ਚੋਣਾਂ ਤੋਂ ਪਹਿਲਾਂ ਨਵਜੋਤ ਸਿੱਧੂ ਵੱਲੋਂ 12 ਐਲਾਨ, ਕੁੜੀਆਂ ਨੂੰ ਸਕੂਟੀ ਤੇ ਟੈਬਲੇਟ ਦੇਣ ਦਾ ਵਾਅਦਾ
ਬਰਨਾਲਾ ਜ਼ਿਲ੍ਹੇ ਦੇ ਕਸਬਾ ਸ਼ਹਿਣਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੇ ਔਰਤਾਂ ਤੇ ਵਿਦਿਆਰਥਣਾਂ ਨੂੰ ਵੱਡੇ ਤੋਹਫੇ ਦੇਣ ਦੇ ਵਾਅਦੇ ਕੀਤੇ ਹਨ।

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵਾਆਦਿਆਂ ਨੂੰ ਚੁਣੌਤੀ ਦਿੰਦਿਆਂ ਪੰਜਾਬੀਆਂ ਲਈ ਵੱਡੇ ਐਲਾਨ ਕੀਤੇ ਹਨ। ਬਰਨਾਲਾ ਜ਼ਿਲ੍ਹੇ ਦੇ ਕਸਬਾ ਸ਼ਹਿਣਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੇ ਔਰਤਾਂ ਤੇ ਵਿਦਿਆਰਥਣਾਂ ਨੂੰ ਵੱਡੇ ਤੋਹਫੇ ਦੇਣ ਦੇ ਵਾਅਦੇ ਕੀਤੇ ਹਨ। ਪੜ੍ਹੋ ਨਵਜੋਤ ਸਿੱਧੂ ਵੱਲੋਂ ਕੀਤੇ ਅਹਿਮ ਐਲਾਨ-
1. ਘਰੇਲੂ ਔਰਤ ਨੂੰ 2000 ਰੁਪਏ ਮਹੀਨਾ ਦਿੱਤਾ ਜਾਏਗਾ।
2. ਸਾਲ ਵਿੱਚ 8 ਗੈਸ ਸਿਲੰਡਰ ਮੁਫ਼ਤ ਦਿੱਤੇ ਜਾਣਗੇ।
3. ਪੰਜਵੀਂ ਜਮਾਤ ਪਾਸ ਕਰਨ ਵਾਲੀ ਹਰ ਲੜਕੀ ਨੂੰ 5000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।
4. ਦਸਵੀਂ ਜਮਾਤ ਪਾਸ ਕਰਨ ਵਾਲੀਆਂ ਕੁੜੀਆਂ ਨੂੰ 15000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।
5. ਬਾਰਵੀਂ ਜਮਾਤ ਪਾਸ ਕਰਨ ਵਾਲੀਆਂ ਧੀਆਂ ਨੂੰ 20000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।
6. 12ਵੀਂ ਤੋਂ ਅੱਗੇ ਪੜ੍ਹਨ ਵਾਲੀਆਂ ਕੁੜੀਆਂ ਨੂੰ ਟੈਬਲੇਟ ਦਿੱਤੇ ਜਾਣਗੇ।
7. ਕਾਲਜ ਜਾਣ ਵਾਲੀਆਂ ਕੁੜੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਕੂਟੀ ਦਿੱਤੀ ਜਾਵੇਗੀ।
8. ਜ਼ਮੀਨ ਜਾਇਦਾਦ ਲੜਕੀਆਂ ਤੇ ਔਰਤਾਂ ਦੇ ਨਾਂ ਕਰਵਾਉਣ ਲਈ ਕੋਈ ਰਜਿਸਟਰੀ ਖਰਚ ਨਹੀਂ ਲਿਆ ਜਾਵੇਗਾ।
9. ਸਾਰੇ 28 ਜ਼ਿਲ੍ਹਿਆਂ ਵਿੱਚ ਔਰਤਾਂ ਤੇ ਧੀਆਂ ਲਈ ਹੁਨਰ ਵਿਕਾਸ ਕੇਂਦਰ ਖੋਲ੍ਹੇ ਜਾਣਗੇ।
10 ਔਰਤਾਂ ਨੂੰ ਕੰਮ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਵੱਲੋਂ 2 ਲੱਖ ਰੁਪਏ ਦਾ ਕਰਜ਼ਾ ਬਿਨਾਂ ਵਿਆਜ ਤੋਂ ਦਿੱਤਾ ਜਾਵੇਗਾ।
11. ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਤੇ ਮਜ਼ਦੂਰਾਂ ਨੂੰ 400 ਰੁਪਏ ਰੋਜ਼ਾਨਾ ਦਿੱਤੇ ਜਾਣਗੇ।
12. ਪੰਜਾਬ ਦੇ ਹਰ ਪਿੰਡ ਵਿੱਚ ਦੋ ਮਹਿਲਾ ਕਮਾਂਡੋ ਬਟਾਲੀਅਨਾਂ ਬਣਾਈਆਂ ਜਾਣਗੀਆਂ ਤਾਂ ਜੋ ਔਰਤਾਂ ਤੇ ਧੀਆਂ ਸੁਰੱਖਿਅਤ ਰਹਿ ਸਕਣ।
ਦੱਸ ਦਈਏ ਕਿ ਪਹਿਲਾਂ ਅਜਿਹੇ ਐਲਾਨ ਆਮ ਆਦਮੀ ਪਾਰਟੀ ਨੇ ਕੀਤੇ ਹਨ। ਹੁਣ ਕਾਂਗਰਸ ਨੇ ਵੱਡੇ ਵਾਅਦੇ ਕੀਤੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904






















