Agriculture News: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ  ਗੁਰਮੀਤ ਸਿੰਘ ਖੁੱਡੀਆਂ( Gurmeet Singh Khuddian ) ਨੇ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਬਾਸਮਤੀ (basmati) ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਾਲ 6.71 ਲੱਖ ਹੈਕਟੇਅਰ ਰਕਬਾ ਬਾਸਮਤੀ ਦੀ ਕਾਸ਼ਤ ਅਧੀਨ ਹੈ, ਜੋ ਕਿ ਸਾਉਣੀ ਸੀਜ਼ਨ 2023-24 ਦੌਰਾਨ 5.96 ਲੱਖ ਹੈਕਟੇਅਰ ਸੀ।


ਬਾਸਮਤੀ ਦੀ ਕਾਸ਼ਤ ਬਾਰੇ ਜ਼ਿਲ੍ਹੇਵਾਰ ਜਾਣਕਾਰੀ ਸਾਂਝੀ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅੰਮ੍ਰਿਤਸਰ(Amritsar) ਜ਼ਿਲ੍ਹਾ 1.46 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਨਾਲ ਸੂਬੇ ਭਰ ਵਿੱਚੋਂ ਮੋਹਰੀ ਹੈ। ਅੰਮ੍ਰਿਤਸਰ ਤੋਂ ਬਾਅਦ ਕ੍ਰਮਵਾਰ ਮੁਕਤਸਰ ਜ਼ਿਲ੍ਹੇ ਵਿੱਚ 1.10 ਲੱਖ ਹੈਕਟੇਅਰ, ਫਾਜ਼ਿਲਕਾ ਵਿੱਚ 84.9 ਹਜ਼ਾਰ ਹੈਕਟੇਅਰ, ਤਰਨ ਤਾਰਨ ਵਿੱਚ 72.5 ਹਜ਼ਾਰ ਹੈਕਟੇਅਰ ਅਤੇ ਸੰਗਰੂਰ ਜ਼ਿਲ੍ਹੇ ਵਿੱਚ 49.8 ਹਜ਼ਾਰ ਹੈਕਟੇਅਰ ਨਾਲ ਸਭ ਤੋਂ ਵੱਧ ਰਕਬੇ ਵਿੱਚ ਬਾਸਮਤੀ ਲਾਈ ਗਈ ਹੈ।


ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਰਕਬੇ ਵਿੱਚ ਵੀ 46.5 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਪਾਣੀ ਦੀ ਬਚਤ ਲਈ ਇਸ ਸਾਲ ਸੂਬੇ ਭਰ ਵਿੱਚ 2.52 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ, ਜੋ 2023 ਦੇ ਸਾਉਣੀ ਸੀਜ਼ਨ ਦੌਰਾਨ 1.72 ਲੱਖ ਏਕੜ ਸੀ।


ਮੁੱਖ ਮੰਤਰੀ ਭਗਵੰਤ ਸਿੰਘ ਮਾਨ(Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਬਾਸਮਤੀ 'ਤੇ 10 ਕੀਟਨਾਸ਼ਕਾਂ ਦੀ ਵਰਤੋਂ 'ਤੇ ਪਾਬੰਦੀ ਲਗਾਈ ਹੈ ਤਾਂ ਜੋ ਪੰਜਾਬ ਦੀ ਬਾਸਮਤੀ ਦੀ ਗੁਣਵੱਤਾ ਨੂੰ ਵਿਸ਼ਵ ਪੱਧਰੀ ਬਣਾ ਇਸ ਦੇ ਨਿਰਯਾਤ ਨੂੰ ਵਧਾ ਕੇ ਕਿਸਾਨਾਂ ਦੀ ਆਮਦਨ ਹੋਰ ਵਧਾਈ ਜਾ ਸਕੇ।


ਇਹ ਵੀ ਪੜ੍ਹੋ-Punjab News: ਤਹਿਸੀਲਦਾਰ ਹੁਣ ਨਹੀਂ ਕਰਨਗੇ ਹੜਤਾਲ, ਜਥੇਬੰਦੀ ਨੇ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਲਿਆ ਫ਼ੈਸਲਾ, ਮੰਤਰੀ ਨੇ ਕਿਹਾ-ਜਾਇਜ਼ ਮੰਗਾਂ ਕਰਾਂਗੇ ਪੂਰੀਆਂ ਪਰ.....


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।