਹੁਣ ਤਕ ਪੌਜ਼ਟਿਵ ਪਾਏ ਗਏ ਹਨ। ਹਾਲਾਂਕਿ ਸੈਂਕੜੇ ਦੀ ਰਿਪੋਰਟ ਆਉਣੀ ਬਾਕੀ ਹੈ। ਛੇ ਹਜ਼ਾਰ ਦੇ ਕਰੀਬ ਲੋਕ ਬਾਹਰੀ ਸੂਬਿਆਂ ਤੋਂ ਪੰਜਾਬ 'ਚ ਦਾਖ਼ਲ ਹੋਏ ਹਨ ਜਿਸ ਕਾਰਨ ਸੂਬੇ 'ਚ ਕੋਰੋਨਾ ਦੇ ਤੇਜ਼ੀ ਨਾਲ ਫੈਲਣ ਦਾ ਖਤਰਾ ਵਧ ਗਿਆ ਹੈ।