ਪੜਚੋਲ ਕਰੋ

ਕੈਪਟਨ ਸਰਕਾਰ ਕਿਸਾਨਾਂ ਦੀ ਬਾਂਹ ਫੜਨ 'ਚ ਫੇਲ੍ਹ, 3 ਮਹੀਨਿਆਂ 'ਚ ਕਿਸਾਨਾਂ ਵੱਲੋਂ ਖ਼ੁਦਕੁਸ਼ੀ

ਚੰਡੀਗੜ੍ਹ: ਕੈਪਟਨ ਸਰਕਾਰ ਚਾਹੇ ਕਰਜ਼ ਮਾਫੀ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਆਰਥਿਕ ਸੰਕਟ ਦੀ ਝੰਬੀ ਪੰਜਾਬ ਦੀ ਕਿਸਾਨੀ ਖੁਦਕੁਸ਼ੀਆਂ ਦੇ ਹਾਰ ਤੋਂ ਨਹੀਂ ਮੁੜ ਰਹੀ। ਪਿਛਲੇ 3 ਮਹੀਨਿਆਂ ਵਿੱਚ ਹੀ ਲਗਭਗ 112 ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਹੈ। ਇਹ ਅੰਕੜਾ ਬਿਆਨ ਕਰਦਾ ਹੈ ਕਿ ਕਾਂਗਰਸ ਸਰਕਾਰ ਸੱਤਾ ਸੰਭਾਲਣ ਦੇ ਦੋ ਸਾਲ ਮਗਰੋਂ ਵੀ ਕਿਸਾਨਾਂ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਲਈ ਕੁਝ ਨਹੀਂ ਕਰ ਰਹੀ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸੂਬੇ ਦੇ ਕਿਸਾਨਾਂ ਵੱਲੋਂ ਕੀਤੀਆਂ ਖੁਦਕੁਸ਼ੀਆਂ ਦੀ ਸੂਚੀ ਜਾਰੀ ਕਰਦਿਆਂ ਇਸ ਲਈ ਪੰਜਾਬ ਦੀ ਕਾਂਗਰਸ ਸਰਕਾਰ ਤੇ ਕੇਂਦਰ ਦੀ ਬੀਜੇਪੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਯੂਨੀਅਨ ਵੱਲੋਂ ਜਾਰੀ ਸੂਚੀ ਅਨੁਸਾਰ ਪਿਛਲੇ ਤਿੰਨ ਮਹੀਨਿਆਂ ਵਿੱਚ ਕਰੀਬ 112 ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਹੈ। ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਇਹ ਖੁਦਕੁਸ਼ੀਆਂ ਸਰਕਾਰਾਂ ਵੱਲੋਂ ਖੇਤੀਬਾੜੀ ਧੰਦੇ ਪ੍ਰਤੀ ਅਪਣਾਈਆਂ ਦੋਗਲੀਆਂ ਨੀਤੀਆਂ ਤੇ ਸੌੜੀ ਰਾਜਨੀਤੀ ਕਰਕੇ ਕੀਤੀਆਂ ਹਨ। ਕਿਸਾਨ ਲੀਡਰਾਂ ਨੇ ਆਖਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ ਧੋਖੇ ਵਿੱਚ ਰੱਖਿਆ ਕਿ ਸਰਕਾਰ ਬਣਨ ਉਤੇ ਕਿਸਾਨਾਂ ਦੇ ਸਾਰੇ ਕਰਜ਼ੇ ਬਿਨਾਂ ਸ਼ਰਤ ਮੁਆਫ਼ ਕੀਤੇ ਜਾਣਗੇ ਪਰ ਹੁਣ ਕਿਸਾਨਾਂ ਨੂੰ ਕੋਰਾ ਜਵਾਬ ਦਿੱਤਾ ਜਾ ਰਿਹਾ ਹੈ। ਬੈਂਕ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਕਰਜ਼ੇ ਭਰਨ ਲਈ ਜ਼ਲੀਲ ਕੀਤਾ ਜਾ ਰਿਹਾ ਹੈ ਜਿਸ ਕਾਰਨ ਕਿਸਾਨ ਮੌਤ ਦੇ ਰਾਹ ਤੁਰਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਨੇ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ ਲਗਪਗ ਇੱਕ ਹਜ਼ਾਰ ਤੋਂ ਵਧੇਰੇ ਕਿਸਾਨ ਤੇ ਮਜ਼ਦੂਰ ਖ਼ੁਦਕੁਸ਼ੀਆਂ ਕਰ ਗਏ ਹਨ ਪਰ ਪੰਜਾਬ ਸਰਕਾਰ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ। ਇਸ ਦੇ ਨਤੀਜੇ ਵਜੋਂ ਰਾਹਤ ਦੀ ਉਡੀਕ ਵਿੱਚ ਕਿਸਾਨ ਖੁਦਕੁਸ਼ੀਆਂ ਵਿੱਚ ਆਏ ਦਿਨ ਵਾਧਾ ਹੋ ਰਿਹਾ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Embed widget