Punjab News: ਪੰਜਾਬ ਤੇ ਹਰਿਆਣਾ ਵਿੱਚ 112 ਵਿਧਾਇਕ ਤੇ ਸੰਸਦ ਮੈਂਬਰ ਦਾਗ਼ੀ ਹਨ ਮਤਲਬ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਮਾਮਲਿਆਂ ਅਧੀਨ ਅਦਾਲਤਾਂ ਵਿੱਚ ਮੁਕੱਦਮੇ ਚੱਲ ਰਹੇ ਹਨ। ਇਹ ਜਾਣਕਾਰੀ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੇ ਪੰਜਾਬ-ਹਰਿਆਣਾ ਹਾਈਕੋਰਟ ਨਾਲ ਸਾਂਝੀ ਕੀਤੀ ਹੈ।
ਦਰਅਸਲ, ਸੁਪਰੀਮ ਕੋਰਟ ਨੇ ਸਾਰੇ ਸੂਬਿਆਂ ਦੇ ਹਾਈਕੋਰਟ ਤੋਂ ਆਪਣੇ ਸੂਬਿਆਂ ਵਿੱਚ ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਵਿਧਾਇਕਾਂ ਤੇ ਸੰਸਦ ਮੈਂਬਰਾਂ ਦੀ ਜਾਣਕਾਰੀ ਮੰਗੀ ਸੀ ਜਿਸ ਤੋਂ ਬਾਅਦ ਸਰਕਾਰਾਂ ਵੱਲੋਂ ਇਹ ਜਾਣਕਾਰੀ ਅਦਾਲਤਾਂ ਨਾਲ ਸਾਂਝੀ ਕੀਤੀ ਜਾ ਰਹੀ ਹੈ। ਅਦਾਲਤ ਕੋਲ ਇਕੱਠੇ ਹੋਏ ਰਿਕਾਕਡ ਮੁਤਾਬਕ, ਦੇਸ਼ ਭਰ ਵਿੱਚ 1765 ਸੰਸਦਾਂ ਤੇ ਵਿਧਾਇਕਾਂ ਖ਼ਿਲਾਫ਼ 3045 ਅਪਰਾਧਿਕ ਮਾਮਲੇ ਦਰਜ ਹਨ।
ਜੇ ਗੱਲ ਪੰਜਾਬ ਦੀ ਕੀਤੀ ਜਾਵੇ ਤਾਂ ਸੂਬੇ ਵਿੱਚ ਸਾਬਕਾ ਤੇ ਮੌਜੂਦਾ ਸੰਸਦਾਂ ਤੇ ਵਿਧਾਇਕਾਂ ਖ਼ਿਲਾਫ਼ 99 ਕੇਸ ਸੂਬੇ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚੱਲ ਰਹੇ ਹਨ। 42 ਕੇਸ ਜੇਰੇ ਜਾਂਚ ਹਨ ਜਿਨ੍ਹਾਂ ਵਿੱਚ ਛੇਤੀ ਹੀ ਫ਼ੈਸਲਾ ਆ ਸਕਦਾ ਹੈ।
ਹਰਿਆਣਾ ਸਰਕਾਰ ਵੱਲੋਂ ਦਿੱਤੇ ਗਏ ਬਿਆਨ ਮੁਤਾਬਕ, ਸੂਬੇ ਵਿੱਚ 13 ਸਾਬਕਾ ਸੰਸਦਾਂ ਤੇ ਵਿਧਾਇਕਾਂ ਦੇ ਖ਼ਿਲਾਫ਼ ਚੱਲ ਰਹੇ ਮਾਮਲੇ ਅਦਾਲਤ ਵਿੱਚ ਵਿਚਾਰ ਅਧੀਨ ਹਨ। ਜਿੰਨਾ ਵਿੱਚ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ, ਭੁਪੇਂਦਰ ਸਿੰਘ ਹੁੱਡਾ, ਸਾਬਕਾ ਵਿਧਾਇਕ ਜਰਨੈਲ ਸਿੰਘ, ਧਰਮਪਾਲ ਛੋਕਰ, ਸੁਖਬੀਰ ਕਟਾਰਿਆ ਆਦਿ ਸ਼ਾਮਲ ਹਨ
ਵਿਰੋਧੀ ਧਿਰ ਦੇ ਹੰਗਾਮੇ ਵਿਚਾਲੇ ਹੀ ਤਿੰਨ ਬਿੱਲ ਪੇਸ਼ ਕਰ ਵਿਧਾਨ ਸਭਾ ਸੈਸ਼ਨ ਸੋਮਵਾਰ ਤੱਕ ਮੁਲਤਵੀ
ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਵਿਰੋਧੀ ਧਿਰ ਵੱਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਕਾਰਵਾਈ ਦਾ ਭਰੋਸਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅਜੇ ਤੱਕ ਸਦਨਨੂੰ ਕੋਈ ਭਰੋਸਾ ਨਹੀਂ ਦਿੱਤਾ ਹੈ।
ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਤੇ ਸਪੀਕਰ ਕੁਲਤਾਰ ਸੰਧਵਾਂ ਵਿਚਾਲੇ ਤਿੱਖੀ ਬਹਿਸ ਹੋਈ। ਖਹਿਰਾ ਨੇ ਵਿਤਕਰੇ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਸਿਫਰ ਕਾਲ ਦੌਰਾਨ ਬੋਲਣ ਨਹੀਂ ਦਿੱਤਾ ਜਾ ਰਿਹਾ। ਜਿਵੇਂ ਹੀ ਮੁੱਖ ਮੰਤਰੀ ਵਿਜੀਲੈਂਸ ਕਮਿਸ਼ਨ ਬਿੱਲ ਪੇਸ਼ ਕਰਨ ਲਈ ਉੱਠੇ ਤਾਂ ਵਿਰੋਧੀ ਧਿਰ ਨੇ ਵਿਰੋਧ ਸ਼ੁਰੂ ਕਰ ਦਿੱਤਾ ਤੇ ਮੰਤਰੀ ਸਰਾਰੀ ਦੀ ਗ੍ਰਿਫਤਾਰੀ ਦੀ ਮੰਗ ਕੀਤੀ।