ਪੜਚੋਲ ਕਰੋ

ਪੰਜ ਤੱਤਾਂ 'ਚ ਵਿਲੀਨ ਹੋਏ ਦੁਨੀਆ ਦੇ ਸਭ ਤੋਂ ਬਜ਼ੁਰਗ ਐਥਲੀਟ ਸਰਦਾਰ ਫੌਜਾ ਸਿੰਘ, ਪੁੱਤਾਂ ਨੇ ਦਿੱਤੀ ਚਿਤਾ ਨੂੰ ਅਗਨੀ

ਦੁਨੀਆ ਦੇ ਸਭ ਤੋਂ ਬਜ਼ੁਰਗ ਐਥਲੀਟ ਫੌਜਾ ਸਿੰਘ (114) ਪੰਜ ਤੱਤਾਂ ਵਿੱਚ ਵਿਲੀਨ ਹੋ ਗਏ। ਉਨ੍ਹਾਂ ਨੂੰ ਜੱਦੀ ਪਿੰਡ ਬਿਆਸ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਦੇ ਪੁੱਤਰਾਂ ਨੇ ਚਿਤਾ ਨੂੰ ਅਗਨੀ ਦਿੱਤੀ।

Punjab News: ਦੁਨੀਆ ਦੇ ਸਭ ਤੋਂ ਬਜ਼ੁਰਗ ਐਥਲੀਟ ਫੌਜਾ ਸਿੰਘ (114) ਪੰਜ ਤੱਤਾਂ ਵਿੱਚ ਵਿਲੀਨ ਹੋ ਗਏ। ਉਨ੍ਹਾਂ ਨੂੰ ਜੱਦੀ ਪਿੰਡ ਬਿਆਸ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਦੇ ਪੁੱਤਰਾਂ ਨੇ ਚਿਤਾ ਨੂੰ ਅਗਨੀ ਦਿੱਤੀ। ਮ੍ਰਿਤਕ ਦੇਹ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12:30 ਵਜੇ ਤੱਕ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ, ਜਿਸ ਤੋਂ ਬਾਅਦ ਅੰਤਿਮ ਯਾਤਰਾ ਕੱਢੀ ਗਈ। ਇਸ ਤੋਂ ਬਾਅਦ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਗੁਲਾਬ ਚੰਦ ਕਟਾਰੀਆ ਸਮੇਤ ਕਈ ਆਗੂ ਸ਼ਰਧਾਂਜਲੀ ਦੇਣ ਲਈ ਪਹੁੰਚੇ। ਪ੍ਰਧਾਨ ਮੰਤਰੀ ਦਫ਼ਤਰ ਤੋਂ ਪਰਿਵਾਰ ਨੂੰ ਇੱਕ ਸ਼ੋਕ ਸੰਦੇਸ਼ ਵੀ ਭੇਜਿਆ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਦੇ ਸਟੇਡੀਅਮ ਵਿੱਚ ਫੌਜਾ ਸਿੰਘ ਦਾ ਬੁੱਤ ਲਗਾਇਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿੰਡ ਦੀ ਪੰਚਾਇਤ ਨੇ ਫੈਸਲਾ ਕੀਤਾ ਹੈ ਕਿ ਪਿੰਡ ਦੇ ਸਕੂਲ ਦਾ ਨਾਮ ਹੁਣ ਫੌਜਾ ਸਿੰਘ ਦੇ ਨਾਮ 'ਤੇ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਪਿੰਡ ਦੇ ਸਟੇਡੀਅਮ ਵਿੱਚ ਉਨ੍ਹਾਂ ਦਾ ਬੁੱਤ ਲਗਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਫੌਜਾ ਸਿੰਘ ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਨਾਲ ਕਈ ਵਾਰ ਗੱਲਬਾਤ ਵੀ ਕੀਤੀ। ਉਨ੍ਹਾਂ ਦੇ ਯੋਗਦਾਨ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। 

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਫੌਜਾ ਸਿੰਘ 114 ਸਾਲ ਦੇ ਸਨ। ਨੌਜਵਾਨਾਂ ਨੂੰ ਉਨ੍ਹਾਂ ਦੀ ਲੰਬੀ ਉਮਰ ਤੋਂ ਸਿੱਖਣਾ ਚਾਹੀਦਾ ਹੈ ਕਿ ਤੰਦਰੁਸਤ ਰਹਿਣ ਲਈ ਅਨੁਸ਼ਾਸਨ ਅਤੇ ਸੰਜਮ ਜ਼ਰੂਰੀ ਹੈ। ਕਟਾਰੀਆ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਮਾਰਚ ਕੱਢਿਆ ਤਾਂ ਫੌਜਾ ਸਿੰਘ ਵੀ ਇਸ ਵਿੱਚ ਸ਼ਾਮਲ ਹੋਏ। ਉਹ ਪੂਰਾ ਇੱਕ ਕਿਲੋਮੀਟਰ ਤੁਰੇ। ਜਦੋਂ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਉਹ ਸਿਰਫ਼ ਉਦੋਂ ਹੀ ਰੁਕੇ। ਉਨ੍ਹਾਂ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ਹਮੇਸ਼ਾ ਪ੍ਰੇਰਨਾ ਸਰੋਤ ਰਹੇਗੀ।

ਜ਼ਿਕਰ ਕਰ ਦਈਏ ਕਿ 114 ਸਾਲਾ ਐਥਲੀਟ ਫੌਜਾ ਸਿੰਘ ਨੂੰ ਆਪਣੇ ਘਰ ਤੋਂ 120 ਮੀਟਰ ਦੂਰ ਹਾਈਵੇਅ ਪਾਰ ਕਰਦੇ ਸਮੇਂ ਐਨਆਰਆਈ ਅੰਮ੍ਰਿਤਪਾਲ ਸਿੰਘ ਢਿੱਲੋਂ (27) ਨੇ ਫਾਰਚੂਨਰ ਰਾਹੀਂ  ਟੱਕਰ ਮਾਰ ਦਿੱਤੀ ਸੀ ਜਿਸ ਵਿੱਚ ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ ਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਦੱਸ ਦਈਏ ਕਿ ਇਸ ਤੋਂ ਬਾਅਦ ਜਲੰਧਰ ਦਿਹਾਤੀ ਪੁਲਿਸ ਨੇ ਹਾਦਸੇ ਤੋਂ 30 ਘੰਟੇ ਬਾਅਦ ਭੋਗਪੁਰ ਨੇੜੇ ਤੋਂ ਫਾਰਚੂਨਰ (ਪੀਬੀ20ਸੀ-7100) ਅਤੇ ਕਪੂਰਥਲਾ ਦੇ ਰਹਿਣ ਵਾਲੇ ਐਨਆਰਆਈ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਸਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ, ਪੁਲਿਸ ਨੇ ਉਸਨੂੰ ਜੇਲ੍ਹ ਭੇਜ ਦਿੱਤਾ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget