ਪੜਚੋਲ ਕਰੋ

Punjab News: 11 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ: ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ, ਹਰਪ੍ਰੀਤ ਗੁਲਾਟੀ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਪੰਜਾਬ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਵਿਕਰਮ ਸਿੰਘ ਮਜੀਠੀਆ ਦੇ ਆਮਦਨ ਤੋਂ ਵੱਧ ਸੰਪਤੀ ਮਾਮਲੇ ਵਿੱਚ ਮੁਸ਼ਕਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਮਜੀਠੀਆ...

ਪੰਜਾਬ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਵਿਕਰਮ ਸਿੰਘ ਮਜੀਠੀਆ ਦੇ ਆਮਦਨ ਤੋਂ ਵੱਧ ਸੰਪਤੀ ਮਾਮਲੇ ਵਿੱਚ ਮੁਸ਼ਕਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਮਜੀਠੀਆ ਦੇ ਨਜ਼ਦੀਕੀ ਸਹਿਯੋਗੀ ਅਤੇ ਕਥਿਤ ਕਾਰੋਬਾਰੀ ਸਾਂਝੇਦਾਰ ਹਰਪ੍ਰੀਤ ਗੁਲਾਟੀ ਖ਼ਿਲਾਫ਼ ਮੋਹਾਲੀ ਦੀ ਅਦਾਲਤ ਵਿੱਚ ਵੱਡੀ ਕਾਰਵਾਈ ਕਰਦੇ ਹੋਏ 11 ਹਜ਼ਾਰ ਪੰਨਿਆਂ ਦੀ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਵਿਜੀਲੈਂਸ ਅਧਿਕਾਰੀ ਟਰੰਕ ਵਿੱਚ ਦਸਤਾਵੇਜ਼ ਲੈ ਕੇ ਅਦਾਲਤ ਪਹੁੰਚੇ ਸਨ।

ਵਿਜੀਲੈਂਸ ਬਿਊਰੋ ਵੱਲੋਂ ਦਾਖ਼ਲ ਕੀਤੀ ਚਾਰਜਸ਼ੀਟ ਵਿੱਚ ਸਾਲ 2007 ਤੋਂ 2017 ਦੇ ਦਰਮਿਆਨ ਹਰਪ੍ਰੀਤ ਗੁਲਾਟੀ ਦੇ ਵਿੱਤੀ ਲੈਣ-ਦੇਣ, ਕੰਪਨੀਆਂ ਵਿੱਚ ਹਿੱਸੇਦਾਰੀ ਅਤੇ ਜਾਇਦਾਦਾਂ ਦਾ ਵਿਸਥਾਰ ਨਾਲ ਲੇਖਾ-ਜੋਖਾ ਪੇਸ਼ ਕੀਤਾ ਗਿਆ ਹੈ। ਜਾਂਚ ਏਜੰਸੀ ਦਾ ਦਾਅਵਾ ਹੈ ਕਿ ਇਸ ਦੌਰਾਨ ਮਜੀਠੀਆ ਅਤੇ ਗੁਲਾਟੀ ਕਈ ਕੰਪਨੀਆਂ ਵਿੱਚ ਸਾਂਝੇਦਾਰ ਰਹੇ ਅਤੇ ਕਥਿਤ ਤੌਰ ’ਤੇ ਆਮਦਨ ਤੋਂ ਵੱਧ ਸੰਪਤੀ ਇਕੱਠੀ ਕੀਤੀ ਗਈ। ਲਗਭਗ 10 ਕਰੋੜ ਰੁਪਏ ਤੋਂ ਵੱਧ ਦੇ ਲੈਣ-ਦੇਣ ਦੀ ਗੱਲ ਸਾਹਮਣੇ ਆ ਰਹੀ ਹੈ।

ਗੌਰਤਲਬ ਹੈ ਕਿ 25 ਜੂਨ 2025 ਨੂੰ ਵਿਜੀਲੈਂਸ ਬਿਊਰੋ ਵੱਲੋਂ ਵਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਸੰਪਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਮਜੀਠੀਆ ਨਾਭਾ ਜੇਲ੍ਹ ਵਿੱਚ ਬੰਦ ਹਨ। ਇਸ ਮਾਮਲੇ ਵਿੱਚ ਉਨ੍ਹਾਂ ਦੀ ਜਮਾਨਤ ਅਰਜ਼ੀ ਮੋਹਾਲੀ ਦੀ ਹੇਠਲੀ ਅਦਾਲਤ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਰੱਦ ਕੀਤੀ ਜਾ ਚੁੱਕੀ ਹੈ। ਫਿਲਹਾਲ ਮਜੀਠੀਆ ਦੀ ਜਮਾਨਤ ਅਰਜ਼ੀ ਸੁਪਰੀਮ ਕੋਰਟ ਵਿੱਚ ਵਿਚਾਰਧੀਨ ਹੈ।

ਇਸ ਦਰਮਿਆਨ ਵਿਜੀਲੈਂਸ ਵੱਲੋਂ ਮਜੀਠੀਆ ਦੇ ਨਜ਼ਦੀਕੀ ਸਹਿਯੋਗੀ ਹਰਪ੍ਰੀਤ ਗੁਲਾਟੀ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੇ ਜਾਣ ਨਾਲ ਕੇਸ ਨੇ ਨਵਾਂ ਮੋੜ ਲੈ ਲਿਆ ਹੈ। ਹਰਪ੍ਰੀਤ ਗੁਲਾਟੀ ਨੂੰ ਕੁਝ ਮਹੀਨੇ ਪਹਿਲਾਂ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਇਸ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ। ਵਿਜੀਲੈਂਸ ਅਧਿਕਾਰੀਆਂ ਮੁਤਾਬਕ ਗੁਲਾਟੀ ਦੀਆਂ ਕੰਪਨੀਆਂ ਅਤੇ ਬੈਂਕ ਖਾਤਿਆਂ ਦੀ ਜਾਂਚ ਦੌਰਾਨ ਅਜਿਹੇ ਕਈ ਲੈਣ-ਦੇਣ ਸਾਹਮਣੇ ਆਏ ਹਨ, ਜਿਨ੍ਹਾਂ ਦਾ ਸਿੱਧਾ ਸੰਬੰਧ ਮਜੀਠੀਆ ਨਾਲ ਜੋੜਿਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget