ਚੰਡੀਗੜ੍ਹ ਦੀ ਤਰਜ਼ 'ਤੇ ਹੁਣ ਪੰਜਾਬ ਸਰਕਾਰ ਵੀ ਸੂਬੇ ਦੇ ਟ੍ਰੈਫਿਕ ਸਿਸਟਮ ਨੂੰ ਅਪਗ੍ਰੇਡ ਕਰਨ ਜਾ ਰਹੀ ਹੈ। ਜਿਸ ਦੇ ਤਹਿਤ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਜਿਹੜੇ ਟ੍ਰੈਫਿਕ 'ਤੇ ਪੂਰਾ ਧਿਆਨ ਰੱਖਣਗੇ। ਇਸ ਦੇ ਲਈ ਸਰਕਾਰ ਸੂਬੇ ਵਿੱਚ ਆਨਲਾਈਨ ਚਲਾਨ ਪ੍ਰਣਾਲੀ ਵੀ ਲਾਗੂ ਕਰਨ ਜਾ ਰਹੀ ਹੈ। ਜਦੋਂ ਤੁਹਾਡਾ ਚਲਾਨ ਹੋਇਆ ਤਾਂ ਤੁਹਾਨੂੰ ਮੋਬਾਇਲ ਰਾਹੀਂ ਮੈਸੇਜ ਆ ਜਾਵੇਗਾ। 



ਇਸ ਦੇ ਲਈ ਸੂਬੇ ਵਿੱਚ 11 ਹਜ਼ਾਰ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਛੇ ਵੱਡੇ ਸ਼ਹਿਰਾਂ ਵਿੱਚ ਕੰਮ ਸ਼ੁਰੂ ਹੋ ਚੁੱਕਾ ਹੈ। ਪੰਜਾਬ ਪੁਲਿਸ ਨੇ ਇਸ ਪ੍ਰੋਜੈਕਟ ਨੂੰ ਲੁਧਿਆਣਾ ਵਿੱਚ ਟਰਾਇਲ ਵਜੋਂ ਸ਼ੁਰੂ ਕੀਤਾ ਸੀ। ਇਸ ਦੇ ਲਈ ਲੁਧਿਆਣਾ ਜ਼ਿਲ੍ਹੇ ਵਿੱਚ 1400 ਕੈਮਰੇ ਲਗਾਏ ਗਏ ਸਨ ਅਤੇ ਜੇਕਰ ਇਹ ਟਰਾਇਲ ਸਫ਼ਲ ਰਿਹਾ ਤਾਂ ਹੁਣ ਪੰਜਾਬ ਦੇ ਹੋਰਨਾਂ ਸ਼ਹਿਰਾਂ ਵਿੱਚ ਵੀ ਇਸ ਦੀ ਸ਼ੁਰੂਆਤ ਕੀਤੀ ਜਾਵੇਗੀ।


 ਸੀਸੀਟੀਵੀ ਕੈਮਰੇ ਨਾ ਸਿਰਫ਼ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਿੱਚ ਮਦਦ ਕਰਨਗੇ, ਸਗੋਂ ਦੁਰਘਟਨਾਵਾਂ ਅਤੇ ਅਪਰਾਧਾਂ ਨੂੰ ਕੰਟਰੋਲ ਕਰਨ ਵਿੱਚ ਵੀ ਮਦਦ ਕਰਨਗੇ। ਅਮਰਦੀਪ ਸਿੰਘ ਰਾਏ, ਏ.ਡੀ.ਜੀ.ਪੀ. (ਟਰੈਫਿਕ ਵਿੰਗ ਪੰਜਾਬ) ਦਾ ਕਹਿਣਾ ਹੈ ਕਿ ਜਲਦੀ ਹੀ ਹੋਰ ਸ਼ਹਿਰਾਂ ਵਿੱਚ ਵੀ ਆਨਲਾਈਨ ਚਲਾਨ ਕੱਟਣ ਦੀ ਸਹੂਲਤ ਸ਼ੁਰੂ ਹੋ ਜਾਵੇਗੀ। 


ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਲੋਕ ਮੌਕੇ 'ਤੇ ਹੀ ਨਿਰਧਾਰਤ ਜੁਰਮਾਨਾ ਅਦਾ ਕਰ ਸਕਣਗੇ। ਵਿੰਗ ਨੇ 400 ਸਵਾਈਪ ਮਸ਼ੀਨਾਂ ਖਰੀਦੀਆਂ ਹਨ। 3000 ਹੋਰ ਮਸ਼ੀਨਾਂ ਖਰੀਦੀਆਂ ਜਾਣਗੀਆਂ। ਮਸ਼ੀਨ ਚਲਾਉਣ ਲਈ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਮੁਹਾਲੀ ਵਿੱਚ ਇਸ ਸਾਲ ਦਸੰਬਰ ਮਹੀਨੇ ਤੋਂ ਸੀਸੀਟੀਵੀ ਕੈਮਰਿਆਂ ਰਾਹੀਂ ਚਲਾਨ ਕੱਟਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।


ਪਹਿਲੇ ਪ੍ਰੋਜੈਕਟ ਅੰਦਰ ਸਭ ਤੋਂ ਵੱਧ ਕੈਮਰੇ ਲੁਧਿਆਣਾ ਵਿੱਚ ਲਗਾਏ ਜਾ ਰਹੇ ਹਨ। ਲੁਧਿਆਣਾ ਵਿੱਚ 1400 ਸੀਸੀਟੀਵ ਕੈਮਰੇ ਲਗਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ 950, ਜਲੰਧਰ 850, ਪਟਿਆਲਾ 800, ਬਠਿੰਡਾ 750, ਮੋਹਾਲੀ 400 ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। 




 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial